ਗੁਰਦਾਸਪੁਰ : ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਪੰਜਾਬ ਵਿਚ ਅਮਨ ਸ਼ਾਂਤੀ ਕਾਇਮ ਰੱਖਣ ਲਈ ਸਮਾਜ ਵਿਰੋਧੀ ਅਨਸਰਾਂ ਖਿਲਾਫ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਤੇ ਵਿਸ਼ੇਸ਼ ਜਾਂਚ ਮੁਹਿੰਮ ਚਲਾ ਕੇ ਇਨ੍ਹਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਹੀ ਜ਼ਿਲ੍ਹਾ ਗੁਰਦਾਸਪੁਰ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅਤੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 13 ਮੈਂਬਰਾਂ ਨੂੰ ਸੀਆਈਏ ਸਟਾਫ ਗੁਰਦਾਸਪੁਰ ਨੇ ਗ੍ਰਿਫਤਾਰ ਕੀਤਾ ਹੈ। ਫੜੇ ਗਏ ਵਿਅਕਤੀਆਂ ਕੋਲੋਂ 25 ਮੋਟਰਸਾਈਕਲ ਇਕ ਕਰੇਟਾ ਕਾਰ, ਖਡੌਣਾ ਪਿਸਤੌਲ, 5 ਹਜ਼ਾਰ ਰੁਪਏ ਨਕਦੀ ਅਤੇ ਪੁਰਾਣੇ ਸਿੱਕੇ, ਸੋਨੇ ਦੇ ਗਹਿਣੇ ਵੀ ਬਰਾਮਦ ਹੋਏ ਹਨ। ਇਨ੍ਹਾਂ ਫੜੇ ਗਏ ਵਿਅਕਤੀਆਂ ਕੋਲੋਂ ਵਾਰਦਤਾ ਵਿੱਚ ਵਰਤੇ ਜਾਂਦੇ ਰਿਵਾਇਤੀ ਹਥਿਆਰ ਵੀ ਮਿਲੇ ਹਨ। ਐੱਸਐੱਸਪੀ ਗੁਰਦਾਸਪੁਰ ਨੇ ਦੱਸਿਆ ਕਿ ਇਨ੍ਹਾਂ ਫੜੇ ਗਏ ਵਿਅਕਤੀਆਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰ ਕੇ ਰਿਮਾਂਡ ਹਾਸਲ ਕਰ ਇਨ੍ਹਾਂ ਤੋਂ ਅਗਲੀ ਪੁੱਛਗਿੱਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ : Latest Coronavirus Update : ਪਿਛਲੇ 24 ਘੰਟਿਆਂ 'ਚ ਭਾਰਤ ਵਿੱਚ ਕੋਰੋਨਾ ਦੇ 117 ਨਵੇਂ ਮਾਮਲੇ, ਪੰਜਾਬ 'ਚ ਕੋਰੋਨਾ ਦਾ ਇੱਕ ਨਵਾਂ ਮਾਮਲਾ ਦਰਜ
13 ਮੁਲਜ਼ਮਾਂ 'ਚ 2 ਔਰਤਾਂ ਵੀ ਸ਼ਾਮਲ : ਇਸ ਸਬੰਧੀ ਗੁਰਦਾਸਪੁਰ ਵਿਖੇ ਪ੍ਰੈੱਸ ਕਾਨਫਰਸ ਕਰਦੇ ਹੋਏ ਐੱਸਐਸਪੀ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਲੁੱਟਾਂ ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਕੁੱਲ 13 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿਚ 2 ਔਰਤਾਂ ਵੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਫੜੇ ਗਏ ਵਿਅਕਤੀਆਂ ਕੋਲੋਂ 25 ਮੋਟਰਸਾਈਕਲ ਇਕ ਕਰੇਟਾ ਕਾਰ, ਖਡੌਣਾ ਪਿਸਤੌਲ 5 ਹਜ਼ਾਰ ਰੁਪਏ ਨਕਦੀ, ਸੋਨੇ ਦੇ ਗਹਿਣੇ ਵੀ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਗੁਰਦਾਸਪੁਰ ਜ਼ਿਲ੍ਹੇ ਦੇ ਵੱਖ ਵੱਖ ਹਿੱਸਿਆਂ ਵਿੱਚੋਂ ਮੋਟਰਸਾਈਕਲ ਚੋਰੀ ਕਰ ਕੇ ਲੁਧਿਆਣਾ ਜਲੰਧਰ ਆਦਿ ਸ਼ਹਿਰਾਂ ਵਿੱਚ ਵੇਚਦੇ ਸਨ ।
ਇਹ ਵੀ ਪੜ੍ਹੋ : Amritpal partner Appearance in Court: ਗ੍ਰਿਫ਼ਤਾਰੀ ਮਗਰੋਂ ਅੰਮ੍ਰਿਤਪਾਲ ਸਿੰਘ ਦੇ ਸਾਥੀ ਦੀ ਕੋਰਟ 'ਚ ਪੇਸ਼ੀ, ਅਦਾਲਤ ਨੇ ਸੁਣਾਏ ਇਹ ਹੁਕਮ
ਇਨ੍ਹਾਂ ਵਿਚੋਂ ਚਾਰ ਵਿਅਕਤੀਆਂ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ ਗਿਆ, ਜਦੋਂ ਇਹ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਇਕੱਠੇ ਹੋਏ ਸਨ। ਉਨ੍ਹਾਂ ਦੱਸਿਆ ਕਿ ਇਹ ਫੜੇ ਗਏ ਵਿਅਕਤੀਆਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰ ਕੇ ਇਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਜੋ ਇਨ੍ਹਾਂ ਕੋਲੋਂ ਹੋਰ ਪੁੱਛਗਿੱਛ ਕਰ ਕੇ ਲੋਕਾਂ ਦੇ ਚੋਰੀ ਹੋਏ ਸਮਾਨ ਦੀ ਬਰਾਮਦਗੀ ਕੀਤੀ ਜਾ ਸਕੇ।