ਗੁਰਦਾਸਪੁਰ: ਸ਼ਹਿਰ ਦੀ ਪੁਲਿਸ ਨੇ ਇੱਕ ਵੱਡੇ ਨਸ਼ਾ ਤਸਕਰੀ ਦੇ ਗਿਰੋਹ ਦਾ ਪਰਦਾ ਫਾਸ਼ ਕੀਤਾ ਹੈ। ਇਹ ਗਿਰੋਹ ਕੋਰੀਅਰ ਰਾਹੀਂ ਨਸ਼ੇ ਦੀ ਤਸਕਰੀ ਕਰਦਾ ਸੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਗਿਰੋਹ ਦੇ ਲੋਕ ਕੋਰੀਅਰ ਰਾਹੀਂ ਨਸ਼ਾ ਤਸਕਰੀ ਕਰਦੇ ਸਨ। ਇਸ ਮਾਮਲੇ ਵਿੱਚ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਮੁਲਜ਼ਮ ਵੱਖ-ਵੱਖ ਸੂਬਿਆਂ ਤੋਂ ਨਸ਼ਾ ਲਿਆ ਕੇ ਕੋਰੀਅਰ ਰਾਂਹੀ ਗੁਰਦਾਸਪੁਰ ਵਿੱਚ ਸਪਲਾਈ ਕਰਦੇ ਸਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਦੋ ਮੁਲਜ਼ਮ ਅੰਬਾਲਾ ਅਤੇ ਤਿੰਨ ਮੁਲਜ਼ਮ ਗੁਰਦਾਸਪੁਰ ਦੇ ਵਸਨੀਕ ਹਨ। ਮੁਲਜ਼ਮਾਂ ਕੋਲੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ।
ਪੁਲਿਸ ਨੇ ਮੁਲਜ਼ਮਾਂ ਉੱਤੇ ਮਾਮਲਾ ਦਰਜ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਲਜ਼ਮਾਂ ਕੋ ਇਹ ਜਾਣਕਾਰੀ ਜੁਟਾ ਰਹੀ ਹੈ ਕਿ ਉਹ ਹੁਣ ਤੱਕ ਗੁਰਦਾਸਪੁਰ ਵਿੱਚ ਕਿਥੇ-ਕਿਥੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਚੁੱਕੇ ਹਨ ਅਤੇ ਉਨ੍ਹਾਂ ਨਾਲ ਹੋਰ ਕਿੰਨੇ ਕੁ ਲੋਕ ਸ਼ਾਮਲ ਹਨ।