ਗੁਰਦਾਸਪੁਰ: ਪੁਲਵਾਮਾ ਵਿਚ ਹੋਏ ਆਤੰਕੀ ਹਮਲੇ ਵਿੱਚ ਸ਼ਹੀਦ ਹੋਏ ਦੀਨਾਨਗਰ ਦੇ ਜਵਾਨ ਮਨਿੰਦਰ ਸਿੰਘ ਦਾ ਦੂਸਰਾ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ। ਇਸ ਸ਼ਰਧਾਂਜਲੀ ਸਮਾਰੋਹ ਵਿੱਚ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਕੈਬਿਨੇਟ ਮੰਤਰੀ ਅਰੁਣਾ ਚੌਧਰੀ ਅਤੇ ਪ੍ਰਸ਼ਾਸ਼ਨਿਕ ਅਧਿਕਾਰੀ ਵੀ ਪਹੁੰਚੇ।
ਇਸ ਮੌਕੇ ਸ਼ਹੀਦ ਦੇ ਪਰਿਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਕਿਸਾਨ ਵੀ ਪੁਲਵਾਮਾ ਹਮਲੇ ’ਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਕੈਂਡਲ ਮਾਰਚ ਕਰਨ ਰਹੇ ਹਨ। ਸ਼ਹੀਦ ਮਨਿੰਦਰ ਸਿੰਘ ਦੇ ਪਰਿਵਾਰ ਨੇ ਵੀ ਕਿਸਾਨਾਂ ਨੂੰ ਸਮਰਥਨ ਦਿੰਦੇ ਹੋਏ ਕਿਹਾ ਕਿ ਇਹ ਖੇਤੀ ਬਿਲ ਕੇਂਦਰ ਸਰਕਾਰ ਨੂੰ ਰੱਦ ਕਰਨੇ ਚਾਹੀਦੇ ਹਨ।
ਇਸ ਮੌਕੇ ਸ਼ਹੀਦ ਮਨਿੰਦਰ ਸਿੰਘ ਦੇ ਪਰਿਵਾਰਕ ਮੈਬਰਾਂ ਨੇ ਕਿਹਾ ਕਿ ਅੱਜ ਵੀ ਉਨ੍ਹਾਂ ਨੂੰ ਆਪਣੇ ਪੁੱਤਰ ਦੀ ਕਮੀ ਮਹਿਸੂਸ ਹੁੰਦੀ ਹੈ ਜੋ ਕਦੇ ਵੀ ਪੂਰੀ ਨਹੀ ਹੋ ਸਕਦੀ ਪਰ ਖੁਸ਼ੀ ਹੈ ਕਿ ਜੋ ਵਾਅਦੇ ਸਰਕਾਰ ਨੇ ਕੀਤੇ ਸਨ ਉਹ ਪੂਰੇ ਹੋਏ ਹਨ। ਉਨ੍ਹਾਂ ਦੇ ਛੋਟੇ ਪੁੱਤਰ ਨੂੰ ਪੰਜਾਬ ਪੁਲਿਸ ਵਿੱਚ ਨੌਕਰੀ ਦੇ ਦਿੱਤੀ ਗਈ ਹੈ ਅਤੇ ਸਕੂਲ ਦਾ ਨਾਮ ਵੀ ਉਨ੍ਹਾਂ ਦੇ ਸ਼ਹੀਦ ਹੋਏ ਪੁੱਤਰ ਦੇ ਨਾਮ ’ਤੇ ਰੱਖਿਆ ਜਾ ਚੁੱਕਿਆ ਹੈ, ਉਨ੍ਹਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਆਪਣੇ ਅੜਿਅਲ ਵਤੀਰੇ ਨੂੰ ਛੱਡ ਕੇ ਕਿਸਾਨਾਂ ਦੀ ਮੰਗਾਂ ਮੰਨ ਲੈਣੀਆ ਚਾਹੀਦੀਆ ਹੈ ਅਤੇ ਇਹ ਕਾਨੂੰਨ ਰੱਦ ਕਰ ਦੇਣ ਚਾਹੀਦੇ ਹਨ।