ETV Bharat / state

ਕੋਰੋਨਾ ਪੀੜਤਾਂ ਦੇ ਇਲਾਜ ਨੂੰ ਲੈਕੇ ਪ੍ਰਸ਼ਾਸਨ ਸਰਗਰਮ - coronavirus update

ਜਿਉਂ-ਜਿਉਂ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ ਉਸੇ ਤਰ੍ਹਾਂ ਸਰਕਾਰ ਤੇ ਪ੍ਰਸ਼ਾਸਨ ਵੀ ਕੋਰੋਨਾ ਦੇ ਮਾਮਲਿਆਂ ਨੂੰ ਚੌਕਸ ਦਿਖਾਈ ਦੇ ਰਿਹਾ ਹੈ।ਕੋਰੋਨਾ ਤੇ ਕਾਬੂ ਪਾਉਣ ਦੇ ਲਈ ਪ੍ਰਸ਼ਾਸਨ ਦੇ ਵਲੋਂ ਆਪਣੇ ਪੱਧਰ ਤੇ ਕਈ ਤਰ੍ਹਾਂ ਦੇ ਕਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਕਿ ਕੋਰੋਨਾ ਦੇ ਫੈਲਾਅ ਨੂੰ ਵਧਣ ਤੋਂ ਰੋਕਿਆ ਜਾ ਸਕੇ।

ਕੋਰੋਨਾ ਪੀੜਤਾਂ ਦੇ ਇਲਾਜ ਨੂੰ ਲੈਕੇ ਪ੍ਰਸ਼ਾਸਨ ਸਰਗਰਮ

author img

By

Published : May 24, 2021, 8:15 PM IST

ਗੁਰਦਾਸਪੁਰ: ਕੋਰੋਨਾ ਪੀੜਤਾਂ ਦੇ ਇਲਾਜ ਲਈ ਸੀਮਤ ਸਾਧਨਾਂ ਦੇ ਬਾਵਜੂਦ ਸਿਵਲ ਹਸਪਤਾਲ ਦਾ ਅਮਲਾ ਮਰੀਜ਼ਾਂ ਦੀ ਦੇਖਭਾਲ ਲਈ ਜੂਝ ਰਿਹਾ ਹੈ। ਕੋਰੋਨਾ ਮਰੀਜ਼ਾਂ ਦੇ ਲਈ ਬਣਾਏ ਗਏ ਆਈਸੋਲੇਸ਼ਨ ਵਾਰਡ ਵਿਚ ਮਰੀਜ਼ਾਂ ਨੂੰ ਠੀਕ ਕਰਨ ਲਈ ਹਰ ਤਰ੍ਹਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ। ਸਿਵਲ ਹਸਪਤਾਲ ਵਿੱਚ ਕੋਰੋਨਾ ਪੀੜਤਾਂ ਲਈ 50 ਬੈਡਾਂ ਦਾ ਆਈਸੋਲੇਸ਼ਨ ਵਾਰਡ ਬਣਾਇਆ ਹੈ ਜਿਸ ਵਿੱਚ ਕੋਰੋਨਾ ਮਰੀਜਾਂ ਲਈ ਆਕਸੀਜਨ,ਬਲੱਡ ਟੈਸਟ ਅਤੇ ਇਸੀਜੀ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ ਅਤੇ ਸਮੇਂ ਸਮੇਂ ਦੇ ਕੋਰੋਨਾ ਮਰੀਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਕੋਰੋਨਾ ਪੀੜਤਾਂ ਦੇ ਇਲਾਜ ਨੂੰ ਲੈਕੇ ਪ੍ਰਸ਼ਾਸਨ ਸਰਗਰਮ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨੋਡਲ ਅਧਿਕਾਰੀ ਡਾ. ਭੁਪਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ ਵਾਰਡ ਵਿਚ ਮਰੀਜ਼ਾਂ ਨੂੰ ਠੀਕ ਕਰਨ ਲਈ ਹਰ ਤਰ੍ਹਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਨਾਂ ਕਿਹਾ ਕਿ ਇਸ ਵਾਰਡ ਵਿਚ ਲੈਵਲ-2 ਦੇ ਮਰੀਜ਼ਾਂ ਨੂੰ ਰੱਖਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨਾਂ ਕਿਹਾ ਕਿ ਇਸ ਵਾਰਡ ਵਿਚ ਕੋਵਿਡ ਪੀੜਤ ਮਰੀਜ਼ਾਂ ਨੂੰ ਰੱਖਿਆ ਜਾ ਰਿਹਾ ਅਤੇ ਮਰੀਜ਼ਾਂ ਨੂੰ ਕੋਵਿਡ ਦੇ ਲੱਛਣਾਂ ਮੁਤਾਬਿਕ ਦੋ ਕੈਟਾਗਰੀਆਂ ਵਿਚ ਵੰਡ ਕੇ ਇਲਾਜ ਕੀਤਾ ਜਾ ਰਿਹਾ ਹੈ।

ਉਨਾਂ ਕਿਹਾ ਕਿ ਮਰੀਜ਼ਾਂ ਲਈ ਆਕਸੀਜਨ ਦਾ ਵੀ ਪੂਰਾ ਪ੍ਰਬੰਧ ਹੈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਦੇ ਅਰਬਨ ਏਰੀਆ ਵਿਚ ਹੀ ਕਰੀਬ 170 ਮਰੀਜ਼ ਘਰਾਂ ਵਿਚ ਇਕਾਂਤਵਾਸ ਹਨ ਜਦੋਂ ਕਿ ਪੇਂਡੂ ਖੇਤਰ ਵਿਚ ਵੀ ਕਈ ਮਰੀਜ਼ ਇਕਾਂਤਵਾਸ ਹਨ। ਉਨਾਂ ਕਿਹਾ ਕਿ ਘਰਾਂ 'ਚ ਇਕਾਂਤਵਾਸ ਮਰੀਜਾਂ ਨੂੰ ਵੀ ਹਾਈ ਰਿਸਕ ਅਤੇ ਲੋ ਰਿਸਕ ਕੈਟਾਗਰੀ ਵਿਚ ਵੰਡ ਕੇ ਉਨਾਂ ਦੀ ਦੇਖਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜੋ :ਫਲਾਇੰਗ ਸਿੱਖ ਮਿਲਖਾ ਸਿੰਘ ਦੀ ਹਾਲਤ ਨਾਜ਼ੁਕ

ETV Bharat Logo

Copyright © 2025 Ushodaya Enterprises Pvt. Ltd., All Rights Reserved.