ਗੁਰਦਾਸਪੁਰ: ਜ਼ਿਲ੍ਹੇ ਵਿੱਚ ਆਸ਼ਾ ਵਰਕਰਾਂ ਅਤੇ ਮਿਡ ਡੇ ਮਿਲ ਵਰਕਰਾਂ ਵੱਲੋਂ ਆਪਣੀਆਂ ਤਨਖਾਹਾਂ ਦੇ ਵਾਧੇ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਮਾਰਚ ਕੱਢਿਆ ਗਿਆ। ਆਸ਼ਾ ਵਰਕਰਾਂ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ 1700 ਰੁਪਏ ਤਨਖਾਹ ਮਿਲਦੀ ਹੈ। ਇਸ ਔਖੀ ਘੜੀ ਵਿੱਚ ਘਰ ਚਲਾਉਣਾ ਬਹੁਤ ਔਖਾ ਹੋਇਆ ਹੈ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਪਹਿਲਾ ਵੀ ਕਿਹਾ ਸੀ ਕਿ ਆਸ਼ਾ ਵਰਕਰਾਂ ਨੂੰ 3000 ਰੁਪਏ ਤਨਖਾਹ ਮਿਲੇਗੀ, ਪਰ ਅੱਜ ਤੱਕ ਉਨ੍ਹਾਂ ਨੂੰ ਨਹੀਂ ਮਿਲੀ। ਉਨ੍ਹਾਂ ਦੱਸਿਆ ਕਿ ਤਨਖਾਹ ਵਧਾਉਣੀ ਤਾਂ ਕੀ ਹੈ, ਪੰਜਾਬ ਸਰਕਾਰ ਨੇ ਪਿਛਲੇ 2 ਮਹੀਨਿਆਂ ਤੋਂ ਤਨਖਾਹ ਦਿੱਤੀ ਹੀ ਨਹੀਂ, ਜਿਸ ਨੂੰ ਲੈ ਕੇ ਆਸ਼ਾ ਵਰਕਰਾਂ ਵੱਲੋਂ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਆਸ਼ਾ ਵਰਕਰਾਂ ਅਤੇ ਯੂਨੀਅਨ ਆਗੂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਆਸ਼ਾ ਵਰਕਰਾਂ ਨਾਲ ਬਹੁਤ ਵੱਡਾ ਧੱਕਾ ਕੀਤਾ ਹੈ। ਪੰਜਾਬ ਸਰਕਾਰ ਨੇ ਆਸ਼ਾ ਵਰਕਰਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਨੂੰ 3000 ਰੁਪਏ ਤਨਖਾਹ ਮਿਲੇਗੀ, ਪਰ ਅੱਜ ਤਕ ਉਨ੍ਹਾਂ ਨੂੰ 1700 ਰੁਪਏ ਤਨਖਾਹ ਹੀ ਮਿਲ ਰਹੀ ਹੈ ਅਤੇ ਉਹ ਵੀ ਉਨ੍ਹਾਂ ਨੂੰ ਪਿਛਲੇ 2 ਮਹੀਨਿਆਂ ਤੋਂ ਨਹੀਂ ਮਿਲੀ।
ਉਨ੍ਹਾਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ 12 ਮਹੀਨੇ ਦੀ ਪੂਰੀ ਤਨਖਾਹ ਦਿੱਤੀ ਜਾਵੇ ਅਤੇ ਉਨ੍ਹਾਂ ਦੀ ਤਨਖਾਹ ਵਧਾਈ ਜਾਵੇ, ਤਾਂ ਜੋ ਇਸ ਔਖੀ ਘੜੀ ਵਿੱਚ ਉਹ ਵੀ ਆਪਣੇ ਘਰ ਪਰਿਵਾਰ ਦਾ ਗੁਜ਼ਾਰਾ ਕਰ ਸਕਣ।
ਇਹ ਵੀ ਪੜ੍ਹੋ: ਪੰਜਾਬ ਪੁਲਿਸ ਨੇ ਵੱਡੇ ਨਾਰਕੋ ਗੈਂਗਸਟਰ ਮੌਡਿਊਲ ਦਾ ਕੀਤਾ ਪਰਦਾਫ਼ਾਸ਼