ਗੁਰਦਾਸਪੁਰ: ਪੰਜਾਬ ਸਰਕਾਰ ਵਲੋਂ ਮਨਾਏ ਜਾ ਰਹੇ ਪੋਸ਼ਣ ਮਾਹ ਨੂੰ ਸਮਰਪਿਤ ’ਏਕ ਨੂਰ’ ਸਲੱਮ ਏਰੀਆ ਵਿਕਾਸ ਪ੍ਰੋਜੈਕਟ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਪੁਲ ਉਜਵਲ ਨੇ ਬਟਾਲਾ-ਫਤਿਹਗੜ ਚੂੜੀਆਂ ਬਾਈਪਾਸ ਵਿਖੇ ਝੁੱਗੀਆਂ-ਝੌਂਪੜੀਆਂ ਵਿੱਚ ਰਹਿੰਦੇ ਬੱਚਿਆਂ ਲਈ ਨਵੇਂ ਆਂਗਨਵਾੜੀ ਕੇਂਦਰ ਦਾ ਉਦਘਾਟਨ ਕੀਤਾ। ਇਸ ਆਂਗਨਵਾੜੀ ਕੇਂਦਰ ਵਿੱਚ ਝੁੱਗੀਆਂ ਵਾਲਿਆਂ ਦੇ 46 ਬੱਚਿਆਂ ਨੇ ਦਾਖਲਾ ਲਿਆ ਹੈ। ਇਸ ਆਂਗਨਵਾੜੀ ਸੈਂਟਰ ਵਿੱਚ ਬੱਚਿਆਂ ਲਈ ਐੱਲ.ਈ.ਡੀ. ਲਗਾਈ ਗਈ ਹੈ, ਜਿਸ ਰਾਹੀਂ ਬੱਚੇ ਈ-ਕੰਨਟੈਂਟ ਰਾਹੀਂ ਸਿੱਖਿਆ ਗ੍ਰਹਿਣ ਕਰਨੇ। ਇਸ ਤੋਂ ਇਲਾਵਾ ਇਸ ਨਵੇਂ ਆਂਗਨਵਾੜੀ ਕੇਂਦਰ ਵਿੱਚ ਬੱਚਿਆਂ ਨੂੰ ਬੈਠਣ ਲਈ ਡੈਸਕ ਦੀ ਸਹੂਲਤ ਦੇਣ ਦੇ ਨਾਲ ਉਨਾਂ ਨੂੰ ਵਰਦੀਆਂ, ਬੈਗ ਅਤੇ ਕਾਪੀਆਂ ਵੀ ਦਿੱਤੀਆਂ ਗਈਆਂ।
ਇਸ ਮੌਕੇ ਸਿਹਤ ਵਿਭਾਗ ਵਲੋਂ ਸਲੱਮ ਏਰੀਆ ਵਿੱਚ ਰਹਿੰਦੀਆਂ ਔਰਤਾਂ ਦੀ ਸਿਹਤ ਜਾਂਚ ਲਈ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਗਿਆ। ਐੱਸ.ਐੱਮ.ਓ. ਡਾ. ਸੰਜੀਵ ਕੁਮਾਰ ਭੱਲਾ ਦੀ ਅਗਵਾਈ ਵਿੱਚ ਮਾਹਿਰ ਡਾਕਟਰਾਂ ਨੇ 73 ਔਰਤਾਂ ਦਾ ਡਾਕਟਰੀ ਮੁਆਇਨਾ ਕੀਤਾ, ਅਤੇ ਉਨਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ। ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਪੁਲ ਉਜਵਲ ਨੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਪੋਸ਼ਣ ਸਬੰਧੀ ਜਾਗੋ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਜਿਸ ਵਿੱਚ ਆਂਗਨਵਾੜੀ ਵਰਕਰਾਂ ਨੇ ਪੋਸ਼ਟਿਕ ਅਹਾਰ ਦਾ ਹੋਕਾ ਦਿੱਤਾ।