ਗੁਰਦਾਸਪੁਰ: ਵਿਧਾਨ ਸਭਾ ਹਲਕਾ ਦੀਨਾਨਗਰ ਦੇ ਮਕੌੜਾ ਪਤਨ ਰਾਵੀ ਦਰਿਆ 'ਤੇ ਪੱਕਾ ਪੁਲ਼ ਨਾ ਬਣਨ ਕਾਰਨ ਰਾਵੀ ਦਰਿਆ ਤੋਂ ਪਾਰ ਵਸਦੇ 7 ਪਿੰਡਾਂ ਦੇ ਲੋਕਾਂ ਤੇ ਕਿਸਾਨਾਂ ਨੇ ਡੀਸੀ ਦਫ਼ਤਰ ਗੁਰਦਾਸਪੁਰ ਅੱਗੇ ਧਰਨਾ ਲਗਾਇਆ।
ਕਿਸਾਨ ਅਤੇ ਪਿੰਡ ਦੇ ਲੋਕਾਂ ਨੇ ਧਰਨਾ ਲਗਾ ਰੱਖੀ ਆਪਣੀ ਮੰਗ: ਕਿਸਾਨ ਅਤੇ ਪਿੰਡ ਦੇ ਲੋਕਾਂ ਨੇ ਕਿਹਾ ਕਿ ਰਾਵੀ ਦਰਿਆ 'ਤੇ ਪੱਕਾ ਪੁਲ਼ ਬਣਾਉਣ ਲਈ ਕੇਂਦਰ ਸਰਕਾਰ ਵੱਲੋਂ ਪੈਸੇ ਜਾਰੀ ਕਰ ਦਿੱਤੇ ਗਏ ਹਨ, ਪਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਟੈਂਡਰ ਲਗਾ ਕੇ ਕੰਮ ਸ਼ੁਰੂ ਨਹੀਂ ਕੀਤਾ ਜਾ ਰਿਹਾ। ਜਿਸ ਕਰਕੇ ਅੱਜ ਉਨ੍ਹਾਂ ਨੇ ਡੀਸੀ ਦਫ਼ਤਰ ਗੁਰਦਾਸਪੁਰ ਅੱਗੇ ਧਰਨਾ ਲਗਾ ਕੇ ਆਪਣੀ ਮੰਗ ਰੱਖੀ ਹੈ। ਉਨ੍ਹਾਂ ਨੇੇ ਮੰਗ ਕੀਤੀ ਹੈ ਕਿ ਪੱਕਾ ਪੁਲ਼ ਬਣਾਉਣ ਦਾ ਕੰਮ ਜਲਦੀ ਸ਼ੁਰੂ ਕਰਵਾਇਆ ਜਾਵੇ।
ਪੱਕਾ ਪੁਲ਼ ਨਾ ਬਣਨ ਕਾਰਨ ਲੋਕਾਂ ਨੂੰ ਕਰਨਾ ਪੈ ਰਿਹਾ ਇਨ੍ਹਾਂ ਮੁਸ਼ਕਿਲਾਂ ਦਾ ਸਾਹਮਣਾ: ਇਸ ਬਾਰੇ ਜਾਣਕਾਰੀ ਦਿੰਦਿਆਂ ਧਰਨਾ ਪ੍ਰਦਰਸ਼ਨ ਕਰ ਰਹੇ ਧਰਨਾਕਾਰੀਆਂ ਨੇ ਕਿਹਾ ਕਿ ਹਲਕਾ ਦੀਨਾਨਗਰ ਦੇ ਮਕੌੜਾ ਪਤਣ ਰਾਵੀ ਦਰਿਆ ਤੇ ਪਿਛਲੇ ਲੰਬੇ ਸਮੇਂ ਤੋਂ ਪੱਕਾ ਪੁਲ਼ ਨਹੀਂ ਬਣਾਇਆ ਜਾ ਰਿਹਾ। ਕਈ ਰਾਜਨੀਤਿਕ ਪਾਰਟੀਆਂ ਨੇ ਇਸ ਮੁੱਦੇ ਦਾ ਹੱਲ ਕੀਤੇ ਜਾਣ ਦਾ ਭਰੋਸਾ ਦੇ ਕੇ 7 ਪਿੰਡਾਂ ਦੇ ਲੋਕਾਂ ਤੋਂ ਵੋਟਾਂ ਲਈਆਂ ਹਨ, ਪਰ ਕਿਸੇ ਵੀ ਰਾਜਨੀਤਿਕ ਪਾਰਟੀ ਨੇ ਰਾਵੀ ਦਰਿਆ 'ਤੇ ਪੱਕਾ ਪੁਲ਼ ਬਣਾਉਣ ਦੀ ਪਹਿਲ ਕਦਮੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਰਾਵੀ ਦਰਿਆ ਤੋਂ ਪਾਰ ਵਸਦੇ 7 ਪਿੰਡਾਂ ਦੇ ਲੋਕਾਂ ਲਈ ਇਹ ਇਕ ਮਾਤਰ ਸਹਾਰਾ ਕਿਸ਼ਤੀ ਹੈ। ਜੋ ਬੰਦ ਹੋਣ ਕਰਕੇ 7 ਪਿੰਡਾਂ ਦਾ ਸੰਪਰਕ ਭਾਰਤ ਦੇਸ਼ ਨਾਲੋਂ ਟੁੱਟ ਜਾਵੇਗਾ ਤੇਂ ਇਹ ਪਿੰਡ ਇੱਕ ਟਾਪੂ ਬਣਕੇ ਰਹਿ ਜਾਵੇਗਾ।
ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਨਾ ਤਾਂ ਸਿਹਤ ਸਹੂਲਤਾਂ ਮਿਲ ਰਹੀਆ ਹਨ ਅਤੇ ਨਾ ਹੀ ਬੱਚਿਆ ਨੂੰ ਚੰਗੀ ਸਿੱਖਿਆ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਵੀ ਆਪਣੀ ਫਸਲ ਵੇਚਣ ਲਈ ਧੱਕੇ ਖਾਣੇ ਪੈ ਰਹੇ ਹਨ। ਇਸ ਲਈ ਅੱਜ ਉਨ੍ਹਾਂ ਨੇ ਡੀਸੀ ਦਫ਼ਤਰ ਅੱਗੇ ਧਰਨਾ ਲਗਾ ਕੇ ਆਪਣੀ ਮੰਗ ਰੱਖੀ ਹੈ। ਲੋਕਾਂ ਨੇ ਡੀਸੀ ਗੁਰਦਾਸਪੁਰ ਤੋਂ ਮੰਗ ਕੀਤੀ ਹੈ ਕਿ ਮਕੌੜਾ ਪਤਨ ਰਾਵੀ ਦਰਿਆ 'ਤੇ ਪੱਕਾ ਪੁਲ਼ ਬਣਾਉਣ ਦਾ ਕੰਮ ਜਲਦ ਸ਼ੁਰੂ ਕਰਵਾਇਆ ਜਾਵੇ।
ਇਹ ਵੀ ਪੜ੍ਹੋ :-Doctors not coming on time: ਦੌਰਾਂਗਲਾ 'ਚ ਖੋਲ੍ਹੇ ਗਏ ਮੁਹੱਲਾ ਕਲੀਨਿਕਾਂ ਵਿੱਚ ਸਮੇਂ ਸਿਰ ਡਾਕਟਰ ਨਾ ਆਉਣ ਕਾਰਨ ਮਰੀਜ਼ ਹੋ ਰਹੇ ਨੇ ਖੱਜਲ-ਖੁਆਰ