ਗੁਰਦਾਸਪੁਰ: ਪੰਜਾਬ ਵਿੱਚ ਵੱਧ ਰਹੀਆਂ ਬਿੱਜਲੀ ਦੀਆਂ ਕੀਮਤਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸਰਕਾਰ ਵਿਰੁੱਧ ਅੰਦੋਲਨ ਸ਼ੁਰੂ ਕੀਤਾ ਗਿਆ ਹੈ। ਲੋਕਾਂ ਨੂੰ ਲਾਮਬੰਦ ਕਰਨ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਜਿਸ ਲੜੀ ਤਹਿਤ ਗੁਰਦਾਸਪੁਰ ਦੇ ਕਸਬਾ ਧਾਰੀਵਾਲ ਵਿੱਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਡਾ.ਕੰਵਲਜੀਤ ਸਿੰਘ ਦੀ ਅਗਵਾਈ 'ਚ ਵਰਕਰਾਂ ਨਾਲ ਮੀਟਿੰਗ ਕੀਤੀ ਗਈ।
ਜਾਣਕਾਰੀ ਦਿੰਦਿਆਂ ਬੁਢਲਾਡਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਬੁੱਧ ਸਿੰਘ ਨੇ ਦੱਸਿਆ ਕਿ ਬਿਜਲੀ ਦੀਆਂ ਵੱਧ ਰਹੀਆਂ ਦਰਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਅੰਦੋਲਨ ਸ਼ੁਰੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਬਿਜਲੀ ਦੀਆਂ ਕੀਮਤਾਂ ਵਿੱਚ ਵਾਧਾ ਕਰ ਕੇ ਪੰਜਾਬ ਦੀ ਜਨਤਾ ਨੂੰ ਲੁੱਟ ਰਹੀ ਹੈ। ਪੂਰੇ ਦੇਸ਼ ਵਿੱਚੋਂ ਸਭ ਤੋਂ ਮਹਿੰਗੀ ਬਿਜਲੀ ਪੰਜਾਬ ਵਿੱਚ ਦਿੱਤੀ ਜਾ ਰਹੀ ਹੈ, ਇਸ ਲਈ ਆਮ ਆਦਮੀ ਪਾਰਟੀ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਜਾ ਲੋਕਾਂ ਨੂੰ ਸਰਕਾਰ ਦੀ ਇਸ ਲੁੱਟ ਬਾਰੇ ਜਾਗਰੂਕ ਕਰੇਗੀ।
ਇਹ ਵੀ ਪੜ੍ਹੋ: ਚਿੱਟੇ ਦੇ ਕਾਲੇ ਸਾਏ ਹੇਠ ਨਬਾਲਿਗ ਕੁੜੀ, ਨਸ਼ਿਆਂ ਦੇ ਦਲਦਲ 'ਚੋਂ ਨਿਕਲਣ ਲਈ ਆਈ ਸਾਹਮਣੇ
ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਅੰਗ੍ਰੇਜ਼ੀ ਲਾਜ਼ਮੀ ਕਰਨ 'ਤੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਫ਼ੈਸਲਾ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪੰਜਾਬੀ ਨੂੰ ਹੀ ਪਹਿਲੀ ਥਾਂ 'ਤੇ ਰੱਖਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਖਾਣਯੋਗ ਨਹੀਂ ਹੈ 'ਆਟਾ-ਦਾਲ' ਸਕੀਮ 'ਚ ਵੰਡੀ ਜਾ ਰਹੀ ਕਣਕ: ਸੰਧਵਾ