ETV Bharat / state

12ਵੀਂ ਜਮਾਤ ਦੇ ਵਿਦਿਆਰਥੀ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਗੁਰਦਾਸਪੁਰ ਦੇ ਕਸਬਾ ਘੁਮਾਣ ਵਿਖੇ ਚਿੱਟੇ ਦਿਨ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ। ਜਿੱਥੇ ਬਾਬਾ ਨਾਮਦੇਵ ਜੀ ਦੇ ਸੀਨੀਅਰ ਸੈਕੰਡਰੀ ਸਕੂਲ ਘੁਮਾਣ ਦੇ 12ਵੀਂ ਕਲਾਸ 'ਚ ਪੜ੍ਹਦੇ ਇੱਕ ਵਿਦਿਆਰਥੀ ਨੂੰ ਸਕੂਲ ਦੇ ਗੇਟ ਬਾਹਰ ਦੋ ਨੋਜਵਾਨਾਂ ਵੱਲੋਂ ਤੇਜਧਾਰ ਹਥਿਆਰਾਂ ਨਾਲ ਬੁਰੀ ਤਰ੍ਹਾਂ ਵੱਢ ਕੇ ਕਤਲ ਕਰ ਦਿੱਤਾ ਗਿਆ ਹੈ।

12 ਵੀ ਜਮਾਤ ਦੇ ਵਿਦਿਆਰਥੀ ਦਾ ਤੇਜਧਾਰ ਹਥਿਆਰਾਂ ਨਾਲ ਕੀਤਾ ਕਤਲ

author img

By

Published : Feb 16, 2021, 10:27 AM IST

Updated : Feb 16, 2021, 10:35 AM IST

ਗੁਰਦਾਸਪੁਰ: ਕਸਬਾ ਘੁਮਾਣ ਵਿਖੇ ਚਿੱਟੇ ਦਿਨ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ। ਜਿੱਥੇ ਬਾਬਾ ਨਾਮਦੇਵ ਜੀ ਦੇ ਸੀਨੀਅਰ ਸੈਕੰਡਰੀ ਸਕੂਲ ਘੁਮਾਣ ਦੇ 12ਵੀਂ ਕਲਾਸ 'ਚ ਪੜ੍ਹਦੇ ਇੱਕ ਵਿਦਿਆਰਥੀ ਨੂੰ ਸਕੂਲ ਦੇ ਗੇਟ ਬਾਹਰ ਦੋ ਨੋਜਵਾਨਾਂ ਵੱਲੋਂ ਤੇਜਧਾਰ ਹਥਿਆਰਾਂ ਨਾਲ ਬੁਰੀ ਤਰ੍ਹਾਂ ਵੱਢ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਮਾਮਲਾ ਜ਼ਮੀਨੀ ਵਿਵਾਦ ਦਾ ਦੱਸਿਆ ਜਾ ਰਿਹਾ ਹੈ, ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਅਗੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।

12ਵੀਂ ਜਮਾਤ ਦੇ ਵਿਦਿਆਰਥੀ ਦਾ ਤੇਜਧਾਰ ਹਥਿਆਰਾਂ ਨਾਲ ਕੀਤਾ ਕਤਲ

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਹਰਕਿਸ਼ਨ ਸਿੰਘ ਨੇ ਦੱਸਿਆ ਕਿ ਸਿਮਰਨਜੀਤ ਸਿੰਘ ਅਤੇ ਉਸਦਾ ਭਰਾ ਹਰਮਨਦੀਪ ਸਿੰਘ ਪਿੰਡ ਛੈਲੋਵਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁਮਾਣ ਵਿਖੇ ਪੜ੍ਹਦੇ ਸਨ। ਸਿਮਰਨਜੀਤ ਸਿੰਘ ਦਾ 12ਵੀਂ ਕਲਾਸ ਦਾ ਪੇਪਰ ਦੇਣ ਸਕੂਲ ਆਇਆ ਸੀ। ਜਦੋਂ ਪੇਪਰ ਦੇ ਕੇ ਆਪਣੇ 9ਵੀ ਕਲਾਸ ਵਿੱਚ ਪੜਦੇ ਭਰਾ ਨਾਲ ਸਕੂਲ ਦੇ ਗੇਟ ਤੋਂ ਬਾਹਰ ਆਇਆ ਤਾਂ ਪਹਿਲਾਂ ਤੋਂ ਉਥੇ ਖੜੇ ਨੋਜਵਾਨਾਂ ਵੱਲੋਂ ਸਿਮਰਨਜੀਤ ਸਿੰਘ ਉਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

ਇਸ ਨਾਲ ਸਿਮਰਨਜੀਤ ਸਿੰਘ ਗੰਭੀਰ ਜਖਮੀ ਹੋ ਗਿਆ ਅਤੇ ਹਰਮਨਦੀਪ ਸਿੰਘ ਨੇ ਦੌੜ ਕੇ ਆਪਣੀ ਜਾਨ ਬਚਾਈ ਜ਼ਖ਼ਮੀ ਸਿਮਰਨਜੀਤ ਸਿੰਘ ਨੂੰ ਸਕੂਲ ਦੇ ਅਧਿਆਪਕਾਂ ਵੱਲੋਂ ਸਰਕਾਰੀ ਹਸਪਤਾਲ ਘੁਮਾਣ ਵਿਖੇ ਲੈ ਕੇ ਗਏ ਤਾਂ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਅੰਮ੍ਰਿਤਸਰ ਵਿਖੇ ਰੈਫ਼ਰ ਕਰ ਦਿੱਤਾ ਗਿਆ। ਰਸਤੇ ਵਿੱਚ ਜ਼ਖਮੀ ਦੀ ਤਾਬ ਨਾ ਝੱਲਦਿਆਂ ਹੋਇਆਂ ਸਿਮਰਨਜੀਤ ਸਿੰਘ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਬਰਾਂ ਦੇ ਬਿਆਨ ਦਰਜ ਕਰ ਜਾਂਚ ਸ਼ੁਰੂ ਕਰ ਦਿਤੀ ਹੈ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਵੇਗਾ।

Last Updated : Feb 16, 2021, 10:35 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.