ETV Bharat / state

Couple Committed Suicide: ਪ੍ਰੇਮੀ ਜੋੜੇ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਕੀਤੀ ਖ਼ੁਦਕੁਸ਼ੀ, ਜਾਣੋ ਮਾਮਲਾ - ਸਿਵਲ ਹਸਪਤਾਲ

ਗੁਰਦਾਸਪੁਰ ਵਿਖੇ ਇਕ ਪ੍ਰੇਮੀ ਜੋੜੇ ਨੇ ਮਾਨਸਿਕ ਪਰੇਸ਼ਾਨੀ ਕਾਰਨ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਸ ਨੇ ਵਿਦੇਸ਼ ਜਾਣ ਲਈ ਰਿਸ਼ਤੇਦਾਰਾਂ ਨੂੰ ਪੈਸੇ ਦਿੱਤੇ ਸੀ, ਪਰ ਨਾ ਤਾਂ ਪੈਸੇ ਮਿਲੇ ਨਾ ਉਹ ਬਾਹਰ ਗਏ, ਇਸੇ ਦੁੱਖੋਂ ਦੋਵਾਂ ਨੇ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ।

A loving couple committed suicide in Gurdaspur
ਪ੍ਰੇਮੀ ਜੋੜੇ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਕੀਤੀ ਖ਼ੁਦਕੁਸ਼ੀ
author img

By

Published : May 24, 2023, 7:51 AM IST

ਗੁਰਦਾਸਪੁਰ ਦੇ ਮੁਹੱਲਾ ਸ਼ਹਿਜ਼ਾਦਾ ਨੰਗਲ ਵਿੱਚ ਪ੍ਰੇਮੀ ਜੋੜੇ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਕੀਤੀ ਖ਼ੁਦਕੁਸ਼ੀ

ਗੁਰਦਾਸਪੁਰ : ਗੁਰਦਾਸਪੁਰ ਦੇ ਮੁਹੱਲਾ ਸ਼ਹਿਜ਼ਾਦਾ ਨੰਗਲ ਵਿੱਚ ਇੱਕ ਪ੍ਰੇਮੀ ਜੋੜੇ ਵਲੋਂ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਨੇ ਨੇ ਆਪਣੇ ਰਿਸ਼ਤੇਦਾਰਾਂ ਨੂੰ ਵਿਦੇਸ਼ (ਜਰਮਨ) ਜਾਣ ਦੇ ਲਈ 24 ਲੱਖ ਰੁਪਏ ਦਿੱਤੇ ਸੀ, ਪਰ ਉਸਦੇ ਇਸ਼ਤੇਦਾਰਾਂ ਨੇ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ ਜਾ ਰਹੇ ਸਨ, ਜਿਸ ਕਰਕੇ ਨੌਜਵਾਨ ਕਾਫੀ ਪ੍ਰੇਸ਼ਾਨ ਸੀ ਅਤੇ ਉਸਨੇ ਧਾਰੀਵਾਲ ਜਾ ਕੇ ਆਪਣੀ ਪ੍ਰੇਮਿਕਾ ਨੂੰ ਇਸ ਗੱਲ ਬਾਰੇ ਦੱਸਿਆ ਕਿ ਉਸਨੇ ਜ਼ਹਿਰੀਲੀ ਵਸਤੂ ਨਿਗਲ ਲਈ ਹੈ, ਜਿਸਤੋਂ ਬਾਅਦ ਉਸਦੀ ਪ੍ਰੇਮੀਕਾ ਨੇ ਵੀ ਜ਼ਹਿਰੀਲੀ ਵਸਤੂ ਨਿਗਲ ਲਈ ਜਿਸ ਤੋਂ ਬਾਅਦ ਦੋਨਾਂ ਦੀ ਮੌਤ ਹੋ ਗਈ।

ਪਰਿਵਾਰ ਵੱਲੋਂ ਪ੍ਰਸ਼ਾਸਨ ਪਾਸੋਂ ਇਨਸਾਫ਼ ਦੀ ਮੰਗ : ਪੁਲਿਸ ਨੇ ਦੋਨਾਂ ਦੀ ਮ੍ਰਿਤਕ ਦੇਹਾਂ ਨੂੰ ਕਬਜ਼ੇ ਵਿਚ ਲੈਕੇ ਪੋਸਟਮਾਰਟਮ ਲਈ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਮ੍ਰਿਤਕ ਨੌਜਵਾਨ ਦੇ 4 ਰਿਸ਼ਤੇਦਾਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਭਰਾ ਨੇ ਦੱਸਿਆ ਕਿ ਉਸ ਦੇ ਭਰਾ ਨੇ ਵਿਦੇਸ਼ (ਜਰਮਨ) ਜਾਣ ਦੇ ਲਈ ਰਿਸ਼ਤੇਦਾਰਾਂ ਨੂੰ 24 ਲੱਖ ਰੁਪਏ ਦਿੱਤੇ ਹੋਏ ਸਨਤ ਪਰ ਉਹਨਾਂ ਨੇ ਨਾਂ ਤਾਂ ਉਸਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ, ਜਿਸ ਕਰਕੇ ਉਹ ਕਾਫੀ ਪਰੇਸ਼ਾਨ ਸੀ। ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜਿਹੜੇ ਰਿਸ਼ਤੇਦਾਰਾਂ ਨੇ ਉਨ੍ਹਾਂ ਨਾਲ ਠੱਗੀ ਕੀਤੀ ਹੈ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਕਿਓਕਿ ਉਹਨਾਂ ਦੇ ਰਿਸ਼ਤੇਦਰਾਂ ਕਰਕੇ ਦੋ ਜਾਨਾਂ ਗਈਆਂ ਹਨ।

  1. ਮੋਗਾ 'ਚ ਲੜਕੀਆਂ ਲਈ ਮਾੜੀ ਭਾਸ਼ਾ ਵਰਤਣ 'ਤੇ ਕੁੱਟਮਾਰ, ਘਟਨਾ ਹੋਈ ਸੀਸੀਟੀਵੀ 'ਚ ਕੈਦ
  2. ਦਲਿਤ ਔਰਤਾਂ ਨਾਲ ਵਧੀਕੀ ਕਰਨ ਦੇ ਮਾਮਲੇ 'ਚ ਅਕਾਲੀ ਆਗੂ ਬਿਕਰਮ ਮਜੀਠੀਆ ਖਿਲਾਫ ਮਾਮਲਾ ਕਾਰਵਾਈ ਦੀ ਉੱਠੀ ਮੰਗ
  3. ਨਿਕਾਹ ਮੌਕੇ ਲਾੜੇ ਨੇ ਮੰਗਿਆ ਦਹੇਜ ਅਤੇ ਬੁਲਟ, ਦਹੇਜ ਨਾ ਮਿਲਣ ਉੱਤੇ ਬਗੈਰ ਲਾੜੀ ਦੇ ਵਾਪਿਸ ਪਰਤੀ ਬਰਾਤ

ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਜਾਰੀ : ਸਿਵਲ ਹਸਪਤਾਲ ਵਿਖੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਪਹੁੰਚੇ ਜਾਂਚ ਅਧਿਕਾਰੀ ਦਵਿੰਦਰ ਸਿੰਘ ਨੇ ਦੱਸਿਆ ਕਿ ਮਰਨ ਵਾਲੇ ਲੜਕਾ-ਲੜਕੀ ਦੇ ਆਪਸ ਵਿੱਚ ਪ੍ਰੇਮ ਸਬੰਧ ਸਨ ਅਤੇ ਨੌਜਵਾਨ ਨਾਲ ਉਸਦੇ ਰਿਸ਼ਤੇਦਾਰਾਂ ਨੇ ਵਿਦੇਸ਼ ਭੇਜਣ ਦੇ ਨਾਮ ਤੇ 24 ਲੱਖ ਰੁਪਏ ਦੀ ਠੱਗੀ ਮਾਰੀ ਸੀ, ਜਿਸ ਕਰਕੇ ਪਰੇਸ਼ਾਨ ਹੋਕੇ ਇਨ੍ਹਾਂ ਨੇ ਖੁਦਕੁਸ਼ੀ ਕਰ ਲਈ। ਉਹਨਾਂ ਦੱਸਿਆ ਕਿ ਮ੍ਰਿਤਕ ਦੇਹਾਂ ਨੂੰ ਕਬਜ਼ੇ ਵਿਚ ਲੈਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮ੍ਰਿਤਕ ਨੌਜਵਾਨ ਦੇ ਚਾਰ ਰਿਸ਼ਤੇਦਾਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਹਨਾਂ ਨੂੰ ਗ੍ਰਿਫ਼ਤਾਰ ਕਰਨ ਦੇ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.