ETV Bharat / state

ਗੁਰਦਾਸਪੁਰ: 4 ਸਾਲ ਪਹਿਲਾਂ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ - disrespect to Guru Granth Sahib ji

ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਰਣੀਆਂ ਦੇ ਗੁਰਦੁਆਰਾ ਸਾਹਿਬ ਵਿੱਚ ਚਾਰ ਵਰ੍ਹੇ ਪਹਿਲਾਂ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਰ ਪਾਵਨ ਸਰੂਪਾਂ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਬੇਅਦਬੀ ਹੋਏ ਇਨ੍ਹਾਂ ਪਾਵਨ ਸਰੂਪਾਂ ਨੂੰ ਗੁਰੂ ਮਰਿਯਾਦਾ ਨਾਲ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਲਿਆਂਦਾ ਗਿਆ ਹੈ।

A case of disrespect to Guru Granth Sahib Ji which took place 4 years ago in village Rania of Gurdaspur
ਗੁਰਦਾਸਪੁਰ: 4 ਸਾਲ ਪਹਿਲਾਂ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ
author img

By

Published : Sep 14, 2020, 5:49 PM IST

ਗੁਰਦਾਸਪੁਰ: ਜ਼ਿਲ੍ਹੇ ਦੇ ਪਿੰਡ ਰਣੀਆਂ ਦੇ ਗੁਰਦੁਆਰਾ ਸਾਹਿਬ ਵਿੱਚ ਚਾਰ ਵਰ੍ਹੇ ਪਹਿਲਾਂ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਰ ਪਾਵਨ ਸਰੂਪਾਂ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਬੇਅਦਬੀ ਹੋਏ ਇਨ੍ਹਾਂ ਪਾਵਨ ਸਰੂਪਾਂ ਨੂੰ ਗੁਰੂ ਮਰਿਯਾਦਾ ਨਾਲ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਲਿਆਂਦਾ ਗਿਆ ਹੈ।

ਗੁਰਦਾਸਪੁਰ: 4 ਸਾਲ ਪਹਿਲਾਂ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ

ਜਾਣਕਾਰੀ ਅਨੁਸਾਰ ਇਨ੍ਹਾਂ ਪਾਵਨ ਸਰੂਪਾਂ ਦੀ ਬੇਅਦਬੀ ਸਾਲ 2016 ਵਿੱਚ ਹੋਈ ਸੀ ਪਰ ਉਸ ਸਮੇਂ ਤੋਂ ਲੈਕੇ ਹੁਣ ਤੱਕ ਇਸ ਗੱਲ ਨੂੰ ਲੁਕਾ ਕੇ ਰੱਖਿਆ ਗਿਆ ਸੀ। 4 ਸਰੂਪਾਂ ਦੇ ਅੰਗਾਂ ਦੀ ਬੁਰੀ ਤਰ੍ਹਾਂ ਨਾਲ ਪਾੜ ਕੇ ਬੇਅਦਬੀ ਕੀਤੀ ਹੋਈ ਸੀ ਅੱਜ ਇਨ੍ਹਾਂ ਸਰੂਪਾਂ ਨੂੰ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਲਿਆਂਦਾ ਗਿਆ ਅਤੇ ਮੀਡੀਆ ਨੂੰ ਇਸ ਤੋਂ ਦੂਰ ਰੱਖਿਆ ਗਿਆ ਹੈ।

ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਝਾ ਜ਼ੋਨ ਦੇ ਮੁੱਖ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੁਕਮਾਂ 'ਤੇ ਗੁਰੂ ਘਰਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ ਸੰਭਾਲ ਅਤੇ ਦੇਖ ਭਾਲ ਦੀ ਪੜ੍ਹਤਾਲ ਲਈ ਵੱਖ-ਵੱਖ ਪ੍ਰਚਾਰਕਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਰਕਰਾਂ ਦੀਆਂ ਟੀਮਾਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾ ਰਹੀਆਂ ਹਨ।

ਇਸੇ ਤਹਿਤ ਪ੍ਰਚਾਰਕ ਬੀਬੀ ਰਾਜਬੀਰ ਕੌਰ ਅਤੇ ਬੀਬੀ ਦਲਜੀਤ ਕੌਰ ਨੇ ਗੁਰਦੁਆਰਾ ਸਿੰਘ ਸਭਾ ਪਿੰਡ ਰਣੀਆ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਸਬੰਧੀ ਜਾਣਕਾਰੀ ਲੈਣ ਪਹੁੰਚੇ। ਗੁਰਦੁਆਰਾ ਸਾਹਿਬ ਵਿੱਚ ਕੁੱਲ 7 ਪਾਵਨ ਸਰੂਪ ਸਨ, ਜਿਨ੍ਹਾਂ ਵਿੱਚੋਂ ਇੱਕ ਸਰੂਪ ਬਿਰਧ ਸੀ ਜਦ ਕਿ 4 ਸਰੂਪਾਂ ਦੇ ਅੰਗਾਂ ਦੀ ਬੁਰੀ ਤਰ੍ਹਾਂ ਨਾਲ ਪਾੜ ਕੇ ਬੇਅਦਬੀ ਕੀਤੀ ਹੋਈ ਸੀ ਅਤੇ ਬਾਕੀ 2 ਸਰੂਪ ਬਿਲੁਕਲ ਠੀਕ ਪਾਏ ਗਏ।

ਪ੍ਰਬੰਧਕ ਕਮੇਟੀ ਪ੍ਰਧਾਨ ਗੁਰਦਿਆਲ ਸਿੰਘ ਅਤੇ ਗ੍ਰੰਥੀ ਸਲਵਿੰਦਰ ਸਿੰਘ ਦੇ ਬਿਆਨ ਕਲਮਬੰਦ ਕੀਤੇ ਅਤੇ ਹੋਰ ਆਸੇ-ਪਾਸੇ ਦੀਆਂ ਸੰਗਤਾਂ ਕੋਲੋਂ ਜਾਣਕਾਰੀ ਇਕੱਤਰ ਕੀਤੀ ਗਈ ਜਿਸ ਤੋਂ ਇਹ ਪਤਾ ਲੱਗਾ ਕਿ ਉਕਤ ਪਾਵਨ ਸਰੂਪਾਂ ਦੀ ਬੇਅਦਬੀ ਸੰਨ 2016 ਵਿੱਚ ਹੋਈ ਸੀ ਪਰ ਸਬੰਧਤ ਕਮੇਟੀ ਨੇ ਇਸ ਸਬੰਧੀ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜਾਂ ਪੁਲਿਸ ਨੂੰ ਕੋਈ ਸੂਚਨਾ ਨਹੀਂ ਦਿੱਤੀ। ਬਕਾਇਦਾ ਇਸ ਬੇਅਦਬੀ ਦੀ ਘਟਨਾ ਛੁਪਾਉਣ ਦੀ ਕੋਸ਼ਿਸ਼ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਹੁਕਮਾਂ ਅਨੁਸਾਰ ਅੱਜ ਉਕਤ ਚਾਰ ਪਾਵਨ ਸਰੂਪਾਂ ਨੂੰ ਗੁਰੂ ਮਰਿਯਾਦਾ ਅਨੁਸਾਰ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ ਲਿਆਂਦਾ ਗਿਆ ਹੈ। ਇਸੇ ਨਾਲ ਹੀ ਅਗਲੀ ਕਾਨੂੰਨੀ ਅਤੇ ਧਾਰਮਿਕ ਕਾਰਵਾਈ ਉਨ੍ਹਾਂ ਦੇ ਹੁਕਮਾਂ ਅਨੁਸਾਰ ਹੀ ਕੀਤੀ ਜਾਵੇਗੀ। ਜਾਂਚ-ਪੜਤਾਲ ਦੌਰਾਨ ਪਾਏ ਜਾਣ ਵਾਲੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.