ETV Bharat / state

ਮਨੁੱਖਤਾ ਦੀ ਅਨੌਖੀ ਮਿਸਾਲ, ਸੇਵਾਦਾਰ ਕੋਰੋਨਾ ਮਰੀਜ਼ਾਂ ਨੂੰ ਦੁੱਧ ਨਾਲ ਦੇ ਰਹੇ ਬਾਦਾਮ - ਗੁਰਦਾਸਪੁਰ ਕੋਰੋਨਾ ਵਾਇਰਸ ਕੇਸ

ਸੇਵਾਦਾਰ ਵੱਲੋਂ ਗੁਰਦਾਸਪੁਰ ਦੇ ਕਸਬਾ ਧਾਰੀਵਾਲ ਵਿਖੇ ਸਰਕਾਰੀ ਹਸਪਤਾਲ 'ਚ ਆਪਣਾ ਇਲਾਜ ਕਰਵਾ ਰਹੇ ਮਰੀਜ਼ਾਂ ਨੂੰ ਬਕਾਇਦਾ ਇੱਕ ਵਿਸ਼ੇਸ਼ ਡਾਈਟ ਚਾਰਟ ਮੁਤਾਬਕ ਬਿਮਾਰੀ ਨਾਲ ਲੜਨ ਲਈ ਪੌਸ਼ਟਿਕ ਭੋਜਨ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਗੁਰਦਾਸਪੁਰ ਦੇ ਕਸਬਾ ਧਾਰੀਵਾਲ
ਗੁਰਦਾਸਪੁਰ ਦੇ ਕਸਬਾ ਧਾਰੀਵਾਲ
author img

By

Published : May 12, 2020, 8:50 PM IST

ਗੁਰਦਾਸਪੁਰ: ਕੋਰੋਨਾ ਕਾਲ ਦੀ ਇਸ ਔਖੀ ਘੜੀ ਵਿੱਚ ਜਿੱਥੇ ਆਮ ਲੋਕ ਆਪਣੇ ਘਰਾਂ ਅੰਦਰ ਹੀ ਰਹਿ ਕੇ ਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉੱਥੇ ਦੂਜੇ ਪਾਸੇ ਕੁੱਝ ਲੋਕ ਅਜਿਹੇ ਵੀ ਹਨ, ਜੋ ਇਸ ਔਖੀ ਘੜੀ ਵਿੱਚ ਲੋੜੀਂਦੀਆਂ ਸਾਵਧਾਨੀਆਂ ਵਰਤ ਕੇ ਨਾ ਸਿਰਫ਼ ਆਮ ਲੋਕਾਂ ਦੀ ਸਹਾਇਤਾ ਕਰ ਰਹੇ ਹਨ। ਬਲਕਿ ਆਪਣੇ ਕੰਮ ਦੇ ਨਾਲ-ਨਾਲ ਕੋਰੋਨਾ ਪੀੜਤਾਂ ਦੀ ਵੀ ਵਧ ਚੜ੍ਹ ਕੇ ਸਹਾਇਤਾ ਕਰ ਰਹੇ ਹਨ।

ਵੇਖੋ ਵੀਡੀਓ

ਇਸ ਦੀ ਇਕ ਤਾਜ਼ਾ ਮਿਸਾਲ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਧਾਰੀਵਾਲ ਵਿਖੇ ਵੇਖਣ ਨੂੰ ਮਿਲ ਰਹੀ ਹੈ, ਜਿੱਥੇ ਕੁੱਝ ਨੌਜਵਾਨ ਕੋਰੋਨਾ ਪੀੜਤਾਂ ਲਈ ਰੱਬ ਦਾ ਰੂਪ ਬਣੇ ਹੋਏ ਵਿਖਾਈ ਦੇ ਰਹੇ ਹਨ। ਇਨ੍ਹਾਂ ਨੌਜਵਾਨ ਵੱਲੋਂ ਸਰਕਾਰੀ ਹਸਪਤਾਲ ਧਾਰੀਵਾਲ ਵਿਖੇ ਆਪਣਾ ਇਲਾਜ ਕਰਵਾ ਰਹੇ ਮਰੀਜ਼ਾਂ ਨੂੰ ਬਾਕਾਇਦਾ ਇੱਕ ਵਿਸ਼ੇਸ਼ ਡਾਈਟ ਚਾਰਟ ਮੁਤਾਬਕ ਬਿਮਾਰੀ ਨਾਲ ਲੜਨ ਲਈ ਪੌਸ਼ਟਿਕ ਭੋਜਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਖ਼ਾਸ ਗੱਲ ਇਹ ਹੈ ਕਿ ਸੇਵਾ ਕਰਨ ਵਾਲੇ ਇਨ੍ਹਾਂ ਲੋਕਾਂ ਵਿੱਚ ਜ਼ਿਆਦਾਤਰ ਸਰਕਾਰੀ ਕਰਮਚਾਰੀ ਹਨ। ਜੋ ਆਪਣੀ ਡਿਊਟੀ ਨਿਭਾਉਣ ਤੋਂ ਬਾਅਦ ਇਨ੍ਹਾਂ ਕੋਰੋਨਾ ਪੀੜਤਾਂ ਦੀ ਸੇਵਾ ਵਿੱਚ ਜੁੱਟ ਜਾਂਦੇ ਹਨ।

ਮਰੀਜ਼ਾਂ ਲਈ ਖਾਣਾ ਤਿਆਰ ਕਰਨ ਦਾ ਕੰਮ ਵੀ ਇਨ੍ਹਾਂ ਲੋਕਾਂ ਦੀਆਂ ਪਤਨੀਆਂ ਅਤੇ ਔਰਤਾਂ ਵੱਲੋਂ ਕੀਤਾ ਜਾਂਦਾ ਹੈ। ਇੱਕ ਖ਼ਾਸ ਗੱਲ ਇਹ ਹੈ ਕਿ ਇਸ ਸੇਵਾ ਦੌਰਾਨ ਆਉਣ ਵਾਲਾ ਖ਼ਰਚ ਵੀ ਇਹ ਲੋਕ ਕਿਸੇ ਕੋਲੋਂ ਮੰਗਦੇ ਨਹੀਂ। ਬਲਕਿ ਇਹ ਲੋਕ ਆਪ ਖ਼ੁਦ ਅਤੇ ਕੁੱਝ ਐਨ.ਆਰ.ਆਈ. ਭਰਾਵਾਂ ਦੀ ਸਹਾਇਤਾ ਨਾਲ ਪੂਰੇ ਖ਼ਰਚ ਨੂੰ ਮੈਨਟੇਨ ਕਰਦੇ ਹਨ।

ਵਧੇਰੇ ਜਾਣਕਾਰੀ ਦਿੰਦਿਆਂ ਮਰੀਜ਼ਾਂ ਦੀ ਸੇਵਾ ਕਰ ਰਹੇ ਨੌਜਵਾਨ ਨੇ ਦੱਸਿਆ ਕਿ ਉਹ ਜ਼ਿਲ੍ਹਾ ਮੋਹਾਲੀ ਦਾ ਰਹਿਣ ਵਾਲਾ ਹੈ ਅਤੇ ਪਿਛਲੇ ਕੁੱਝ ਦਿਨਾਂ ਤੋਂ ਕਸਬਾ ਧਾਰੀਵਾਲ ਵਿਖੇ ਇਲਾਜ ਅਧੀਨ 20 ਕੋਰੋਨਾ ਐਕਟਿਵ ਮਰੀਜ਼ਾਂ ਦੀ ਸੇਵਾ ਕਰ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਮਰੀਜ਼ਾਂ ਨੂੰ ਇਲਾਜ ਦੇ ਨਾਲ-ਨਾਲ ਪੌਸ਼ਟਿਕ ਅਤੇ ਸਾਫ਼ ਸੁਥਰੇ ਭੋਜਨ ਦੀ ਲੋੜ ਹੈ ਤਾਂ ਜੋ ਇਨ੍ਹਾਂ ਲੋਕਾਂ ਦੀ ਅੰਦਰਲੀ ਰੋਗ ਪ੍ਰਤਿਰੋਧਕ ਸਮਰੱਥਾ ਵਿੱਚ ਵਾਧਾ ਹੋ ਸਕੇ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਗੱਲਾਂ ਨੂੰ ਧਿਆਨ ਵਿੱਚ ਰੱਖਦਿਆਂ ਬਾਕਾਇਦਾ ਤੌਰ 'ਤੇ ਡਾਕਟਰਾਂ ਨਾਲ ਸਲਾਹ ਕਰ ਕੇ ਇੱਕ ਵਿਸ਼ੇਸ਼ ਡਾਈਟ ਚਾਰਟ ਤਿਆਰ ਕੀਤਾ ਗਿਆ ਹੈ ਅਤੇ ਉਸ ਦੇ ਮੁਤਾਬਕ ਹੀ ਇਨ੍ਹਾਂ ਮਰੀਜ਼ਾਂ ਨੂੰ ਸਮੇਂ-ਸਮੇਂ ਅਨੁਸਾਰ ਭੋਜਨ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਧਾਰੀਵਾਲ ਵਿਖੇ ਦਾਖ਼ਲ ਜ਼ਿਆਦਾਤਰ ਕੋਰੋਨਾ ਮਰੀਜ਼ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ ਅਤੇ ਉਨ੍ਹਾਂ ਦੇ ਸੇਵਾ ਕਰਨ ਨਾਲ ਉਨ੍ਹਾਂ ਨੂੰ ਸੰਤੁਸ਼ਟੀ ਪ੍ਰਾਪਤ ਹੁੰਦੀ ਹੈ।

ਇਹ ਵੀ ਪੜੋ: ਕੋਵਿਡ -19: ਦੇਸ਼ 'ਚ ਪੀੜਤਾਂ ਦੀ ਗਿਣਤੀ 70 ਹਜ਼ਾਰ ਤੋਂ ਪਾਰ, 2293 ਮੌਤਾਂ

ਇਸੇ ਤਰ੍ਹਾਂ ਦੂਜੇ ਸੇਵਾਦਾਰ ਨੇ ਦੱਸਿਆ ਕਿ ਉਹ ਮੂਲ ਰੂਪ ਵਿੱਚ ਜ਼ਿਲ੍ਹਾ ਗੁਰਦਾਸਪੁਰ ਦਾ ਰਹਿਣ ਵਾਲਾ ਹੈ ਅਤੇ ਇਸ ਸਮੇਂ ਲੁਧਿਆਣਾ ਵਿਖੇ ਮੰਡੀ ਬੋਰਡ ਅਥਾਰਿਟੀ ਨੌਕਰੀ ਕਰ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਬੀਤੇ ਸਮੇਂ ਦੌਰਾਨ ਵਿਭਾਗ ਵੱਲ ਉਹ ਦੀਆਂ ਬਕਾਇਆਂ ਛੁੱਟੀਆਂ ਨਿਕਲਦੀਆਂ ਸਨ ਅਤੇ ਉਨ੍ਹਾਂ ਨੇ ਇਨ੍ਹਾਂ ਛੁੱਟੀਆਂ ਨੂੰ ਘਰ ਰਹਿ ਕੇ ਬਤੀਤ ਕਰਨ ਦੀ ਬਜਾਏ ਕੋਰੋਨਾ ਪੀੜਤਾਂ ਦੀ ਸੇਵਾ ਵਿੱਚ ਪੀੜਿਤ ਬਿਹਤਰ ਸਮਝਿਆ।

ETV Bharat Logo

Copyright © 2025 Ushodaya Enterprises Pvt. Ltd., All Rights Reserved.