ਗੁਰਦਾਸਪੁਰ: ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਨਤੀਜਿਆਂ ਦੇ ਚਲਦੇ ਜ਼ਿਲ੍ਹਾ ਗੁਰਦਾਸਪੁਰ ਦੇ 7 ਵਿਧਾਨ ਸਭਾ ਹਲਕਿਆਂ ਦੇ ਆਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਟਾਲਾ ਅਤੇ ਸ੍ਰੀ ਹਰਗੋਬਿੰਦਪੁਰ ਤੋਂ ਜੇਤੂ ਰਹੇ ਹਨ ਜਦਕਿ 5 ਵਿਧਾਨ ਸਭਾ ਹਲਕਿਆਂ ਡੇਰਾ ਬਾਬਾ ਨਾਨਕ, ਫ਼ਤਹਿਗੜ੍ਹ ਚੂੜੀਆਂ, ਕਾਦੀਆਂ, ਗੁਰਦਾਸਪੁਰ ਅਤੇ ਦੀਨਾਨਗਰ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ।
ਬਟਾਲਾ ਹਲਕਾ
ਜ਼ਿਲ੍ਹਾ ਗੁਰਦਾਸਪੁਰ ਦੇ ਚੋਣ ਨਤੀਜਿਆਂ ਚ ਬਟਾਲਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨ ਸ਼ੇਰ ਸਿੰਘ (ਸ਼ੈਰੀ ਕਲਸੀ) 28472 ਵੋਟਾਂ ਦੇ ਫਰਕ ਨਾਲ ਜੇਤੂ ਰਹੇ ਹਨ ਅਤੇ ਉਨ੍ਹਾਂ ਨੂੰ ਕੁੱਲ 55570 ਵੋਟਾਂ ਪਈਆਂ ਹਨ। ਉਨ੍ਹਾਂ ਦੱਸਿਆ ਕਿ ਦੂਸਰੇ ਸਥਾਨ ’ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਅਸ਼ਵਨੀ ਸੇਖੜੀ ਰਹੇ ਹਨ, ਜਿਨ੍ਹਾਂ ਨੂੰ 27098 ਵੋਟਾਂ ਪਈਆਂ ਹਨ। ਬਟਾਲਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ. ਸੁੱਚਾ ਸਿੰਘ ਛੋਟੇਪੁਰ ਨੂੰ 23251 ਵੋਟਾਂ ਪਈਆਂ ਹਨ। ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਫ਼ਤਹਿਜੰਗ ਸਿੰਘ ਬਾਜਵਾ ਨੂੰ 13879 ਵੋਟਾਂ ਅਤੇ ਨੋਟਾ ਨੂੰ 658 ਵੋਟਾਂ ਪਈਆਂ ਹਨ।
ਸ੍ਰੀ ਹਰਗੋਬਿੰਦਪੁਰ ਹਲਕਾ
ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਚੋਣ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਰਪਾਲ ਸਿੰਘ 16963 ਵੋਟਾਂ ਦੀ ਲੀਡ ਨਾਲ ਜੇਤੂ ਰਹੇ ਹਨ। ਉਨ੍ਹਾਂ ਨੂੰ ਕੁੱਲ 53205 ਵੋਟਾਂ ਪਈਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ੳਮੀਦਵਾਰ ਰਾਜਨਬੀਰ ਸਿੰਘ 36242 ਵੋਟਾਂ ਲੈ ਕੇ ਦੂਸਰੇ ਸਥਾਨ ’ਤੇ ਰਹੇ। ਜਦਕਿ ਕਾਂਗਰਸ ਪਾਰਟੀ ਦੇ ਮਨਦੀਪ ਸਿੰਘ ਨੂੰ 24563 ਵੋਟਾਂ, ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਬਲਜਿੰਦਰ ਸਿੰਘ ਨੂੰ 1318 ਵੋਟਾਂ ਅਤੇ ਨੋਟਾ ਨੂੰ 1401 ਵੋਟਾਂ ਪਈਆਂ ਹਨ।
ਫ਼ਤਹਿਗੜ੍ਹ ਚੂੜੀਆਂ ਹਲਕਾ
ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ 5545 ਵੋਟਾਂ ਦੇ ਫਰਕ ਨਾਲ ਜੇਤੂ ਰਹੇ ਹਨ। ਉਨ੍ਹਾਂ ਨੂੰ ਕੁੱਲ 46311 ਵੋਟਾਂ ਪੋਲ ਹੋਈਆਂ ਹਨ। ਇਸ ਹਲਕੇ ਤੋਂ 40766 ਵੋਟਾਂ ਲੈ ਕੇ ਸ਼੍ਰੋਮਣੀ ਅਕਾਲੀ ਦਲ ਲਖਬੀਰ ਸਿੰਘ ਲੋਧੀਨੰਗਲ ਦੂਸਰੇ ਸਥਾਨ ’ਤੇ ਰਹੇ ਹਨ। ਜਦਕਿ ਤੀਸਰੇ ਥਾਂ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਬੀਰ ਸਿੰਘ ਨੂੰ 35819 ਵੋਟਾਂ, ਜਦਕਿ ਭਾਜਪਾ ਗਠਜੋੜ ,ਪੰਜਾਬ ਲੋਕ ਕਾਂਗਰਸ ਪਾਰਟੀ ਦੇ ਤਜਿੰਦਰ ਸਿੰਘ ਨੂੰ 406 ਵੋਟਾਂ ਹੀ ਪਈਆਂ ਅਤੇ ਨੋਟਾ ਨੂੰ 812 ਵੋਟਾਂ ਪਈਆਂ ਹਨ।
ਡੇਰਾ ਬਾਬਾ ਨਾਨਕ ਹਲਕਾ
ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ 466 ਵੋਟਾਂ ਦੀ ਲੀਡ ਨਾਲ ਜੇਤੂ ਰਹੇ ਹਨ ਅਤੇ ਉਨ੍ਹਾਂ ਨੂੰ ਕੁੱਲ 52555 ਵੋਟਾਂ ਪਈਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਰਵੀਕਰਨ ਸਿੰਘ ਕਾਹਲੋਂ 52089 ਵੋਟਾਂ ਲੈ ਕੇ ਦੂਸਰੇ ਸਥਾਨ ’ਤੇ ਰਹੇ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਨੂੰ 31742 ਵੋਟਾਂ, ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਨੂੰ 1913 ਵੋਟਾਂ ਅਤੇ ਨੋਟਾ ਨੂੰ 1099 ਵੋਟਾਂ ਪਈਆਂ ਹਨ।
ਕਾਦੀਆਂ ਹਲਕਾ
ਵਿਧਾਨ ਸਭਾ ਹਲਕੇ ਕਾਦੀਆਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਪ੍ਰਤਾਪ ਸਿੰਘ ਬਾਜਵਾ 7174 ਵੋਟਾਂ ਦੇ ਫਰਕ ਨਾਲ ਜੇਤੂ ਰਹੇ ਹਨ ਅਤੇ ਉਨ੍ਹਾਂ ਨੂੰ ਕੁੱਲ 48679 ਵੋਟਾਂ ਪੋਲ ਹੋਈਆਂ ਹਨ। ਸ਼੍ਰੋਮਣੀ ਅਕਾਲੀ ਦੇ ਉਮੀਦਵਾਰ ਗੁਰਇਕਬਾਲ ਸਿੰਘ ਮਾਹਲ 41505 ਵੋਟਾਂ ਹਾਸਲ ਕਰਕੇ ਦੂਸਰੇ ਸਥਾਨ ’ਤੇ ਰਹੇ ਹਨ। ਇਸੇ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਰੂਪ ਸਿੰਘ ਸੇਖਵਾਂ ਨੂੰ 34916 ਵੋਟਾਂ ਨਾਲ ਤੀਸਰੇ ਸਥਾਨ ਤੇ ਰਹੇ ਜਦਕਿ ਭਾਜਪਾ ਗਠਜੋੜ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਉਮੀਦਵਾਰ ਮਾਸਟਰ ਜੌਹਰ ਸਿੰਘ ਨੂੰ 747 ਵੋਟਾਂ, ਅਤੇ ਨੋਟਾ ਨੂੰ 777 ਵੋਟਾਂ ਪਈਆਂ ਹਨ।
ਦੀਨਾਨਗਰ ਹਲਕਾ
ਦੀਨਾਨਗਰ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਅਰੁਨਾ ਚੌਧਰੀ 1131 ਵੋਟਾਂ ਦੇ ਫਰਕ ਨਾਲ ਜੇਤੂ ਰਹੇ ਹਨ ਅਤੇ ਉਨ੍ਹਾਂ ਨੂੰ ਕੁੱਲ 51133 ਵੋਟਾਂ ਪਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਹਲਕੇ ਤੋਂ 50002 ਵੋਟਾਂ ਲੈ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ਮਸ਼ੇਰ ਸਿੰਘ ਦੂਸਰੇ ਨੰਬਰ ’ਤੇ ਰਹੇ ਹਨ। ਬਹੁਜਨ ਸਮਾਜ ਪਾਰਟੀ ਅਕਾਲੀ ਦਲ ਗਠਜੋੜ ਦੇ ਉਮੀਦਵਾਰ ਕਮਲਜੀਤ ਚਾਵਲਾ ਨੂੰ 15534 ਵੋਟਾਂ, ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਰੇਨੂੰ ਕਸ਼ਯਪ ਨੂੰ 20560 ਵੋਟਾਂ, ਅਤੇ ਨੋਟਾ ਨੂੰ 931 ਵੋਟਾਂ ਪਈਆਂ ਹਨ।
ਗੁਰਦਾਸਪੁਰ ਹਲਕਾ
ਵਿਧਾਨ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬਰਿੰਦਰਮੀਤ ਸਿੰਘ ਪਾਹੜਾ 7335 ਵੋਟਾਂ ਦੇ ਫਰਕ ਨਾਲ ਜੇਤੂ ਰਹੇ ਹਨ ਅਤੇ ਉਨ੍ਹਾਂ ਨੂੰ ਕੁੱਲ 43743 ਵੋਟਾਂ ਪਈਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਬਚਨ ਸਿੰਘ ਬੱਬੇਹਾਲੀ 36408 ਵੋਟਾਂ ਲੈ ਕੇ ਦੂਸਰੇ ਸਥਾਨ ’ਤੇ ਰਹੇ। ਇਸੇ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਮਨ ਬਹਿਲ ਨੂੰ 29500 ਵੋਟਾਂ, ਭਾਰਤੀ ਜਨਤਾ ਪਾਰਟੀ ਦੇ ਪਰਮਿੰਦਰ ਸਿੰਘ ਗਿੱਲ ਨੂੰ 9819 ਵੋਟਾਂ, ਅਤੇ ਨੋਟਾ ਨੂੰ 699 ਵੋਟਾਂ ਪਈਆਂ ਹਨ।
ਇਹ ਵੀ ਪੜੋ: Punjab Election Results 2022: ‘ਨੋਟਾ‘ ਜਿੰਨੀਆ ਵੋਟਾਂ ਵੀ ਨਹੀਂ ਲੈ ਸਕੀਆਂ ਖੱਬੇ ਪੱਖੀ ਪਾਰਟੀਆਂ