ਬਟਾਲਾ: ਇੱਥੋਂ ਦੇ ਨੇੜੇ ਪਿੰਡ ਵਡਾਲਾ ਗ੍ਰੰਥੀਆਂ ਦੇ ਰਹਿਣ ਵਾਲੇ ਨੌਜਵਾਨ ਪ੍ਰਕਾਸ਼ ਸਿੰਘ ਦੀ ਬੀਤੀ ਰਾਤ ਦੇਰ ਰਾਤ ਘਰ ਵਿੱਚ ਹੀ ਭੇਦਭਰੇ ਹਾਲਾਤ ਵਿੱਚ ਮੌਤ ਹੋ ਗਈ ਹੈ। ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਿਸ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ ਕਿ ਉਸ ਨਾਲ ਕੁਟਮਾਰ ਹੋਈ ਹੈ ਜਿਸ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਲਾਸ਼ ਦੇ ਨਾਲ ਸਿਵਲ ਹਸਪਤਾਲ ਬਟਾਲਾ ਦੇ ਨੇੜੇ ਇਨਸਾਫ਼ ਦੀ ਮੰਗ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ।
ਉਥੇ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪ੍ਰਕਾਸ਼ ਬੀਡੀਪੀਓ ਦਫ਼ਤਰ ਵਿੱਚ ਨੌਕਰੀ ਕਰਦਾ ਹੈ ਅਤੇ ਉਥੇ ਦਫਤਰ ਦੇ ਕੁਝ ਸਟਾਫ ਦੇ ਮੈਂਬਰਾਂ ਵੱਲੋਂ ਪਿਛਲੇ ਕੁਝ ਦਿਨ ਤੋਂ ਉਨ੍ਹਾਂ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਕੁਝ ਦਿਨ ਪਹਿਲਾ ਉਸ ਨਾਲ ਕੁੱਟਮਾਰ ਵੀ ਕੀਤੀ ਗਈ ਜਿਸ ਦੇ ਚਲਦੇ ਨੌਜਵਾਨ ਦੀ ਪਰੇਸ਼ਾਨੀ ਦੇ ਚਲਦੇ ਮੌਤ ਹੋਈ ਹੈ ਉਥੇ ਹੀ ਉਨ੍ਹਾਂ ਇਨਸਾਫ਼ ਦੀ ਗੁਹਾਰ ਲਗਾਈ।
ਉਥੇ ਹੀ ਪੁਲਿਸ ਜਾਂਚ ਅਧਕਾਰੀ ਸੰਤੋਖ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਮ੍ਰਿਤਕ ਪ੍ਰਕਾਸ਼ ਸਿੰਘ ਦਾ ਪੋਸਟਮਾਰਟਮ ਕਰਵਾਇਆ ਗਿਆ ਹੈ ,ਅਤੇ ਮ੍ਰਿਤਕ ਦੇ ਪਰਿਵਾਰ ਦੇ ਮੈਂਬਰ ਦੇ ਬਿਆਨਾਂ ਹੇਠ ਅਤੇ ਜੋ ਪੋਸਟਮਾਰਟਮ ਰਿਪੋਰਟ ਸਾਹਮਣੇ ਆਵੇਗੀ ਉਸ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਮਾਮਲੇ ਵਿੱਚ ਜਦ ਗੁਰਦਾਸਪੁਰ ਬੀਡੀਪੀਓ ਸੁਖਜਿੰਦਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਸਿੰਘ ਸ਼ਰਾਬ ਦਾ ਆਦੀ ਸੀ ਅਤੇ ਲਗਾਤਾਰ ਪਿਛਲੇ ਕਈ ਦਿਨਾਂ ਤੋਂ ਗੈਰ ਹਾਜ਼ਰ ਸੀ ਅਤੇ ਇਸ ਬਾਰੇ ਉਸ ਨੂੰ ਲਿਖਤ ਨੋਟਿਸ ਵੀ ਭੇਜੇ ਗਏ ਹਨ ਜਦ ਕਿ ਵਿਭਾਗ ਅਤੇ ਸਟਾਫ ਉੱਤੇ ਲੱਗ ਰਹੇ ਆਰੋਪਾਂ ਨੂੰ ਬੀਡੀਪੀਓ ਨੇ ਆਰੋਪਾਂ ਨੂੰ ਨਕਾਰਿਆ।