ETV Bharat / state

22 ਸਾਲਾ ਨੌਜਵਾਨ ਨੇ ਫਾਹਾ ਲਾ ਕੇ ਕੀਤੀ ਖ਼ੁਦਕੁਸ਼ੀ - gurdaspur news

ਘਰ 'ਚ ਪਏ ਕਲੇਸ਼ ਦੇ ਚੱਲਦੇ 22 ਸਾਲਾ ਨੌਜਵਾਨ ਨੇ ਲਿਆ ਫਾਹਾ। ਪਿਤਾ ਦੇ ਘਰੋਂ ਚਲੇ ਜਾਣ ਅਤੇ ਪਤਨੀ ਦੇ ਪੇਕੇ ਜਾਣ ਨੂੰ ਲੈ ਕੇ ਕਈ ਦਿਨਾਂ ਤੋਂ ਸੀ ਪਰੇਸ਼ਾਨ।

ਮ੍ਰਿਤਕ ਨੌਜਵਾਨ ਦਾ ਪਰਿਵਾਰ
author img

By

Published : Apr 15, 2019, 10:11 PM IST

ਗੁਰਦਾਸਪੁਰ: ਨਸ਼ੇ ਅਤੇ ਜੋਸ਼ ਵਿੱਚ ਕੀਤੀ ਗਲਤੀ ਦਾ ਪਛਤਾਵਾਂ ਕਈ ਵਾਰ ਜਾਨ ਲੈ ਬਹਿੰਦਾ ਹੈ। ਇਸ ਤਰ੍ਹਾਂ ਦਾ ਹੀ ਇੱਕ ਮਾਮਲਾ ਗੁਰਦਾਸਪੁਰ ਦੇ ਕਾਦਰੀ ਮੁਹੱਲੇ ਤੋਂ ਸਾਹਮਣੇ ਆਇਆ ਹੈ ਜਿੱਥੇ 22 ਸਾਲਾ ਨੌਜਵਾਨ ਇਸ਼ੂ ਪਾਲ ਨੇ ਆਪਣੇ ਘਰ 'ਚ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ।

ਵੀਡੀਓ।
ਜਾਣਕਾਰੀ ਦਿੰਦੇ ਹੋਏ ਮੁਹੱਲੇ ਦੇ MC ਸੰਜੀਵ ਕੁਮਾਰ ਨੇ ਦੱਸਿਆ ਕਿ ਇਸ਼ੂ ਪਾਲ ਨੇ ਦੇਰ ਰਾਤ ਨੂੰ ਆਪਣੇ ਕਮਰੇ ਵਿੱਚ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਨੌਜਵਾਨ ਦਾ ਆਪਣੇ ਪਿਤਾ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ ਜਿਸ ਤੋਂ ਬਾਅਦ ਉਸ ਦੇ ਪਿਤਾ ਬੋਦਰਾਜ ਘਰ ਛੱਡ ਕੇ ਚਲੇ ਗਏ। 10 ਦਿਨ ਬੀਤ ਜਾਣ ਤੋਂ ਬਾਅਦ ਵੀ ਉਸ ਦੇ ਪਿਤਾ ਦਾ ਕੁਝ ਪਤਾ ਨਹੀਂ ਲੱਗਿਆ। ਨੌਜਵਾਨ ਨੇ ਆਪਣੇ ਪਿਤਾ ਦੀ ਕਾਫੀ ਭਾਲ ਕੀਤੀ ਪਰ ਉਸ ਦਾ ਕੁਝ ਪਤਾ ਨਹੀਂ ਲੱਗ ਸਕਿਆ। ਮਾਨਸਿਕ ਤੌਰ 'ਤੇ ਪਰੇਸ਼ਾਨ ਨੌਜਵਾਨ ਨੇ ਮੌਤ ਨੂੰ ਗਲੇ ਲਗਾ ਲਿਆ।ਮੌਕੇ 'ਤੇ ਪਹੁੰਚੇ ਐਸ.ਐਚ.ਓ ਕੁਲਵੰਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇਹ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ ਅਤੇ ਪਰਿਵਾਰਕ ਮੈਬਰਾਂ ਦੇ ਬਿਆਨ ਦਰਜ਼ ਕਰ ਅਗਲੀ ਕਾਰਵਾਈ ਕੀਤੀ ਜਾਵੇਗੀ।

sample description
ETV Bharat Logo

Copyright © 2025 Ushodaya Enterprises Pvt. Ltd., All Rights Reserved.