ਗੁਰਦਾਸਪੁਰ: ਸੰਨੀ ਦਿਓਲ ਦੀ ਗੁੰਮਸ਼ੁਦਗੀ ਦੇ ਪੋਸਟਰ ਲਾਉਣ ਦੀ ਸ਼ੁਰੂਆਤ ਕਰਨ ਵਾਲੇ ਨੌਜਵਾਨ ਅਮਰਜੋਤ ਸਿੰਘ ਨੇ ਇਕ ਵਾਰ ਫਿਰ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਐਮ.ਪੀ ਸੰਨੀ ਦਿਓਲ ਦੇ Amarjot Singh demanded the removal of Sunny Deol ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪੇਸ਼ੇ ਵਜੋਂ ਮਾਰਕੀਟਿੰਗ ਦੇ ਖੇਤਰ ਨਾਲ ਸਬੰਧ ਰੱਖਣ ਵਾਲੇ ਨੌਜਵਾਨ ਅਮਰਜੋਤ ਸਿੰਘ ਨੇ ਦੇਸ਼ ਦੇ ਰਾਸ਼ਟਰਪਤੀ ਮੁੱਖ ਚੋਣ ਕਮਿਸ਼ਨਰ ਤੇ ਲੋਕ ਸਭਾ ਸਪੀਕਰ ਨੂੰ ਚਿੱਠੀ ਲਿਖੀ ਹੈ। demanded the removal of Sunny Deol
ਸੰਨੀ ਦਿਓਲ ਲੋਕ ਸਭਾ ਦੀ ਕੁਰਸੀ ਉੱਤੇ ਬਣੇ ਰਹਿਣ ਦੇ ਕਾਬਿਲ ਨਹੀਂ, ਅਮਰਜੋਤ ਸਿੰਘ:- ਜਿਸ ਵਿਚ ਉਸ ਨੇ ਕਿਹਾ ਹੈ ਕਿ ਸੰਨੀ ਦਿਓਲ ਲੋਕ ਸਭਾ ਦੀ ਕੁਰਸੀ ਉੱਤੇ ਬਣੇ ਰਹਿਣ ਦੇ ਕਾਬਿਲ ਨਹੀਂ ਹਨ, ਕਿਉਂਕਿ ਉਨ੍ਹਾਂ ਦੇ ਰਾਜ ਦੌਰਾਨ ਬੇਰੋਜ਼ਗਾਰ, ਵਪਾਰੀ ,ਮਜ਼ਦੂਰ, ਵਿਦਿਆਰਥੀ ਅਤੇ ਆਮ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ। ਪਰ ਇਨ੍ਹਾਂ ਮੁਸੀਬਤਾਂ ਦੌਰਾਨ ਸੰਨੀ ਦਿਓਲ ਵੱਲੋਂ ਉਨ੍ਹਾਂ ਦੇ ਵਿੱਚ ਆ ਕੇ ਉਨ੍ਹਾਂ ਦਾ ਹਾਲ-ਚਾਲ ਪੁੱਛਣਾ ਤੱਕ ਮੁਨਾਸਬ ਨਹੀਂ ਸਮਝਿਆ ਗਿਆ। ਇਸ ਲਈ ਉਹਨਾਂ ਨੂੰ ਉਨ੍ਹਾਂ ਦੀ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਵੀ ਵਾਂਝਿਆਂ ਕਰ ਦਿੱਤਾ ਜਾਣਾ ਚਾਹੀਦਾ ਹੈ।
ਅਮਰਜੋਤ ਸਿੰਘ ਇਲਾਕੇ ਦੀਆ ਮੁਸ਼ਕਿਲਾਂ ਨੂੰ ਦਿੱਲੀ ਸੰਸਦ ਵਿੱਚ ਚੁੱਕੇਗਾ:- ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅਮਰਜੋਤ ਸਿੰਘ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਲੋਕਾਂ ਨੇ ਵੱਡੀ ਗਿਣਤੀ ਵਿੱਚ ਵੋਟਾਂ ਪਾਕੇ ਸੰਨੀ ਦਿਓਲ ਨੂੰ ਜਤਾਇਆ ਸੀ, ਉਸ ਸਮੇਂ ਲੋਕਾਂ ਨੇ ਸੋਚਿਆ ਸੀ ਕਿ ਸੰਨੀ ਦਿਓਲ ਇਕ ਸੈਲੀਬ੍ਰਿਟੀ ਹੈ ਅਤੇ ਲੋਕਾਂ ਦੇ ਦੁੱਖ ਦਰਦ ਅਤੇ ਜਰੂਰਤਾਂ ਨੂੰ ਸਮਝੇਗਾ ਅਤੇ ਸਰਹੱਦੀ ਇਲਾਕੇ ਦੀਆ ਮੁਸ਼ਕਿਲਾਂ ਨੂੰ ਦਿੱਲੀ ਸੰਸਦ ਵਿੱਚ ਚੁੱਕੇਗਾ।
ਸੰਨੀ ਦਿਓਲ ਨੂੰ ਤੁਰੰਤ ਸੰਸਦ ਦੇ ਪਦ ਤੋਂ ਬਰਖਾਸਤ ਕਰਨ ਦੀ ਮੰਗ:- ਪਰ ਹੋਇਆ ਇਸ ਤੋਂ ਸਭ ਉਲਟ ਜਿੱਤਣ ਤੋਂ ਬਾਅਦ ਸੰਨੀ ਦਿਓਲ ਲੋਕਾਂ ਦਾ ਧੰਨਵਾਦ ਕਰਨ ਨਹੀਂ ਪਹੁੰਚੇ। ਹਲਕੇ ਦੇ ਲੋਕਾਂ ਉੱਪਰ ਕਈ ਮੁਸੀਬਤਾਂ ਆਈਆਂ, ਪਰ ਸਨੀ ਦਿਓਲ ਨਹੀਂ ਲੱਭੇ। ਇੱਥੋ ਤੱਕ ਕਿ ਲੋਕਾਂ ਦੇ ਮੁੱਦੇ ਚੁੱਕਣ ਲਈ ਸਨੀ ਦਿਓਲ ਸੰਸਦ ਤੱਕ ਵਿੱਚ ਵੀ ਨਹੀਂ ਪਹੁੰਚੇ। ਜਿਸ ਕਰਕੇ ਗੁਰਦਾਸਪੁਰ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ, ਮਹਿਸੂਸ ਕਰ ਰਹੇ ਹਨ। ਉਹਨਾਂ ਕਿਹਾ ਕਿ ਸਾਂਸਦ ਸੰਨੀ ਦਿਓਲ ਨੇ ਲੋਕਤੰਤਰ ਵਿੱਚ ਲੋਕਾਂ ਦਾ ਭਰੋਸਾ ਤੋੜਿਆ ਹੈ। ਇਸ ਲਈ ਅੱਜ ਉਹਨਾਂ ਨੇ ਰਾਸ਼ਟਰਪਤੀ ਮੁੱਖ ਚੋਣ ਕਮਿਸ਼ਨਰ ਅਤੇ ਲੋਕ ਸਭਾ ਸਪੀਕਰ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਸੰਨੀ ਦਿਓਲ ਨੂੰ ਤੁਰੰਤ ਸੰਸਦ ਦੇ ਪਦ ਤੋਂ ਬਰਖਾਸਤ ਕੀਤਾ ਜਾਵੇ।
2018 ਵਿੱਚ ਸੰਨੀ ਦਿਓਲ ਐਮ.ਪੀ ਬਣੇ:- 2018 ਵਿੱਚ ਸੰਨੀ ਦਿਓਲ ਜਦੋਂ ਗੁਰਦਾਸਪੁਰ ਦੇ ਐਮ.ਪੀ ਬਣੇ ਸਨ ਤਾਂ ਉਨ੍ਹਾਂ ਦੇ ਲੋਕ ਸਭਾ ਹਲਕੇ ਦੇ ਵੋਟਰਾਂ ਵਿਚ ਉਨ੍ਹਾਂ ਪ੍ਰਤੀ ਭਰਪੂਰ ਉਤਸ਼ਾਹ ਵੇਖਿਆ ਗਿਆ ਸੀ। ਪਰ ਸੰਨੀ ਦਿਓਲ ਆਪਣੇ ਪੂਰੇ ਹਲਕੇ ਵਿਚ ਜਿੱਤਣ ਤੋਂ ਬਾਅਦ ਵੋਟਰਾਂ ਦਾ ਧੰਨਵਾਦ ਕਰਨ ਤੱਕ ਨਹੀਂ ਪਹੁੰਚਿਆਂ। ਵੋਟਰਾਂ ਨੇ ਉਦੋਂ ਸਬਰ ਕਰ ਲਿਆ, ਪਰ ਬਟਾਲਾ ਪਟਾਕਾ ਫੈਕਟਰੀ ਧਮਾਕਾ, ਜ਼ਹਿਰੀਲੀ ਸ਼ਰਾਬ ਕਾਂਡ, ਕਰੋਨਾ ਕਾਲ, ਲੰਪੀ ਸਕਿੱਨ ਬਿਮਾਰੀ ਆਦਿ ਸਮੇਤ ਕਿੰਨੀਆਂ ਹੀ ਘਟਨਾਵਾਂ ਦਾ ਸਾਹਮਣਾ ਇਲਾਕੇ ਦੇ ਲੋਕਾਂ ਤੇ ਸਰਹੱਦੀ ਕਿਸਾਨਾਂ ਨੂੰ ਕਰਨਾ ਪਿਆ।
ਸੰਨੀ ਦਿਓਲ ਦੀ ਗੁੰਮਸ਼ੁਦਗੀ ਦੇ ਪੋਸਟਰ ਲੱਗੇ ਸਨ:- ਪਰ ਇਸ ਸਮੇਂ ਦੌਰਾਨ ਸੰਨੀ ਦਿਓਲ ਦੀ ਗੈਰਹਾਜ਼ਰੀ ਅਤੇ ਇਲਾਕੇ ਦੇ ਲੋਕਾਂ, ਵਪਾਰੀਆਂ ਦੀ ਸਾਰ ਤੱਕ ਨਾ ਲੈ ਲੈਣ ਕਾਰਨ ਲੋਕਾਂ ਦੇ ਸਬਰ ਦਾ ਪਿਆਲਾ ਭਰ ਗਿਆ ਅਤੇ ਖੁੱਲ੍ਹ ਕੇ ਸੰਨੀ ਦਿਓਲ ਦੇ ਵਿਰੋਧ ਵਿਚ ਲੋਕਾਂ ਨੇ ਬੋਲਣਾ ਸ਼ੁਰੂ ਕਰ ਦਿੱਤਾ। ਕਈ ਵਾਰ ਸੰਨੀ ਦਿਓਲ ਦੀ ਗੁੰਮਸ਼ੁਦਗੀ ਦੇ ਪੋਸਟਰ ਲੋਕ ਸਭਾ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਲੱਗੇ। ਪਰ ਸੰਨੀ ਦਿਓਲ ਫੇਰ ਵੀ ਬਾਹਰ ਬੈਠ ਕੇ ਇਲਾਕੇ ਦੇ ਲੋਕਾਂ ਲਈ ਕੰਮ ਕਰਨ ਦੇ ਦਾਅਵੇ ਕਰਦਾ ਰਿਹਾ।
ਇਹ ਵੀ ਪੜੋ:- ਭਾਜਪਾ ਤੇ ਕਾਂਗਰਸ ਨੇ ਖਿੱਚੀ ਤਿਆਰੀ, ਪਿੱਛੇ ਰਹਿ ਗਈ AAP, ਕਾਂਗਰਸ ਵੱਲੋਂ ਆਪਣੇ ਮੇਅਰ ਬਣਾਉਣ ਦਾ ਦਾਅਵਾ !