ਗੁਰਦਾਸਪੁਰ: ਕੋਰੋਨਾ ਵਾਇਰਸ ਦੇ ਚਲਦਿਆਂ ਪੁਲਿਸ ਵੱਲੋਂ ਕੀਤੀ ਗਈ ਸਖ਼ਤੀ ਦੇ ਬਾਵਜੂਦ ਵੀ ਲਗਾਤਾਰ ਚੋਰਾਂ ਅਤੇ ਲੁਟੇਰਿਆਂ ਵੱਲੋਂ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਇਸੇ ਤਰ੍ਹਾਂ ਦਾ ਮਾਮਲਾ ਜ਼ਿਲ੍ਹਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਦੋ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ ’ਤੇ ਇੱਕ ਨਿੱਜੀ ਫਾਇਨੈਂਸ ਕੰਪਨੀ ਦੇ 2 ਕਰਮਚਾਰੀਆਂ ਤੋਂ 2 ਲੱਖ 44 ਹਜ਼ਾਰ ਦੀ ਲੁੱਟ ਕੀਤੀ ਹੈ।
ਹਥਿਆਰ ਦੇ ਨੋਕ ’ਤੇ ਲੁੱਟੇ ਲੱਖਾਂ ਰੁਪਏ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫਾਇਨੈਂਸ ਕੰਪਨੀ ਦੇ ਮੈਨੇਜਰ ਰਜਿੰਦਰ ਕੁਮਾਰ ਨੇ ਦੱਸਿਆ ਕਿ ਉਹ ਅਤੇ ਉਸਦਾ ਸਾਥੀ ਰੋਜ਼ਾਨਾਂ ਦੀ ਤਰ੍ਹਾਂ ਮਾਰਕੀਟ ਚੋਂ 2 ਲੱਖ 40 ਹਜ਼ਾਰ ਰੁਪਏ ਦੇ ਕਰੀਬ ਨਕਦੀ ਲੈਕੇ ਬੈਂਕ ਵਿੱਚ ਜਮ੍ਹਾ ਕਰਵਾਉਣ ਲਈ ਜਾ ਰਹੇ ਸੀ ਜਦੋਂ ਉਹ ਨਬੀਪੁਰ ਰੋਡ ਨੇੜੇ ਪਹੁੰਚੇ ਤਾਂ ਪਿੱਛੇ ਤੋਂ ਮੋਟਰਸਾਈਕਲ ਸਵਾਰਾਂ ਨੇ ਪਿੱਛੇ ਤੋਂ ਉਨ੍ਹਾਂ ਨੂੰ ਰੋਕਿਆ। ਅਤੇ ਫਿਰ ਉਨ੍ਹਾਂ ਨੂੰ ਹਥਿਆਰ ਦਿਖਾਉਂਦੇ ਹੋਏ ਉਨ੍ਹਾਂ ਕੋਲੋਂ ਨਕਦੀ ਵਾਲਾ ਬੈਗ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਰਜਿੰਦਰ ਨੇ ਦੱਸਿਆ ਕਿ ਉਨ੍ਹਾਂ ਦੇ ਬੈਗ ਵਿੱਚ 2 ਲੱਖ 40 ਹਜ਼ਾਰ ਰੁਪਏ ਸੀ। ਫਿਲਹਾਲ ਉਨ੍ਹਾਂ ਨੇ ਇਸ ਸਬੰਧੀ ਜਾਣਕਾਰੀ ਪੁਲਿਸ ਨੂੰ ਦੇ ਦਿੱਤੀ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜੋ: ਜ਼ਿੰਦਾ ਹੁੰਦਿਆਂ ਇਲਾਜ ਲਈ ਭਟਕੇ, ਮਰ ਕੇ ਵੀ ਨਾ ਮਿਲੀ ਸ਼ਾਂਤੀ !
ਦੂਜੇ ਪਾਸੇ ਡੀਐਸਪੀ ਰਾਜੇਸ਼ ਕੱਕੜ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਉਹ ਘਟਨਾ ਸਥਾਨ ’ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ ਲੁਟੇਰਿਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।