ਗੁਰਦਾਸਪੁਰ: ਪਿੰਡ ਮੀਰਪੁਰ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਇਹ ਹਾਦਸਾ ਇਨ੍ਹਾਂ ਜਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਇਸ ਹਾਦਸੇ ਵਿੱਚ ਕਾਰ ਚਾਲਕ ਰੋਬਿਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਦੂਸਰਾ ਵਿਅਕਤੀ ਗੌਰਵ ਕੁਮਾਰ ਗੰਭੀਰ ਜ਼ਖਮੀ ਹੋ ਗਿਆ, ਜਿਸਨੂੰ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜੋ: ਅਧਿਆਪਕਾਂ ਨੇ ਬਦਾਮ ਦੀਆਂ ਥਾਲੀਆਂ ਨਾਲ ਕੀਤਾ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰਾਹਗੀਰ ਹੀਰਾ ਸਿੰਘ ਨੇ ਦੱਸਿਆ ਕਿ ਸਵੇਰੇ ਇੱਕ ਤੇਜ਼ ਰਫ਼ਤਾਰ ਕਾਰ ਦੀਨਾਨਗਰ ਤੋਂ ਗੁਰਦਾਸਪੁਰ ਨੂੰ ਆ ਰਹੀ ਸੀ ਜਦ ਉਹ ਪਿੰਡ ਮੀਰਪੁਰ ਨੇੜੇ ਪਹੁੰਚੀ ਤਾਂ ਬੇਕਾਬੂ ਹੋ ਕੇ ਦਰੱਖਤ ਵਿੱਚ ਜਾ ਵੱਜੀ, ਜਿਸ ਦੇ ਨਾਲ ਡਰਾਈਵਰ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖ਼ਮੀ ਹੋ ਗਿਆ। ਰਾਹਗੀਰ ਨੇ ਦੱਸਿਆ ਕਿ 2 ਨੌਜਵਾਨਾਂ ਦੇ ਨਾਲ ਇੱਕ ਲੜਕੀ ਵੀ ਮੌਜੂਦ ਸੀ ਜੋ ਮੌਕੇ ਤੋਂ ਫ਼ਰਾਰ ਹੋ ਗਈ ਜਿਸਨੂੰ ਮਾਮੂਲੀ ਸੱਟਾਂ ਲੱਗੀਆਂ ਸਨ।
ਦੂਜੇ ਪਾਸੇ ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਚਓ ਜਬਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਮੀਰਪੁਰ ਨੇੜੇ ਇੱਕ ਕਾਰ ਹਾਦਸਾਗ੍ਰਸਤ ਹੋ ਗਈ ਹੈ।
ਮੌਕੇ 'ਤੇ ਪੁਲਿਸ ਪਾਰਟੀਆਂ ਨੂੰ ਭੇਜ ਦਿੱਤਾ ਗਿਆ ਸੀ ਪਤਾ ਲੱਗਾ ਕਿ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ ਹੈ ਅਤੇ ਕਾਰ ਚਾਲਕ ਰੋਬਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ ਉਸਦਾ ਸਾਥੀ ਗੌਰਵ ਕੁਮਾਰ ਜ਼ਖ਼ਮੀ ਹੋ ਗਿਆ ਹੈ ਜਿਸ ਨੂੰ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।