ਗੁਰਦਾਸਪੁਰ: ਸ਼ਹਿਰ ਦੇ ਇੱਕ ਘਰ ਵਿੱਚੋਂ ਸਿਲੰਡਰ ਭਾਂਡੇ ਅਤੇ ਘਰ ਦਾ ਹੋਰ ਸਮਾਨ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਿਟੀ ਪੁਲਿਸ ਨੇ ਚੋਰੀ ਦੇ ਸਮਾਨ ਸਮੇਤ ਚੋਰ ਨੂੰ ਗ੍ਰਿਫ਼ਤਾਰ ਕੀਤਾ।
ਇਸ ਮੌਕੇ ਜਾਣਕਾਰੀ ਦਿੰਦਿਆਂ ਐਸਐਚਓ ਸਿਟੀ ਜਬਰਜੀਤ ਸਿੰਘ ਨੇ ਦੱਸਿਆ ਕਿ ਪਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਅਤੇ ਉਸਦੀ ਪਤਨੀ ਪ੍ਰਾਈਵੇਟ ਨੌਕਰੀ ਕਰਦੇ ਹਨ। ਉਹ ਕੁੱਝ ਦਿਨ ਲਈ ਜ਼ਰੂਰੀ ਕੰਮ ਲਈ ਬਾਹਰ ਗਏ ਹੋਏ ਸਨ ਅਤੇ ਜਦ ਉਨ੍ਹਾਂ ਘਰ ਆ ਕੇ ਦੇਖਿਆ ਤਾਂ ਘਰ ਦੇ ਤਾਲੇ ਟੁੱਟੇ ਹੋਏ ਸਨ। ਉਨ੍ਹਾਂ ਨੇ ਦੇਖਿਆ ਕਿ ਘਰ ਵਿੱਚੋਂ ਭਾਂਡੇ ਅਤੇ ਸਿਲੰਡਰ ਚੋਰੀ ਸੀ।
ਇਸ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਸੀ, ਪੁਲਿਸ ਨੇ ਇਸ ਮਾਮਲੇ ਦੀ ਤਫ਼ਤੀਸ਼ ਕਰ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਦੋਸ਼ੀ ਕੋਲੋ ਰਸੋਈ ਦਾ ਸਾਰਾ ਸਮਾਨ ਭਾਂਡੇ ਅਤੇ ਸਿਲੰਡਰ ਕਾਬੂ ਕਰ ਲਿਆ ਹੈ। ਪੁਲਿਸ ਨੇ ਦੋਸ਼ੀ ਖਿਲਾਫ਼ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।