ETV Bharat / state

ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਗੁੱਟਾਂ ਵਿਚਕਾਰ ਚੱਲੀ ਗੋਲੀ, 4 ਦੀ ਮੌਤ 2 ਜ਼ਖ਼ਮੀ

ਪਿੰਡ ਬੱਲੜਵਾਲ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਇੱਕ ਗੁੱਟ ਨੇ ਦੂਜੇ ਗੁੱਟ ਉੱਪਰ ਅੰਨੇਵਾਹ ਗੋਲੀਆਂ ਚਲਾ ਦਿੱਤੀਆਂ। ਜਿਸ ਵਿੱਚ ਇੱਕੋ ਪਰਿਵਾਰ ਦੇ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਉਨ੍ਹਾਂ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਇਲਾਜ ਚਲ ਰਿਹਾ ਹੈ।

4 killed, 2 injured in land dispute
4 killed, 2 injured in land dispute
author img

By

Published : Jul 4, 2021, 11:53 AM IST

Updated : Jul 4, 2021, 12:29 PM IST

ਗੁਰਦਾਸਪੁਰ: ਪਿੰਡ ਬੱਲੜਵਾਲ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਇੱਕ ਗੁੱਟ ਨੇ ਦੂਜੇ ਗੁੱਟ ਉੱਪਰ ਅੰਨ੍ਹੇ ਵਾਹ ਗੋਲੀਆਂ ਚਲਾ ਦਿੱਤੀਆਂ। ਜਿਸ ਵਿੱਚ ਇੱਕੋ ਪਰਿਵਾਰ ਦੇ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਇਲਾਜ ਚਲ ਰਿਹਾ ਹੈ।

ਜਾਣਕਾਰੀ ਦਿੰਦਿਆਂ ਪੀਡ਼ਤ ਵਿਅਕਤੀ ਜਸਪਾਲ ਸਿੰਘ ਨੇ ਦੱਸਿਆ ਕਿ ਪਿੰਡ ਦੇ ਹੀ ਕੁਝ ਵਿਅਕਤੀਆਂ ਨਾਲ ਉਨ੍ਹਾਂ ਦਾ ਪੈਲੀ ਦੀ ਵੱਟ ਨੂੰ ਲੈ ਕੇ ਰੌਲਾ ਚੱਲ ਰਿਹਾ ਸੀ। ਜਿਸ ਨੂੰ ਲੈ ਕੇ ਉਨ੍ਹਾਂ ਵਿੱਚ ਝਗੜਾ ਹੋ ਗਿਆ ਅਤੇ ਉਨ੍ਹਾਂ ਉੱਪਰ ਗੋਲੀਆਂ ਚਲਾਈਆਂ ਗਈਆਂ।

4 killed, 2 injured in land dispute

ਉਨ੍ਹਾਂ ਦੇ ਪਰਿਵਾਰ ਵਿੱਚੋਂ ਉਨ੍ਹਾਂ ਦੇ ਪਿਤਾ, ਮੰਗਲ ਸਿੰਘ ਭਰਾ,ਸੁਖਵਿੰਦਰ ਸਿੰਘ ਛੋਟਾ ਭਰਾ, ਜਸਬੀਰ ਸਿੰਘ ਭਰਾ ਅਤੇ ਬਬਨਦੀਪ ਸਿੰਘ ਪੁੱਤਰ ਦੀ ਮੌਕੇ ਤੇ ਮੌਤ ਹੋ ਗਈ ਅਤੇ ਦੋ ਵਿਅਕਤੀ ਅਜੇ ਵੀ ਗੰਭੀਰ ਜ਼ਖਮੀ ਹਨ। ਜਿਨ੍ਹਾਂ ਦਾ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਦੋਸ਼ੀਆਂ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।

ਮੌਕੇ ਤੇ ਪਹੁੰਚੀ ਪੁਲਿਸ ਨੇ ਕਿਹਾ ਕਿ ਮ੍ਰਿਤਕ ਦੇਹਾਂ ਨੂੰ ਪੋਸਟਮਾਰਟਮ ਦੇ ਲਈ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ ਅਤੇ ਮਾਮਲਾ ਦਰਜ ਕਰ ਅਗਲੀ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜੋ: ਲਾਲ ਕਿਲ੍ਹਾ ਹਿੰਸਾ ਮਾਮਲਾ : ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ 'ਤੇ 28 ਜੁਲਾਈ ਤਕ ਰੋਕ

Last Updated : Jul 4, 2021, 12:29 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.