ETV Bharat / state

ਭਗਵੰਤ ਮਾਨ ਤੇ ਰਾਘਵ ਚੱਢਾ ਨੇ ਘੇਰੀ ਚੰਨੀ ਸਰਕਾਰ - Channi government

ਗੁਰਦਾਸਪੁਰ ਦੇ ਵਿੱਚ ਆਪ ਵੱਲੋਂ ਰੱਖੇ ਗਏ ਇੱਕ ਸਮਾਗਮ ਵਿੱਚ ਭਗਵੰਤ ਮਾਨ (Bhagwant Mann) ਅਤੇ ਰਾਘਵ ਚੱਢਾ (Raghav Chadha) ਵੱਲੋਂ ਰੰਧਾਵਾ ਦੇ ਜਵਾਈ ਦੀ ਐਡਵੋਕੇਟ ਜਨਰਲ (Advocate General) ਵਜੋਂ ਨਿਯੁਕਤੀ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ। ਇਸ ਮੌਕੇ ਮਾਨ ਦਾ ਆਪ ਦੇ ਸੀਐਮ ਚਿਹਰੇ ਨੂੰ ਲੈ ਕੇ ਵੀ ਬਿਆਨ ਸਾਹਮਣੇ ਆਇਆ ਹੈ।

ਵੰਤ ਮਾਨ ਤੇ ਰਾਘਵ ਚੱਢਾ ਨੇ ਘੇਰੀ ਚੰਨੀ ਸਰਕਾਰ
ਵੰਤ ਮਾਨ ਤੇ ਰਾਘਵ ਚੱਢਾ ਨੇ ਘੇਰੀ ਚੰਨੀ ਸਰਕਾਰ
author img

By

Published : Nov 9, 2021, 5:10 PM IST

ਗੁਰਦਾਸਪੁਰ: ਸੂਬੇ ਦੇ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ (2022 Assembly Elections) ਨੂੰ ਲੈ ਕੇ ਮਾਹੌਲ ਭਖਦਾ ਜਾ ਰਿਹਾ ਹੈ। ਇਸਦੇ ਨਾਲ ਹੀ ਚੋਣਾਂ ਤੋਂ ਪਹਿਲਾਂ ਦਲ ਬਦਲੀਆਂ ਦਾ ਦੌਰ ਵੀ ਸ਼ੁਰੂ ਹੋ ਚੁੱਕਿਆ ਹੈ। ਗੁਰਦਾਸਪੁਰ ਵਿਖੇ ਕਈ ਕਾਂਗਰਸੀ ਆਗੂਆਂ ਆਪਣੇ ਸਾਥੀਆਂ ਸਮੇਤ ਪਾਰਟੀ ਛੱਡ ਆਪ ਵਿੱਚ ਸ਼ਾਮਿਲ ਹੋਏ ਹਨ। ਆਮ ਆਦਮੀ ਪਾਰਟੀ (Aam Aadmi Party) ਦੇ ਆਗੂ ਭਗਵੰਤ ਮਾਨ, ਰਾਘਵ ਚੱਢਾ ਅਤੇ ਕੁੰਵਰ ਵਿਜੈਪ੍ਰਤਾਪ ਦੀ ਅਗਵਾਈ ’ਚ ਆਪ ਵਿੱਚ ਸ਼ਾਮਿਲ ਹੋਏ ਹਨ।

ਵੰਤ ਮਾਨ ਤੇ ਰਾਘਵ ਚੱਢਾ ਨੇ ਘੇਰੀ ਚੰਨੀ ਸਰਕਾਰ

ਉੱਥੇ ਹੀ ਸਮਾਗਮ ’ਚ ਸੰਬੋਧਨ ਦੌਰਾਨ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਘਵ ਚੱਢਾ (Raghav Chadha) ਅਤੇ ਭਗਵੰਤ ਮਾਨ (Bhagwant Mann) ਨੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਨੂੰ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ ਕਰਨ ’ਤੇ ਕਈ ਸਵਾਲ ਚੁੱਕੇ ਹਨ। ਉਹਨਾਂ ਕਿਹਾ ਕਿ ਕਾਂਗਰਸ ਨੇ ਪੰਜਾਬ ਦੇ ਲੋਕ ਨਾਲ ਘਰ ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਪਰ ਪੰਜਾਬ ਦਾ ਨੌਜਵਾਨ ਬੇਰੁਜ਼ਗਾਰ ਹੈ ਅਤੇ ਐਮਐਲਏ ਮੰਤਰੀਆਂ ਦੇ ਪਰਿਵਾਰਾਂ ’ਚ ਨੌਕਰੀਆਂ ਵੰਡਿਆ ਜਾ ਰਹੀਆਂ ਹਨ|

ਇਸ ਦੇ ਨਾਲ ਹੀ ਭਗਵੰਤ ਮਾਨ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਕਿਹਾ ਕਿ ਡੀਏਪੀ ਪੂਰੇ ਪੰਜਾਬ ਦੇ ਵਿੱਚ ਵੀ ਘੱਟ ਹੈ। ਉਨ੍ਹਾਂ ਇਸ ਘਾਟ ਨੂੰ ਲੈ ਕੇ ਕੇਂਦਰ ਸਰਕਾਰ ਉੱਪਰ ਸਵਾਲ ਚੁੱਕੇ ਹਨ। ਮਾਨ ਨੇ ਕਿਹਾ ਕਿ ਇਸ ਮਸਲੇ ਨੂੰ ਲੈ ਕੇ ਕੇਂਦਰ ਸਰਕਾਰ ਉੱਪਰ ਕੋਈ ਵੀ ਅਸਰ ਨਹੀਂ ਹੋ ਰਿਹਾ।
ਇਸ ਮੌਕੇ ਭਗਵੰਤ ਮਾਨ ਦਾ ਆਪ ਦੇ ਸੀਐਮ ਚਿਹਰੇ ਨੂੰ ਲੈ ਕੇ ਵੀ ਬਿਆਨ ਸਾਹਮਣੇ ਆਇਆ ਹੈ। ਮਾਨ ਨੂੰ ਪੁੱਛਿਆ ਗਿਆ ਸੀ ਕਿ ਲੋਕ ਮਨਾਂ ਬਣਾ ਰਹੇ ਹਨ ਕਿ ਆਪ ਨੇ ਅਜੇ ਤੱਕ ਸੀਐਮ ਚਿਹਰੇ ਦਾ ਐਲਾਨ ਕਿਉਂ ਨਹੀਂ ਕੀਤਾ ਤਾਂ ਮਾਨ ਨੇ ਕਿਹਾ ਕਿ ਜੋ ਲੋਕਾਂ ਨੇ ਮਨ ਬਣਾਇਆ ਹੈ ਉਹ ਹੀ ਕਰਾਂਗੇ। ਇਸਦੇ ਨਾਲ ਹੀ ਉਨ੍ਹਾਂ ਰੰਧਾਵਾ ਦੇ ਜਵਾਈ ਦੀ ਐਡੀਸ਼ਨਲ ਐਡਵੋਕੇਟ ਜਨਰਲ ਵਜੋਂ ਨਿਯੁਕਤੀ ਨੂੰ ਲੈ ਕੇ ਵੀ ਸਵਾਲ ਖੜ੍ਹੇ ਕੀਤੇ ਹਨ

ਇਹ ਵੀ ਪੜ੍ਹੋ: ਟਰਾਂਸਪੋਰਟ ਬੁਨਿਆਦੀ ਢਾਂਚੇ ਵਿੱਚ ਗੁਜਰਾਤ, ਹਰਿਆਣਾ, ਪੰਜਾਬ ਸਭ ਤੋਂ ਉੱਪਰ ਹਨ

ETV Bharat Logo

Copyright © 2025 Ushodaya Enterprises Pvt. Ltd., All Rights Reserved.