ETV Bharat / state

ਸ੍ਰੀ ਹਰਿਮੰਦਰ ਸਾਹਿਬ 'ਤੇ ਵਿਵਾਦਿਤ ਬਿਆਨ ਦੇਣ ਵਾਲੇ ਸ਼ਿਵ ਸੈਨਾ ਆਗੂ ਨੂੰ ਗ੍ਰਿਫਤਾਰ ਕਰਕੇ ਭੇਜਿਆ ਜੇਲ੍ਹ

author img

By

Published : Nov 20, 2022, 11:27 AM IST

Updated : Nov 20, 2022, 11:40 AM IST

ਸ੍ਰੀ ਹਰਿਮੰਦਰ ਸਾਹਿਬ 'ਤੇ ਵਿਵਾਦਿਤ ਬਿਆਨ ਦੇਣ ਵਾਲੇ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ (Shiv Sena leader controversial statement on Golden Temple) ਨੂੰ ਗ੍ਰਿਫਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ।

A Shiv Sena leader Harwinder Soni, Gurdaspur News
ਸ੍ਰੀ ਹਰਿਮੰਦਰ ਸਾਹਿਬ 'ਤੇ ਵਿਵਾਦਿਤ ਬਿਆਨ ਦੇਣ ਵਾਲੇ ਸ਼ਿਵ ਸੈਨਾ ਆਗੂ ਨੂੰ ਗ੍ਰਿਫਤਾਰ ਕਰਕੇ ਭੇਜਿਆ ਜੇਲ੍ਹ

ਗੁਰਦਾਸਪੁਰ : ਸ੍ਰੀ ਹਰਿਮੰਦਰ ਸਾਹਿਬ ਬਾਰੇ ਵਿਵਾਦਿਤ ਬਿਆਨ ਦੇਣ ਵਾਲੇ ਸ਼ਿਵਸੈਨਾ ਆਗੂ ਹਰਵਿੰਦਰ ਸੋਨੀ ਨੂੰ ਉਨ੍ਹਾਂ ਦੇ ਨਿਵਾਸ ਸਥਾਨ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਸਿੱਖ ਜਥੇਬੰਦੀਆਂ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈਕੇ ‌ਪੁਲਿਸ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤਾ ਗਿਆ ਸੀ। ਦੱਸ ਦੇਈਏ ਕਿ ਇਕ ਨਿੱਜੀ ਚੈਨਲ 'ਤੇ ਗੱਲਬਾਤ ਦੌਰਾਨ ਹਰਵਿੰਦਰ ਸੋਨੀ ਵੱਲੋਂ ਸ੍ਰੀ ਦਰਬਾਰ ਸਾਹਿਬ ਬਾਰੇ ਇਕ ਵਿਵਾਦਤ ਬਿਆਨ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਸਿੱਖ ਜਥੇਬੰਦੀਆਂ ਦੇ ਵਿਰੋਧ ਪ੍ਰਦਰਸ਼ਨ ਦੇ ਚੱਲਦਿਆਂ ਪੁਲਿਸ ਵੱਲੋਂ ਸੋਨੀ ਉੱਤੇ ਧਾਰਾ 295 ਏ,504 ਅਤੇ 505 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ, ਪਰ ਪੁਲਿਸ ਵੱਲੋਂ ਉਨ੍ਹਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਸੀ।

ਉਸ ਤੋਂ ਬਾਅਦ ਸਿੱਖ ਜਥੇਬੰਦੀਆਂ ਵੱਲੋਂ ਪੁਲਿਸ ਨੂੰ ਮੰਗ-ਪੱਤਰ ਦੇਕੇ ਸੋਨੀ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਗਈ ਸੀ ਅਤੇ ਗ੍ਰਿਫ਼ਤਾਰੀ ਨਾ ਹੋਣ ਦੀ ਸੂਰਤ ਵਿੱਚ ਸੋਮਵਾਰ ਨੂੰ ਮੁੜ ਤੋਂ ਐਸਐਸਪੀ ਦਫ਼ਤਰ ਮੂਹਰੇ ਧਰਨਾ ਲਾਉਣ ਦੀ ਚੇਤਾਵਨੀ ਦਿੱਤੀ ਗਈ ਸੀ। ਇਸ ਤੋਂ ਬਾਅਦ ਸੋਨੀ ਨੂੰ ਅੱਜ ਗ੍ਰਿਫਤਾਰ ਕਰਕੇ ਕੜੀ ਸੁਰੱਖਿਆ ਹੇਠ ਮਾਣਯੋਗ ਸੀਜੇਐਮ ਕੋਰਟ ਵਿੱਚ ਪੇਸ਼ ਕੀਤਾ ਗਿਆ। ਮਾਣਯੋਗ ਅਦਾਲਤ ਵੱਲੋਂ ਉਸ ਨੂੰ 14 ਦਿਨ ਦੀ ਜੁਡੀਸ਼ੀਅਲ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਸ਼ਿਵ ਸੈਨਾ ਬਾਲ ਠਾਕਰੇ ਪੰਜਾਬ ਦੇ ਉਪ ਪ੍ਰਮੁੱਖ ਹਰਵਿੰਦਰ ਸੋਨੀ ਨੇ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਸਬੰਧੀ ਕੁਝ ਇਤਰਾਜ਼ਯੋਗ ਬਿਆਨਬਾਜ਼ੀ ਕੀਤੀ ਸੀ। ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਵੱਲੋਂ ਮੁਆਫ਼ੀ ਵੀ ਮੰਗ ਲਈ ਗਈ ਸੀ ਅਤੇ ਸ਼ਿਵ ਸੈਨਾ ਦੇ ਪੰਜਾਬ ਪ੍ਰਧਾਨ ਯੋਗਰਾਜ ਸ਼ਰਮਾ ਵੱਲੋਂ ਸੋਨੀ ਨੂੰ ਸ਼ਿਵ ਸੈਨਾ ਵਿਚੋਂ ਬਾਹਰ ਕੱਢਣ ਦਾ ਪੱਤਰ ਵੀ ਜਾਰੀ ਕੀਤਾ ਗਿਆ ਸੀ, ਪਰ ਇਸ ਦੇ ਬਾਵਜੂਦ ਸਿੱਖ ਜੱਥੇਬੰਦੀਆਂ ਸੋਨੀ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ 'ਤੇ ਅੜੀਆ ਰਹੀਆਂ ਅਤੇ ਆਪਣਾ ਧਰਨਾ ਜਾਰੀ ਰੱਖਿਆ ਸੀ।

ਇਹ ਵੀ ਪੜ੍ਹੋ: SGPC ਪ੍ਰਧਾਨ ਨੇ ਸ਼ਿਵ ਸੈਨਾ ਆਗੂ ਉੱਤੇ UAPA ਲਗਾਉਣ ਦੀ ਕੀਤੀ ਮੰਗ, ਜਾਣੋ ਕਾਰਨ

etv play button

Last Updated : Nov 20, 2022, 11:40 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.