ਗੁਰਦਾਸਪੁਰ: ਦੀਨਾਨਗਰ ਵਿੱਚ ਬੀਤੀ ਰਾਤ ਰੇਲਵੇ ਸਟੇਸ਼ਨ ਨੇੜੇ ਬੇਰੀਆ ਮੁਹੱਲਾ ਵਿੱਚ ਇੱਕ ਵਿਅਕਤੀ ਦਾ ਕੁਝ ਲੋਕਾਂ ਵੱਲੋਂ ਪੱਥਰ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਜਾਣਕਾਰੀ ਮੁਤਾਬਕ ਦੀਵਾਲੀ ਵਾਲੀ ਰਾਤ ਮ੍ਰਿਤਕ ਦੇ ਘਰ ਦੇ ਬਾਹਰ ਕੁੱਝ ਲੋਕ ਜੂਆ ਖੇਡ ਰਹੇ ਸਨ ਅਤੇ ਗਾਲੀ ਗਲੋਚ ਵੀ ਕਰ ਰਹੇ ਸਨ। ਮ੍ਰਿਤਕ ਨੇ ਉਨ੍ਹਾਂ ਨੂੰ ਜੂਆ ਖੇਡਣ ਅਤੇ ਗਾਲੀ ਗਲੋਚ ਕਰਨ ਤੋਂ ਮਨ੍ਹਾ ਕੀਤਾ ਤਾਂ ਉਕਤ ਲੋਕਾਂ ਨੇ ਗੁੱਸੇ ਵਿੱਚ ਆ ਕੇ ਉਸ ਨੂੰ ਪੱਥਰ ਮਾਰ ਦਿੱਤਾ ਜਿਸ ਕਾਰਨ ਉਸ ਦੀ ਮੌਕੇ ਉੱਤੇ ਹੀ ਮੌਤ ਹੋ ਗਈ।
ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੀ ਪਤਨੀ ਤੇ ਬੇਟੇ ਨੇ ਦੱਸਿਆ ਕਿ ਦੇਰ ਰਾਤ ਤਿੰਨ ਵਿਅਕਤੀ ਉਨ੍ਹਾਂ ਦੇ ਘਰ ਦੇ ਬਾਹਰ ਜੂਆ ਖੇਡ ਰਹੇ ਸੀ। ਉਨ੍ਹਾਂ ਨੂੰ ਜਦੋਂ ਅਜਿਹਾ ਕਰਨ ਤੋਂ ਮਨ੍ਹਾਂ ਕੀਤਾ ਤਾਂ ਉਨ੍ਹਾਂ ਝਗੜਾ ਸ਼ੁਰੂ ਕਰ ਦਿੱਤਾ। ਗੁੱਸੇ ਵਿੱਚ ਆ ਕੇ ਉਨ੍ਹਾਂ ਮ੍ਰਿਤਕ ਨੂੰ ਪੱਥਰ ਮਾਰ ਕੇ ਉਸ ਦਾ ਕਤਲ ਕਰ ਦਿੱਤਾ।
ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਚਓ ਬਲਦੇਵ ਰਾਜ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਲੈ ਕੇ ਬਣਦੀ ਕਾਰਵਾਈ ਸ਼ੁਰੂ ਕਰ ਦਿਤੀ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।