ਗੁਰਦਾਸਪੁਰ: ਦੀਨਾਨਗਰ ਨਗਰ ਅਧੀਨ ਆਉਂਦੇ ਪਿੰਡ ਵਜੀਰਪੁਰ ਦੇ ਰਹਿਣ ਵਾਲੇ 23 ਸਾਲਾ ਫੌਜੀ ਜਵਾਨ ਅਮਰਪਾਲ ਸਿੰਘ ਦੀ ਡਿਊਟੀ ਦੌਰਾਨ ਭੇਦ ਭਰੇ ਹਾਲਾਤਾਂ ਵਿੱਚ ਗੋਲੀ ਲੱਗਣ ਨਾਲ ਹੋਈ ਮੌਤ ਮਾਮਲੇ ਵਿੱਚ ਪਰਿਵਾਰ ਨੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਭਾਰਤੀ ਫੌਜ ਵੱਲੋਂ ਉਨ੍ਹਾਂ ਦੇ ਜਵਾਨ ਪੁੱਤ ਦੀ ਮ੍ਰਿਤਕ ਦੇਹ ਦੀ ਬੇਕਦਰੀ ਕੀਤੀ ਗਈ ਹੈ ਅਤੇ ਉਸ ਦੀ ਲਾਸ਼ ਨੂੰ ਲਿਫਾਫੇ ਵਿੱਚ ਲਪੇਟ ਕੇ ਲਾਸ਼ ਨੂੰ ਪਿੰਡ ਦੇ ਬਾਹਰ ਹੀ ਗੱਡੀ ਤੋਂ ਉਤਰ ਕੇ ਚਲੇ ਗਏ। ਉਸਨੂੰ ਬਣਦਾ (Gurdaspur Crime News) ਸਨਮਾਨ ਨਹੀਂ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਅੱਜ ਪਰਿਵਾਰ ਨੇ ਫੋਜੀ ਜਵਾਨ ਦੀ ਮ੍ਰਿਤਕ ਦੇਹ ਨੂੰ ਡੀਸੀ ਦਫ਼ਤਰ ਅੱਗੇ ਰੱਖ ਧਰਨਾ ਲੱਗਾ ਕੇ ਕੇਂਦਰ ਸਰਕਾਰ ਖਿਲ਼ਾਫ ਜਮ ਕੇ ਨਾਰੇਬਾਜੀ ਕੀਤੀ ਅੱਤੇ ਮੰਗ ਕਿਤੀ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾਵੇ ਅੱਤੇ ਉਸ ਨੂੰ ਬਣਦਾ ਸਨਮਾਨ ਦਿੱਤਾ ਜਾਵੇ।
ਡੀਸੀ ਦਫ਼ਤਰ ਗੁਰਦਾਸਪੁਰ ਵਿਖੇ ਧਰਨਾ ਪ੍ਰਦਰਸ਼ਨ ਕਰ ਰਹੇ ਮ੍ਰਿਤਕ ਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਦੇਸ਼ ਦੀ ਰੱਖਿਆ ਲਈ ਉਨ੍ਹਾਂ ਦਾ ਪੁੱਤਰ ਕਰੀਬ ਢਾਈ ਸਾਲ ਪਹਿਲਾਂ ਆਰਮੀ ਵਿੱਚ ਭਰਤੀ ਹੋਇਆ ਸੀ। ਵੀਰਵਾਰ ਉਨ੍ਹਾਂ ਨੂੰ ਫ਼ੋਨ ਆਇਆ ਕਿ ਉਨ੍ਹਾਂ ਦੇ ਪੁੱਤਰ ਨੇ ਖੁਦਕੁਸ਼ੀ ਕਰ ਲਈ ਹੈ। ਉਨ੍ਹਾਂ ਦੇ ਦੋਸ਼ ਹਨ ਕਿ ਜਿਹੜੇ ਆਰਮੀ ਦੇ ਜਵਾਨ ਉਨ੍ਹਾਂ ਦੇ ਪੁਤਰ ਦੀ ਮ੍ਰਿਤਕ ਦੇਹ ਨੂੰ ਪਿੰਡ ਛੱਡਣ ਆਏ ਸੀ ਉਹ ਪਿੰਡ ਦੇ ਬਾਹਰ ਹੀ ਮ੍ਰਿਤਕ ਦੇਹ ਨੂੰ ਛੱਡ ਕੇ ਚੱਲੇ ਗਏ ਅੱਤੇ ਮ੍ਰਿਤਕ ਦੇਹ ਨੂੰ ਲਿਫਾਫੇ ਵਿਚ ਬੁਰੇ ਤਰੀਕੇ ਨਾਲ਼ ਲਪੇਟਿਆ ਹੋਇਆ ਸੀ।
ਉਨ੍ਹਾਂ ਕਿਹਾ ਕਿ ਪੁੱਤਰ ਦੇ ਸ਼ਰੀਰ ਦੀ ਬੇਅਦਬੀ ਕੀਤੀ ਗਈ ਹੈ। ਉਨ੍ਹਾਂ ਨੇ ਅੱਜ ਡੀਸੀ ਦਫ਼ਤਰ ਅੱਗੇ ਰੋਸ ਪ੍ਰਦਰਸਨ ਕਰ ਮੰਗ ਕਿਤੀ ਕਿ ਜਵਾਨ ਅਮਰਪਾਲ ਦੀ ਮੌਤ ਕਿਵੇਂ ਹੋਈ ਹੈ, ਉਸ ਦੀ ਜਾਂਚ ਕੀਤੀ ਜਾਵੇ ਕਿਉਕਿ ਉਨ੍ਹਾਂ ਦਾ ਪੁੱਤਰ ਖੁਦਕੁਸ਼ੀ ਨਹੀਂ ਕਰ ਸਕਦਾ। ਉਸ ਨੂੰ ਬਣਦਾ ਸਨਮਾਨ ਦਿੱਤਾ ਜਾਵੇ। ਜਦੋਂ ਤੱਕ ਉਨ੍ਹਾਂ ਨੂੰ ਸਰਕਾਰੀ ਸਨਮਾਨ ਨਹੀਂ ਮਿਲਦਾ ਓਦੋਂ ਤੱਕ ਜਵਾਨ ਦਾ ਸਸਕਾਰ ਨਹੀਂ ਕਿੱਤਾ ਜਵੇਗਾ। ਇਸ ਮੌਕੇ ਐਸਡੀਐਮ ਵਿਕਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪਰਿਵਾਰ ਦੇ ਨਾਲ ਗੱਲਬਾਤ ਹੋਈ ਹੈ ਅਤੇ ਮੌਕੇ 'ਤੇ ਆਰਮੀ ਅਫਸਰ ਵੀ ਬੁਲਾਏ ਗਏ ਹਨ। ਪਰਿਵਾਰ ਜੋ ਵੀ ਮੰਗ ਪੱਤਰ ਦੇਵੇਗਾ ਉਸ ਹਿਸਾਬ ਦੇ ਨਾਲ ਜੋ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਸ਼ੇਖ ਫਰੀਦ ਆਗਮਨ ਪੁਰਬ ਮੌਕੇ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ