ਗੁਰਦਾਸਪੁਰ: ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਤਲਵੰਡੀ ਗੁਰਾਇਆ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇੱਕ ਨੌਜਵਾਨ ਦੇ ਭੋਗ 'ਤੇ ਆਏ ਕੁਝ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਗੋਲੀਬਾਰੀ ਸ਼ੁਰੂ ਹੋ ਗਈ। ਗੈਂਗਸਟਰਾਂ ਅਤੇ ਪੁਲਿਸ ਵਲੋਂ ਇੱਕ ਦੂਜੇ 'ਤੇ ਕਈ ਰਾਊਂਡ ਫਾਇਰ ਕੀਤੇ ਗਏ। ਇਸ 'ਚ ਪੁਲਿਸ ਦੀ ਗੋਲੀ ਲੱਗਣ ਨਾਲ ਇਕ ਗੈਂਗਸਟਰ ਸ਼ਿਵਕਰਨ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਡੇਰਾ ਬਾਬਾ ਨਾਨਕ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਇਸ ਦੌਰਾਨ ਪੁਲਿਸ ਨੇ 5 ਗੈਂਗਸਟਰਾਂ ਨੂੰ ਕਾਬੂ ਕਰ ਲਿਆ, ਜਿਨ੍ਹਾਂ ਕੋਲੋਂ ਤਿੰਨ ਹਥਿਆਰ ਵੀ ਬਰਾਮਦ ਕੀਤੇ ਗਏ ਹਨ।(Gunshots between gangsters and police)
ਸਾਥੀ ਦੇ ਭੋਗ 'ਤੇ ਆਏ ਹੋਏ ਸੀ ਗੈਂਗਸਟਰ: ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ 10 ਦਿਨ ਪਹਿਲਾਂ ਪਿੰਡ ਨਬੀ ਨਗਰ ਵਿਖੇ ਕਿਸੇ ਪੁਰਾਣੀ ਰੰਜਿਸ਼ ਕਾਰਨ ਦੋ ਗੁੱਟਾਂ ਵਿਚ ਲੜਾਈ ਹੋ ਗਈ ਸੀ। ਜਿਸ ਵਿਚ ਚਰਨਜੀਤ ਨਾਮਕ ਨੌਜਵਾਨ ਜ਼ਖਮੀ ਹੋ ਗਿਆ ਸੀ ਅਤੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ। ਮ੍ਰਿਤਕ ਦਾ ਅੱਜ ਪਿੰਡ ਤਲਵੰਡੀ ਗੁਰਾਇਆ ਵਿਖੇ ਭੋਗ ਸੀ ਤੇ ਇਹ ਗੈਂਗਸਟਰ ਵੀ ਆਪਣੇ ਸਾਥੀ ਦੇ ਭੋਗ 'ਤੇ ਹੀ ਆਏ ਹੋਏ ਸਨ। ਇਸ ਬਾਰੇ ਜਦੋਂ ਪੁਲਿਸ ਨੂੰ ਪਤਾ ਲੱਗਾ ਤਾਂ ਪੁਲਿਸ ਨੇ ਇਨ੍ਹਾਂ ਗੈਂਗਸਟਰਾਂ ਨੂੰ ਫੜਨ ਦੀ ਯੋਜਨਾ ਬਣਾਈ ਪਰ ਇਨ੍ਹਾਂ ਗੈਂਗਸਟਰਾਂ ਨੇ ਉਥੋਂ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਪੁਲਿਸ ਦੀ ਗੋਲੀ ਨਾਲ ਇੱਕ ਗੈਂਗਸਟਰ ਜ਼ਖ਼ਮੀ: ਇਨ੍ਹਾਂ ਦਾ ਪਿੱਛਾ ਕਰਦੇ ਹੋਏ ਪੁਲਿਸ ਨੇ ਵੀ ਜਵਾਬੀ ਗੋਲੀਬਾਰੀ ਕੀਤੀ ਅਤੇ ਇਨ੍ਹਾਂ ਗੈਂਗਸਟਰਾਂ ਨੂੰ ਪਿੰਡ ਕਾਹਲੋਂਵਾਲੀ ਨੇੜੇ ਖੇਤਾਂ 'ਚੋਂ ਕਾਬੂ ਕਰ ਲਿਆ ਗਿਆ। ਇਸ ਦੌਰਾਨ ਇਕ ਗੈਂਗਸਟਰ ਸ਼ਿਵਕਰਨ ਵੀ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ, ਜਿਸ ਦਾ ਇਲਾਜ ਪੁਲਿਸ ਦੀ ਨਿਗਰਾਨੀ ਵਿੱਚ ਡੇਰਾ ਬਾਬਾ ਨਾਨਕ ਦੇ ਸਿਵਲ ਹਸਪਤਾਲ 'ਚ ਚੱਲ ਰਿਹਾ ਹੈ।
- PSEB MOhali: ਪ੍ਰੀਖਿਆਵਾਂ ਦੇ ਮੱਦੇਨਜ਼ਰ ਪੰਜਾਬ ਬੋਰਡ ਵਲੋਂ ਨਵਾਂ ਫਰਮਾਨ ਜਾਰੀ, ਪੱਤਰ ਕੱਢ ਕੇ ਅਧਿਆਪਕਾਂ ਨੂੰ ਆਖੀ ਇਹ ਗੱਲ
- Minister Meet Hayer News: ਕਿਸਾਨ ਜਥੇਬੰਦੀਆਂ ਵਲੋਂ ਮੰਤਰੀ ਮੀਤ ਹੇਅਰ ਦੇ ਦਫ਼ਤਰ ਦਾ ਘਿਰਾਓ, ਸੁਸਾਇਟੀ ਘੁਟਾਲੇ ਸਬੰਧੀ ਇਨਸਾਫ਼ ਦੀ ਮੰਗ
- Heroin Recovered: ਪੁਲਿਸ ਨੇ 45 ਦਿਨਾਂ 'ਚ ਹੈਰੋਇਨ ਤਸਕਰੀ ਦੇ ਪੰਜ ਮਾਮਲੇ ਕੀਤੇ ਨਾਕਾਮ, ਹੁਣ ਇੱਕ ਸ਼ਖ਼ਸ ਕਾਬੂ ਤੇ ਇਹ ਕੁਝ ਹੋਇਆ ਬਰਾਮਦ
ਕਾਬੂ ਕੀਤੇ ਗੈਂਗਸਟਰ ਕਈ ਮਾਮਲਿਆਂ 'ਚ ਸੀ ਲੋੜੀਂਦੇ: ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਮੰਗਲ ਸਿੰਘ ਨੇ ਦੱਸਿਆ ਕਿ ਫੜੇ ਗਏ 5 ਗੈਂਗਸਟਰਾਂ ਖਿਲਾਫ ਕਈ ਅਪਰਾਧਿਕ ਮਾਮਲੇ ਦਰਜ ਹਨ ਅਤੇ ਉਹ ਕਈ ਮਾਮਲਿਆਂ ਵਿੱਚ ਲੋੜੀਂਦੇ ਸਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਹਿਚਾਣ ਸ਼ਿਵਕਰਨ ਸਿੰਘ(ਪੁਲਿਸ ਗੋਲੀ ਨਾਲ ਜ਼ਖਮੀ ਹੋਇਆ) ਤਰਸੇਮ ਸਿੰਘ, ਨਵਦੀਪ ਸਿੰਘ, ਸਾਜਨ ਪ੍ਰੀਤ ਸਿੰਘ ਅਤੇ ਸਰਬਜੀਤ ਸਿੰਘ ਵਜੋਂ ਹੋਈ ਹੈ, ਜਿਸ ਤੋਂ ਪੁੱਛਗਿੱਛ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ। ਇਸ ਦੇ ਨਾਲ ਹੀ ਡੀਐਸਪੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ ਤਾਂ ਜੋ ਇਹ ਪਤਾ ਕੀਤਾ ਜਾ ਸਕੇ ਕਿ ਇੰਨ੍ਹਾਂ ਵਲੋਂ ਹਿੁਣ ਕਿਹੜੀ ਵਾਰਦਾਤ ਨੂੰ ਅੰਜ਼ਾਮ ਦੇਣਾ ਸੀ ਤੇ ਇੰਨ੍ਹਾਂ ਦੇ ਨਾਲ ਗੈਂਗ 'ਚ ਹੋਰ ਕੌਣ-ਕੌਣ ਸ਼ਾਮਲ ਹੈ।