ETV Bharat / state

Lovepreet Toofan Missing: ਅੰਮ੍ਰਿਤਪਾਲ ਦਾ ਕਰੀਬੀ ਲਵਪ੍ਰੀਤ ਸਿੰਘ ਉਰਫ਼ ਤੂਫ਼ਾਨ ਵੀ ਗਾਇਬ ! ਪਰਿਵਾਰ ਨੇ ਕਹੀ ਇਹ ਗੱਲ - Lovepreet Toofan Also Missing

ਅਜਨਾਲਾ ਵਿੱਖੇ ਵਾਪਰੇ ਘਟਨਾਕ੍ਰਮ ਦੇ ਚਰਚਿੱਤ ਚਿਹਰੇ ਲਵਪ੍ਰੀਤ ਸਿੰਘ ਉਰਫ਼ ਤੂਫ਼ਾਨ ਦਾ ਵੀ ਕੁਝ ਪਤਾ ਨਹੀਂ ਹੈ। ਉਸ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਉਹ ਖੁਦ ਲਵਪ੍ਰੀਤ ਦਾ ਇੰਤਜਾਰ ਕਰ ਰਹੇ ਹਨ।

Lovepreet Toofan Missing
Lovepreet Toofan Missing
author img

By

Published : Mar 22, 2023, 3:29 PM IST

Lovepreet Toofan Missing: ਅੰਮ੍ਰਿਤਪਾਲ ਦਾ ਕਰੀਬੀ ਲਵਪ੍ਰੀਤ ਸਿੰਘ ਉਰਫ਼ ਤੂਫ਼ਾਨ ਵੀ ਗਾਇਬ ! ਪਰਿਵਾਰ ਨੇ ਕਹੀ ਇਹ ਗੱਲ

ਗੁਰਦਾਸਪੁਰ: ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਲਈ ਪੰਜਾਬ ਪੁਲਿਸ ਵੱਲੋਂ ਲਗਾਤਾਰ ਅੰਮ੍ਰਿਤਪਾਲ ਦੇ ਸਾਥੀਆਂ ਸਮੇਤ ਉਨ੍ਹਾਂ ਦੇ ਵੱਖ-ਵੱਖ ਟਿਕਾਣਿਆਂ ਉਪਰ ਛਾਪੇਮਾਰੀ ਕੀਤੀ ਜਾ ਰਹੀ ਹੈ। ਦੂਜੇ ਪਾਸੇ, ਅਜਨਾਲਾ ਵਿੱਖੇ ਵਾਪਰੇ ਘਟਨਾਕਰਮ ਦਾ ਚਰਚਿੱਤ ਚਿਹਰਾ ਗੁਰਦਾਸਪੁਰ ਦੇ ਪਿੰਡ ਤਿੱਬੜੀ ਦਾ ਲਵਪ੍ਰੀਤ ਸਿੰਘ ਉਰਫ਼ ਤੂਫ਼ਾਨ ਸਿੰਘ ਅੰਮ੍ਰਿਤਪਾਲ ਉੱਤੇ ਚੱਲ ਰਹੀ ਕਾਰਵਾਈ ਦੌਰਾਨ ਕਿਤੇ ਵੀ ਸਾਹਮਣੇ ਨਹੀਂ ਆਇਆ ਹੈ।

ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜੇਲ੍ਹ ਤੋ ਬਾਹਰ ਆਉਣ ਤੋਂ ਬਾਅਦ ਉਹ ਕਦੇ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਨਹੀ ਗਿਆ ਅਤੇ ਕੁੱਝ ਦਿਨ ਪਹਿਲਾਂ ਤੂਫ਼ਾਨ ਸਿੰਘ ਬਾਬਾ ਬਕਾਲਾ ਸਾਹਿਬ ਵਿਖੇ ਗਿਆ ਸੀ। ਫਿਰ ਮੁੜ ਕੇ ਵਾਪਿਸ ਨਹੀਂ ਆਇਆ। ਪਰਿਵਾਰ ਨੂੰ ਵੀ ਕੁੱਝ ਨਹੀਂ ਪਤਾ ਕਿ ਉਹ ਕਿੱਥੇ ਹੈ ਜਾਂ ਉਸ ਦੀ ਗ੍ਰਿਫ਼ਤਾਰੀ ਹੋਈ ਹੈ।

ਕਾਫੀ ਦਿਨਾਂ ਤੋਂ ਵਾਪਿਸ ਨਹੀਂ ਆਇਆ ਲਵਪ੍ਰੀਤ ਤੂਫਾਨ: ਮੀਡੀਆ ਨਾਲ ਗੱਲਬਾਤ ਕਰਦੇ ਹੋਏ ਲਵਪ੍ਰੀਤ ਸਿੰਘ ਉਰਫ਼ ਤੂਫ਼ਾਨ ਸਿੰਘ ਦੀ ਮਾਤਾ ਹਰਜੀਤ ਕੌਰ ਅਤੇ ਚਾਚੀ ਕੁਲਜੀਤ ਕੌਰ ਨੇ ਦੱਸਿਆ ਕੀ ਜੇਲ੍ਹ ਵਿਚੋਂ ਬਾਹਰ ਆਉਣ ਤੋਂ ਬਾਅਦ ਤੂਫਾਨ ਸਿੰਘ, ਅੰਮ੍ਰਿਤਪਾਲ ਸਿੰਘ ਨੂੰ ਮਿਲਣ ਲਈ ਕਦੇ ਨਹੀਂ ਗਿਆ। ਉਸ ਦਿਨ ਤੋਂ ਘਰ ਵਿੱਚ ਹੀ ਰਹਿ ਰਿਹਾ ਸੀ। ਕੁਝ ਦਿਨ ਪਹਿਲਾਂ ਉਹ ਬਾਬਾ ਬਕਾਲਾ ਸਾਹਿਬ ਵਿਖੇ ਹੋਏ ਇਕ ਸਮਾਗਮ ਵਿੱਚ ਗਿਆ ਸੀ ਜਿਸ ਤੋਂ ਬਾਅਦ ਉਹ ਵਾਪਿਸ ਨਹੀਂ ਆਇਆ ਅਤੇ ਕੁੱਝ ਦਿਨ ਬਾਅਦ ਹੀ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਸਰਕਾਰ ਵੱਲੋਂ ਕਾਰਵਾਈ ਕਰ ਦਿੱਤੀ ਗਈ।

ਪੁਲਿਸ ਨੇ ਕਈ ਚੱਕਰ ਮਾਰੇ: ਤੂਫ਼ਾਨ ਸਿੰਘ ਦੀ ਮਾਤਾ ਹਰਜੀਤ ਕੌਰ ਅਤੇ ਚਾਚੀ ਕੁਲਜੀਤ ਕੌਰ ਨੇ ਕਿਹਾ ਕਿ ਅੰਮ੍ਰਿਤਪਾਲ ਉੱਤੇ ਹੋਈ ਕਾਰਵਾਈ ਤੋਂ ਬਾਅਦ ਕਈ ਵਾਰ ਪੁਲਿਸ ਅਧਿਕਾਰੀ ਉਨ੍ਹਾਂ ਦੇ ਘਰ ਚੱਕਰ ਮਾਰ ਚੁੱਕੇ ਹਨ, ਪਰ ਅਜੇ ਤਕ ਨਾ ਤਾਂ ਪੁਲਿਸ ਨੂੰ ਪਤਾ ਹੈ ਕਿ ਤੂਫ਼ਾਨ ਸਿੰਘ ਕਿੱਥੇ ਹੈ ਅਤੇ ਨਾ ਹੀ ਪਰਿਵਾਰ ਨੂੰ। ਉਨ੍ਹਾਂ ਨੇ ਸਰਕਾਰ ਨੂੰ ਮੰਗ ਕੀਤੀ ਹੈ ਕਿ ਉਨ੍ਹਾਂ ਦਾ ਇਕੱਲਾ-ਇਕੱਲਾ ਪੁੱਤਰ ਹੈ, ਜੋ ਉਨ੍ਹਾਂ ਦੇ ਬੁਢਾਪੇ ਦਾ ਸਹਾਰਾ ਹੈ ਅਤੇ ਉਸ ਦਾ ਕਿਸੇ ਵੀ ਘਟਨਾ ਨਾਲ ਕੋਈ ਸੰਬੰਧ ਨਹੀਂ ਹੈ।

ਦੂਜੇ ਪਾਸੇ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਪੁਲਿਸ ਡੀਜੀਪੀ ਗੌਰਵ ਯਾਦਵ ਨੂੰ ਇੱਕ ਪੱਤਰ ਲਿਖਿਆ ਹੈ ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਘੇਰਨ ਅਤੇ ਅੰਮ੍ਰਿਤਪਾਲ ਸਮਰਥਕ ਦੇ ਨੌਜਵਾਨਾਂ ਨਾਲ ਸਬੰਧਾਂ ਵਿੱਚ ਵਧਦੀ ਚਿੰਤਾ ਨੂੰ ਪ੍ਰਗਟ ਕਰਨ ਲਈ ਇੱਕ ਪੱਤਰ ਲਿਖਿਆ ਹੈ। ਉਨ੍ਹਾਂ ਲਿਖਿਆ ਕਿ ਉਂਝ ਤਾਂ ਪੰਜਾਬ ਕਾਂਗਰਸ ਦੇਸ਼ ਵਿਰੋਧੀ ਤੱਤਾਂ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦੀ ਨਰਮੀ ਦੀ ਹਮਾਇਤ ਨਹੀਂ ਕਰਦੀ ਹੈ। ਉਨ੍ਹਾਂ ਲਿਖਿਆ ਕਿ ਉਨ੍ਹਾਂ ਨੂੰ ਭਟਕੇ ਨੌਜਵਾਨਾਂ ਦੇ ਪੁਨਰਵਾਸ ਲਈ ਨਰਮ ਰੁਖ ਅਪਣਾਉਣ ਦੀ ਲੋੜ ਹੈ।

ਇਹ ਵੀ ਪੜ੍ਹੋ : Akali Dal Helps Arrested youth: ਗ੍ਰਿਫ਼ਤਾਰ ਕੀਤੇ ਸਿੱਖ ਨੌਜਵਾਨਾਂ ਦੀ ਮਦਦ ਕਰੇਗੀ ਅਕਾਲੀ ਦਲ, ਦਿਵਾਈ ਜਾਵੇਗੀ ਕਾਨੂੰਨੀ ਮਦਦ

ETV Bharat Logo

Copyright © 2025 Ushodaya Enterprises Pvt. Ltd., All Rights Reserved.