ਗੁਰਦਾਸਪੁਰ: ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 81 ਦਿਨਾਂ ਤੋਂ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਵੱਲੋਂ ਕੈਬਨਿਟ ਮੰਤਰੀ ਅਰੁਣਾ ਚੌਧਰੀ ਦੇ ਘਰ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਧਰਨਾ ਪ੍ਰਦਰਸ਼ਨ ਦੌਰਾਨ ਇੱਕ ਆਂਗਣਵਾੜੀ ਵਰਕਰ ਬੇਹੋਸ਼ ਹੋ ਗਈ।
ਦੱਸ ਦਈਏ ਕਿ ਆਂਗਣਵਾੜੀ ਵਰਕਰਾਂ ਨੇ ਅੰਮ੍ਰਿਤਸਰ ਜੰਮੂ ਨੈਸ਼ਨਲ ਹਾਈਵੇ ਨੂੰ ਜਾਮ ਕੀਤਾ ਹੋਇਆ ਹੈ। ਇਸ ਦੌਰਾਨ ਆਂਗਣਵਾੜੀ ਵਰਕਰਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।
ਆਂਗਣਵਾੜੀ ਵਰਕਰਾਂ ਨੇ ਕਿਹਾ ਕਿ ਸਰਕਾਰ ਪ੍ਰੀ ਪ੍ਰਾਇਮਰੀ ਬੱਚੇ ਆਂਗਣਵਾੜੀ ਸੈਂਟਰਾਂ ਵਿਚ ਭੇਜੇ ਜਾਣ, ਕੱਚੇ ਮੁਲਾਜਮਾਂ ਨੂੰ ਪੱਕਾ ਕੀਤਾ ਜਾਵੇ ਅਤੇ ਮਾਣ-ਭੱਤਾ ਜਾਰੀ ਕੀਤਾ ਜਾਵੇ ਆਦਿ ਮੰਗਾ ਪੁਰੀਆਂ ਕੀਤੀਆਂ ਜਾਣ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ ਉਸ ਸਮੇਂ ਤੱਕ ਉਹ ਆਪਣਾ ਧਰਨਾ ਪ੍ਰਦਰਸ਼ਨ ਜਾਰੀ ਰੱਖਣਗੀਆਂ।
ਇਹ ਵੀ ਪੜੋ: ਗੁਰਦਾਸਪੁਰ: ਆਂਗਣਵਾੜੀ ਵਰਕਰਾਂ ਦਾ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ