ਗੁਰਦਾਸਪੁਰ: ਬਟਾਲਾ ਦੇ ਨੇੜੇ ਪਿੰਡ ਬਿਜਲੀਵਾਲ ਚ ਰਾਹ ਚੱਲਦੇ ਇੱਕ ਨਿੱਜੀ ਸਕੂਲ ਬੱਸ ਕਿਸਾਨਾਂ ਵੱਲੋਂ ਨਾੜ ਨੂੰ ਲਗਾਈ ਅੱਗ ਦੀ ਲਪੇਟ ’ਚ ਆਉਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਬੱਸ ਅੱਗ ਦੀ ਲਪੇਟ ’ਚ ਆਉਣ ਕਾਰਨ ਪਹਿਲਾ ਖੇਤਾਂ ਵਿੱਚ ਪਲਟ ਗਈ ਜਿਸ ਤੋਂ ਬਾਅਦ ਡਰਾਇਵਰ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੇ ਜੱਦੋ-ਜਹਿਦ ਕਰ ਉਸ ਵਿਚ ਸਵਾਰ ਬੱਚਿਆਂ ਨੂੰ ਬਾਹਰ ਕੱਢਿਆ। ਇਸ ਭਿਆਨਕ ਹਾਦਸੇ ਵਿੱਚ ਕੁਝ ਬੱਸ ਝੁਲਸੇ ਹਨ ਉਥੇ ਹੀ ਬੱਸ ਸੜ ਕੇ ਪੂਰੀ ਤਰ੍ਹਾਂ ਸਵਾਹ ਹੋ ਗਈ।
ਪੰਜਾਬ ਦੇ ਸਿਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਟਵੀਟ ਕਰ ਡੀਸੀ ਗੁਰਦਾਸਪੁਰ ਤੋਂ ਇਸ ਹਾਦਸੇ ਦੀ ਰਿਪੋਰਟ ਤਲਬ ਕੀਤੀ ਗਈ ਹੈ। ਸਕੂਲ ਬਸ ਦੇ ਡਰਾਇਵਰ ਜਗਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਸ੍ਰੀ ਗੁਰੂ ਹਰਿ ਰਾਏ ਪਬਲਿਕ ਸਕੂਲ ਕਿਲਾ ਲਾਲ ਸਿੰਘ ਤੋਂ ਬੱਸ ਵਿਚ 42 ਦੇ ਕਰੀਬ ਬੱਚੇ ਲੈਕੇ ਉਨ੍ਹਾਂ ਨੂੰ ਨਜ਼ਦੀਕੀ ਵੱਖ ਵੱਖ ਪਿੰਡਾਂ ’ਚ ਘਰ ਘਰ ਛੱਡਣ ਲਈ ਜਾ ਰਿਹਾ ਸੀ ਅਤੇ ਜਦੋਂ ਨਵਾਂ ਪਿੰਡ ਬਰਕੀਵਾਲ ਨੇੜੇ ਪਹੁਚਿਆ ਤਾਂ ਕਣਕ ਦੇ ਨਾੜ ਨੂੰ ਲੱਗੀ ਅੱਗ ਦੇ ਕਾਰਨ ਬੱਸ ਦਾ ਸੰਤੁਲਨ ਵਿਗੜ ਗਿਆ ਅਤੇ ਬੱਸ ਖੇਤਾਂ ’ਚ ਪਲਟ ਗਈ ਤੇ ਅੱਗ ਨੇ ਬੱਸ ਨੂੰ ਲਪੇਟ 'ਚ ਲੈ ਲਿਆ।
-
ਸ੍ਰੀ ਗੁਰੂ ਹਰਿ ਰਾਏ ਪਬਲਿਕ ਸਕੂਲ ਕਿਲਾ ਲਾਲ ਸਿੰਘ ਦੀ ਬੱਸ ਨਾਲ ਵਾਪਰੇ ਹਾਦਸੇ ਦਾ ਗਹਿਰਾ ਦੁੱਖ ਹੋਇਆ। ਇਸ ਸੰਬੰਧੀ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਜੀ ਨਾਲ ਗੱਲ ਕਰਕੇ ਰਿਪੋਰਟ ਲਈ ਅਤੇ ਸਰਕਾਰ ਵੱਲੋਂ ਬੱਚੇ ਦਾ ਇਲਾਜ ਮੁਫ਼ਤ ਕਰਵਾਉਣ ਅਤੇ ਹਰ ਤਰ੍ਹਾਂ ਦੀ ਮੱਦਦ ਮੁਹੱਈਆ ਕਰਵਾਉਣ ਲਈ ਕਿਹਾ । pic.twitter.com/rQ70RPOFcD
— Gurmeet Singh Meet Hayer (@meet_hayer) May 4, 2022 " class="align-text-top noRightClick twitterSection" data="
">ਸ੍ਰੀ ਗੁਰੂ ਹਰਿ ਰਾਏ ਪਬਲਿਕ ਸਕੂਲ ਕਿਲਾ ਲਾਲ ਸਿੰਘ ਦੀ ਬੱਸ ਨਾਲ ਵਾਪਰੇ ਹਾਦਸੇ ਦਾ ਗਹਿਰਾ ਦੁੱਖ ਹੋਇਆ। ਇਸ ਸੰਬੰਧੀ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਜੀ ਨਾਲ ਗੱਲ ਕਰਕੇ ਰਿਪੋਰਟ ਲਈ ਅਤੇ ਸਰਕਾਰ ਵੱਲੋਂ ਬੱਚੇ ਦਾ ਇਲਾਜ ਮੁਫ਼ਤ ਕਰਵਾਉਣ ਅਤੇ ਹਰ ਤਰ੍ਹਾਂ ਦੀ ਮੱਦਦ ਮੁਹੱਈਆ ਕਰਵਾਉਣ ਲਈ ਕਿਹਾ । pic.twitter.com/rQ70RPOFcD
— Gurmeet Singh Meet Hayer (@meet_hayer) May 4, 2022ਸ੍ਰੀ ਗੁਰੂ ਹਰਿ ਰਾਏ ਪਬਲਿਕ ਸਕੂਲ ਕਿਲਾ ਲਾਲ ਸਿੰਘ ਦੀ ਬੱਸ ਨਾਲ ਵਾਪਰੇ ਹਾਦਸੇ ਦਾ ਗਹਿਰਾ ਦੁੱਖ ਹੋਇਆ। ਇਸ ਸੰਬੰਧੀ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਜੀ ਨਾਲ ਗੱਲ ਕਰਕੇ ਰਿਪੋਰਟ ਲਈ ਅਤੇ ਸਰਕਾਰ ਵੱਲੋਂ ਬੱਚੇ ਦਾ ਇਲਾਜ ਮੁਫ਼ਤ ਕਰਵਾਉਣ ਅਤੇ ਹਰ ਤਰ੍ਹਾਂ ਦੀ ਮੱਦਦ ਮੁਹੱਈਆ ਕਰਵਾਉਣ ਲਈ ਕਿਹਾ । pic.twitter.com/rQ70RPOFcD
— Gurmeet Singh Meet Hayer (@meet_hayer) May 4, 2022
ਡਰਾਇਵਰ ਜਗਪ੍ਰੀਤ ਦਾ ਕਹਿਣਾ ਹੈ ਕਿ ਉਸਨੇ ਜੱਦੋ-ਜਹਿਦ ਕਰ ਸਾਰੇ ਬੱਚਿਆਂ ਨੂੰ ਬਾਹਰ ਕੱਢਿਆ ਹੈ ਅਤੇ ਉਹ ਖੁਦ ਵੀ ਜ਼ਖ਼ਮੀ ਹੋ ਗਿਆ। ਉਥੇ ਹੀ ਇਸ ਹਾਦਸੇ ਵਿੱਚ 7 ਦੇ ਕਰੀਬ ਜ਼ਖ਼ਮੀ ਹੋਏ ਦੱਸੇ ਜਾ ਰਹੇ ਹਨ ਜਦਕਿ ’ਚ 3 ਬੱਚੇ ਜ਼ਿਆਦਾ ਝੁਲਸੇ ਹਨ ਜਿੰਨ੍ਹਾਂ ਨੂੰ ਪਰਿਵਾਰਾਂ ਵੱਲੋਂ ਇੱਕ ਨਿੱਜੀ ਹਸਪਤਾਲ ’ਚ ਇਲਾਜ ਲਈ ਦਾਖਿਲ ਕਰਵਾਇਆ ਗਿਆ ਹੈ।
ਇਸ ਘਟਨਾ ਨੂੰ ਲੈਕੇ ਐਸਡੀਐਮ ਬਟਾਲਾ ਰਾਮ ਸਿੰਘ ਨੇ ਦਾਖਲ ਬੱਚਿਆਂ ਦਾ ਹਾਲ ਜਾਣਿਆ ਇਸ ਦੌਰਾਨ ਉਨ੍ਹਾਂ ਦੱਸਿਆ ਕਿ ਬੱਚੇ ਖ਼ਤਰੇ ਤੋਂ ਬਾਹਰ ਹਨ ਅਤੇ ਸਰਕਾਰ ਦੇ ਆਦੇਸ਼ਾ ’ਤੇ ਜ਼ਖ਼ਮੀ ਬੱਚਿਆਂ ਇਲਾਜ ਮੁਫ਼ਤ ਕਰਵਾਇਆ ਜਾ ਰਿਹਾ ਹੈ ਅਤੇ ਉਥੇ ਹੀ ਜਾਂਚ ਕਰ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਅੰਮ੍ਰਿਤਸਰ ਕੌਮਾਂਤਰੀ ਏਅਰਪੋਰਟ ਅੰਦਰ ਪ੍ਰਬੰਧਾਂ ਦੀ ਖੁੱਲ੍ਹੀ ਪੋਲ, ਕਬੂਤਰ ਤੇ ਮੱਛਰਾਂ ਤੋਂ ਪਰੇਸ਼ਾਨ ਯਾਤਰੀ, ਨਹੀਂ ਕੋਈ ਖਾਣ ਪੀਣ ਦਾ ਪ੍ਰਬੰਧ