ਗੁਰਦਾਸਪੁਰ: ਆਪਣੀਆਂ ਮੰਗਾਂ ਨੂੰ ਲੈ ਕੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੀ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਦੀਨਾਨਗਰ ਵਿਖੇ ਵਿਭਾਗੀ ਮੰਤਰੀ ਅਰੁਣਾ ਚੌਧਰੀ ਦੀ ਕੋਠੀ ਸਾਹਮਣੇ ਇਕੱਠੇ ਹੋ ਕੇ ਪ੍ਰਦਰਸ਼ਨ ਕੀਤਾ। ਇੰਡੀਆ ਫੈਡਰੇਸ਼ਨ ਆਫ ਆਂਗਣਵਾੜੀ ਵਰਕਰਜ ਹੈਲਪਰ ਦੇ ਕੌਮੀ ਜਨਰਲ ਸਕੱਤਰ ਏ ਆਰ ਸਿੰਧੂ ਅਤੇ ਪ੍ਰਧਾਨ ਊਸ਼ਾ ਰਾਣੀ ਨੇ ਕਿਹਾ ਕਿ ਸੰਵਿਧਾਨ ਨਿਰਮਾਤਾ ਡਾ ਭੀਮ ਰਾਓ ਅੰਬੇਡਕਰ ਜੀ ਦੇ ਜਨਮ-ਦਿਵਸ ਨੂੰ ਅਧਿਕਾਰ ਦਿਵਸ ਦੇ ਰੂਪ ਵਿੱਚ ਮਨਾਉਂਦੇ ਹੋਏ ਆਪਣੇ ਅਧਿਕਾਰਾਂ ਦੀ ਰਾਖੀ ਲਈ ਆਂਗਣਵਾੜੀ ਕੇਂਦਰਾਂ ਦੀਆਂ ਰੌਣਕਾਂ ਵਾਪਸ ਕਰਾਉਣ ਸਰਕਾਰ ਨੂੰ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰਨ ਲਈ ਜਗਾਉਣ ਦਾ ਉਪਰਾਲਾ ਕੀਤਾ ਗਿਆ ਹੈ।
ਇਸ ਮੌਕੇ ਪੰਜਾਬ ਪ੍ਰਧਾਨ ਊਸ਼ਾ ਰਾਣੀ ਨੇ ਕਿਹਾ ਕਿ ਜਿਹੜਾ ਕੇਂਦਰ ਸਰਕਾਰ ਵੱਲੋਂ 2020 ਸਿੱਖਿਆ ਨੀਤੀ ਦਾ ਖਰੜਾ ਤਿਆਰ ਕੀਤਾ ਗਿਆ ਹੈ। ਉਹ ਆਈ ਸੀ ਡੀ ਐਸ ਸਕੀਮ ਅਤੇ ਇਸ ਨਾਲ ਜੁੜੇ ਹੋਏ ਲਾਭਪਾਤਰੀਆਂ ਅਤੇ ਆਂਗਣਵਾੜੀ ਵਰਕਰ ਹੈਲਪਰਾਂ ਲਈ ਹੋਰ ਘਾਤਕ ਸਿੱਧ ਹੋ ਰਿਹਾ ਹੈ। 21 ਸਤੰਬਰ 2017 ਨੂੰ ਪੰਜਾਬ ਕੈਬਨਿਟ ਵਿੱਚ ਜੋ ਪ੍ਰੀ-ਪ੍ਰਾਇਮਰੀ ਜਮਾਤਾਂ ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ ਸੀ ਅਤੇ ਇਸ ਤੋਂ ਬਾਅਦ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਜੀ ਵੱਲੋਂ 3 ਤੋਂ 6 ਸਾਲ ਦੇ ਬੱਚਿਆਂ ਨੂੰ ਸਕੂਲਾਂ ਵਿਚ ਦਾਖਲ ਕਰਨ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਅਤੇ ਜਿਸ ਨੇ ਪਿਛਲੇ 45 ਸਾਲਾਂ ਤੋਂ ਬੱਚਿਆਂ ਦੇ ਚਹੁੰ-ਪੱਖੀ ਵਿਕਾਸ ਲਈ ਕੇਂਦਰ ਸਕੀਮ ਆਈਸੀਡੀਐਸ ਨੂੰ ਆਖ਼ਰੀ ਸਾਹ ’ਤੇ ਲਿਆ ਕੇ ਖੜਾ ਕਰ ਦਿੱਤਾ।
ਆਂਗਣਵਾੜੀ ਵਰਕਰਾਂ ਨੇ ਸਰਕਾਰ ਅੱਗੇ ਰੱਖੀਆਂ ਮੰਗਾਂ
ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਪ੍ਰੀ ਪ੍ਰਾਇਮਰੀ ਕਲਾਸਾਂ ਆਈਸੀਡੀਐਸ ਦਾ ਅਨਿਖੜਵਾਂ ਅੰਗ ਹਨ, ਅਤੇ 3 ਤੋਂ 6 ਸਾਲ ਦੇ ਬੱਚੇ ਆਂਗਣਵਾੜੀ ਕੇਂਦਰ ਦਾ ਸ਼ਿੰਗਾਰ ਹਨ। ਇਸ ਲਈ 3 ਤੋਂ 6 ਸਾਲ ਦੇ ਬੱਚਿਆਂ ਦਾ ਦਾਖਲਾ ਆਂਗਣਵਾੜੀ ਕੇਂਦਰਾਂ ਵਿੱਚ ਯਕੀਨੀ ਬਣਾਇਆ ਜਾਵੇ। ਆਂਗਣਵਾੜੀ ਵਰਕਰਾਂ ਤੋਂ ਵਾਧੂ ਕੰਮ ਲੈਣੇ ਬੰਦ ਕੀਤੇ ਜਾਣ, ਆਂਗਣਵਾੜੀ ਸੈਂਟਰਾਂ ਵਿੱਚ ਆਂਗਣਵਾੜੀ ਹੈਲਪਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਤੁਰੰਤ ਭਰਤੀ ਕੀਤੀ ਜਾਵੇ।
ਇਹ ਵੀ ਪੜੋ: ਦਿੱਲੀ 'ਚ ਲੱਗਿਆ ਵੀਕਐਡ ਕਰਫਿਊ, ਮਾਲ,ਜਿੰਮ,ਥੀਏਟਰ,ਸਪਾ ਅਗਲੇ ਹੁਕਮ ਤੱਕ ਬੰਦ