ਗੁਰਦਾਸਪੁਰ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੇ ਪ੍ਰਧਾਨ ਮੰਤਰੀ (Prime Minister) ਨਰਿੰਦਰ ਮੋਦੀ ਨੂੰ ਕਰਤਾਰਪੁਰ ਲਾਂਘੇ ਨੂੰ ਦੁਬਾਰਾ ਖੋਲ੍ਹਣ ਦੀ ਅਪੀਲ ਕੀਤੀ ਹੈ। ਮੁੱਖਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਚਿਠੀ ਵਿਚ ਲਿਖਿਆ ਹੈ ਕਿ ਕੋਵਿਡ ਦੀਆਂ ਸਥਿਤੀ ਵਿਚ ਹੋਏ ਸੁਧਾਰ ਦੇ ਮੱਦੇਨਜ਼ਰ ਲੋਕਾਂ ਨੂੰ ਪਾਕਿਸਤਾਨ (Pakistan) ਵਿਚ ਇਤਿਹਾਸਕ ਧਾਰਮਿਕ ਸਥਾਨ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਸਹੂਲਤ ਦਿੱਤੀ ਜਾਵੇ।
ਉਥੇ ਹੀ ਸ਼ਰਧਾਲੂ ਵੀ ਕੇਂਦਰ ਸਰਕਾਰ ਤੋਂ ਅਪੀਲ ਕਰ ਰਹੇ ਹਨ ਕਿ ਜੋ ਮੁੱਖਮੰਤਰੀ ਪੰਜਾਬ ਨੇ ਅਪੀਲ ਕੀਤੀ ਹੈ ਜਲਦ ਕੇਂਦਰ ਸਰਕਾਰ ਉਸ ਅਪੀਲ ਨੂੰ ਪ੍ਰਵਾਨ ਕਰੇ ਤਾ ਜੋ ਲੰਬੇ ਸਮੇ ਤੋਂ ਬੰਦ ਪਏ ਇਸ ਰਾਹ ਦੇ ਖੋਲਣ ਨਾਲ ਜਿਥੇ ਲੋਕਾਂ ਨੂੰ ਉਹਨਾਂ ਦੀ ਆਸਥਾ ਪੂਰੀ ਹੋਵੇ।
ਸ਼ਰਧਾਲੂਆਂ ਦਾ ਕਹਿਣਾ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਦੁਬਾਰਾ ਖੋਲ੍ਹਣਾਂ ਚਾਹੀਦਾ ਹੈ ਤਾਂ ਕਿ ਜੋ ਸੰਗਤ ਮੁੜ ਤੋਂ ਪੱਵਿਤਰ ਸਥਾਨ ਦੇ ਦਰਸ਼ਨ ਕਰ ਸਕਣ।
ਤੁਹਾਨੂੰ ਦੱਸ ਦੇਈਏ ਕਿ ਸ੍ਰੀ ਕਰਤਾਰਪੁਰ ਸਾਹਿਬ ਇੱਕ ਅਜਿਸਾ ਅਸਥਾਨ ਹੈ।ਜਿੱਥੇ ਗੁਰੂ ਨਾਨਕ ਦੇਵ ਜੀ ਨੇ ਆਪਣੀ ਜੀਵਨ ਦੇ 17 ਸਾਲ 5 ਮਹੀਨੇ ਅਤੇ 9 ਦਿਨ ਬਿਤਾਏ ਸਨ ਅਤੇੇ ਗੁਰੂ ਸਾਹਿਬ ਦਾ ਪੂਰਾ ਪਰਿਵਾਰ ਵੀ ਕਰਤਾਰਪੁਰ ਸਾਹਿਬ ਆ ਕੇ ਵਸ ਗਿਆ ਸੀ।
ਇਹ ਵੀ ਪੜੋ:ਕੈਪਟਨ ਨੇ pm ਤੋਂ ਕਰਤਾਰਪੁਰ ਲਾਂਘਾ ਮੁੜ ਖੋਲਣ ਦੀ ਕੀਤੀ ਮੰਗ