ETV Bharat / state

Accident in Kalanaur : ਭਿਆਨਕ ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ, ਮਾਪੇ ਸਦਮੇ 'ਚ - Terrible road accident

ਕਲਾਨੌਰ ਵਿਖੇ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਹਾਲਾਂਕਿ ਇਸ ਹਾਦਸੇ ਵਿਚ 3 ਹੋਰ ਨੌਜਵਾਨ ਜ਼ਖਮੀ ਵੀ ਹੋਏ, ਜਿਨ੍ਹਾਂ ਨੂੰ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਕਾਰਵਾਈ ਕਰਦਿਆਂ ਮ੍ਰਿਤਕ ਦੇਹਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

Accident in Kalanaur: 2 youths died in a terrible road accident
Accident in Kalanaur : ਭਿਆਨਕ ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ, ਮਾਪੇ ਸਦਮੇ 'ਚ
author img

By

Published : Feb 5, 2023, 10:27 AM IST

ਕਲਾਨੌਰ : ਕਲਾਨੌਰ ਨਜ਼ਦੀਕ ਵਾਪਰੇ ਇਸ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਹਾਲਾਂਕਿ ਹਾਦਸੇ ਵਿਚ ਤਿੰਨ ਹੋਰ ਨੌਜਵਾਨ ਜ਼ਖਮੀ ਦੱਸੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਕਾਰ ਦਾ ਸੰਤੁਲਨ ਵਿਗੜਨ ਕਾਰਨ ਇਹ ਹਾਦਸਾ ਵਾਪਰਿਆ ਹੈ, ਜਿਸ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਤਿੰਨ ਦੇ ਜ਼ਖਮੀ ਹਨ। ਜ਼ਖਮੀਆਂ ਨੂੰ ਕਮਿਊਨਿਟੀ ਹੈਲਥ ਸੈਂਟਰ ਕਲਾਨੌਰ ਵਿਖੇ ਦਾਖਲ ਕਰਵਾ ਕੇ ਇਲਾਜ ਸ਼ੁਰੂ ਕਰ ਦਿੱਤਾ ਗਿਆ। ਹਾਦਸੇ ਸਬੰਧੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ। ਇਸ ਹਾਦਸੇ ਸਬੰਧੀ ਸੂਚਨਾ ਮਿਲਦੇ ਹੀ ਥਾਣਾ ਵਡਾਲਾ ਬਾਂਗਰ ਦੇ ਇੰਚਾਰਜ ਏਐੱਸਆਈ ਰਣਬੀਰ ਸਿੰਘ ਪੁਲਸ ਪਾਰਟੀ ਸਮੇਤ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਤੇ ਮੌਕੇ ਦਾ ਜਾਇਜ਼ਾ ਲਿਆ।

ਮ੍ਰਿਤਕ ਨੌਜਵਾਨਾਂ ਦੇ ਮਾਪੇ ਸਦਮੇ ਵਿਚ : ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਨਾਲ ਸਬੰਧਤ 5 ਨੌਜਵਾਨ ਇੱਕ ਕਾਰ ਵਿੱਚ ਸਵਾਰ ਹੋ ਕੇ ਕਲਾਨੌਰ ਸਾਈਡ ਵੱਲ ਜਾ ਰਹੇ ਸਨ। ਇਸ ਦੌਰਾਨ ਜਦੋਂ ਉਹ ਕਲਾਨੌਰ-ਬਟਾਲਾ ਰੋਡ ’ਤੇ ਪਿੰਡ ਕਚਹਿਰੀ ਮੀਆਂ ਸਾਹਿਬ ਨੇੜੇ ਪੁੱਜੇ ਤਾਂ ਅਚਾਨਕ ਕਾਰ ਦਾ ਸੰਤੁਲਨ ਵਿਗੜ ਗਿਆ ਤੇ ਕਾਰ ਸੜਕ ਕਿਨਾਰੇ ਇੱਕ ਦਰੱਖਤ ਨਾਲ ਜਾ ਟਕਰਾਈ ਅਤੇ ਖੇਤਾਂ ਵਿੱਚ ਜਾ ਕੇ ਪਲਟ ਗਈ। ਇਸ ਹਾਦਸੇ ਵਿੱਚ ਪਰਮਿੰਦਰ ਸਿੰਘ ਪੁੱਤਰ ਬਚਿੱਤਰ ਸਿੰਘ ਵਾਸੀ ਪਿੰਡ ਮੈਰੀਕਲਾਂ ਜ਼ਿਲ੍ਹਾ ਅੰਮ੍ਰਿਤਸਰ, ਸਾਹਿਲ ਪੁੱਤਰ ਸੁਰਜੀਤ ਵਾਸੀ ਪਿੰਡ ਮੈਰੀਕਲਾਂ ਜ਼ਿਲ੍ਹਾ ਅੰਮ੍ਰਿਤਸਰ ਦੀ ਮੌਤ ਹੋ ਗਈ, ਜਦਕਿ ਇਸੇ ਪਿੰਡ ਦੇ ਰਵਿੰਦਰ ਸਿੰਘ ਪੁੱਤਰ ਬਲਜਿੰਦਰ ਸਿੰਘ, ਦਿਲੇਰ ਸਿੰਘ ਅਤੇ ਮਨਦੀਪ ਸ਼ਰਮਾ ਪੁੱਤਰ ਅਸ਼ੋਕ ਸ਼ਰਮਾ ਪਿੰਡ ਅਬਦਾਲ ਜ਼ਿਲ੍ਹਾ ਅੰਮ੍ਰਿਤਸਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਹਨ। ਦੋਵੇਂ ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦੇ ਇਕਲੋਤੇ ਪੁੱਤਰ ਸਨ। ਦੋਵਾਂ ਨੌਜਵਾਨਾਂ ਦੇ ਮਾਪੇ ਸਦਮੇ ਵਿਚ ਹਨ।

ਇਹ ਵੀ ਪੜ੍ਹੋ : Sangrur News: ਖੇਤਾਂ 'ਚ ਬੱਚੇ ਦੀ ਬੇਰਹਿਮੀ ਨਾਲ ਬੱਚੇ ਦੀ ਕੁੱਟਮਾਰ ਕਰਨ ਵਾਲਾ ਕਿਸਾਨ ਕਾਬੂ, SCST ਐਕਟ ਤਹਿਤ ਮਾਮਲਾ ਦਰਜ

ਪੋਸਟਮਾਰਟਮ ਲਈ ਹਸਪਤਾਲ ਭੇਜੀਆਂ ਲਾਸ਼ਾਂ : ਪੁਲਿਸ ਚੌਕੀ ਵਡਾਲਾ ਬਾਂਗਰ ਦੇ ਇੰਚਾਰਜ ਰਣਬੀਰ ਸਿੰਘ ਨੇ ਦੱਸਿਆ ਕਿ ਕਿ ਹਾਦਸੇ ਸਬੰਧੀ ਪੁਲਿਸ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਤੇ ਨਾਲ ਹੀ ਦੋਵੇਂ ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਗੁਰਦਾਸਪੁਰ ਭੇਜ ਦਿੱਤਾ ਗਿਆ ਹੈ। ਜ਼ਖਮੀਆਂ ਦੇ ਬਿਆਨ ਦਰਜ ਕਰ ਕੇ ਅਗਲੇਰੀ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾਵੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.