ਗੁਰਦਾਸਪੁਰ:ਬਟਾਲਾ ਵਿਚ 14 ਸਾਲ ਦੀ ਲੜਕੀ ਦੇ ਨਾਲ ਬਲਾਤਕਾਰ (Rape) ਕਰਨ ਦਾ ਮਾਮਲਾ ਸਾਹਮਣੇ ਆਇਆ।ਉਥੇ ਹੀ ਪੁਲਿਸ ਵਲੋਂ ਸ਼ਿਕਾਇਤ ਮਿਲਣ ਉੱਤੇ ਜਾਂਚ ਸ਼ੁਰੂ ਕਰ ਦਿਤੀ ਗਈ ਹੈ ਅਤੇ ਪੁਲਿਸ ਅਧਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਪੀੜਤ ਅਤੇ ਪੀੜਤ ਦੇ ਪਰਿਵਾਰ ਦੇ ਬਿਆਨ ਲੈ ਕੇ ਮਾਮਲਾ ਦਰਜ ਕੀਤਾ ਜਾਵੇਗਾ ਅਤੇ ਜਲਦ ਹੀ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇਗਾ।
ਪੀੜਤ ਦੀ ਰਿਸ਼ਤੇਦਾਰ ਦਾ ਕਹਿਣਾ ਹੈ ਕਿ ਸਾਡੀ ਕੁੜੀ ਨਾਲ ਬਲਾਤਕਾਰ ਕੀਤਾ ਗਿਆ ਅਤੇ ਸਾਨੂੰ ਇਨਸਾਫ਼ (Justice)ਚਾਹੀਦਾ ਹੈ।ਉਨ੍ਹਾਂ ਨੇ ਦੱਸਿਆ ਹੈ ਕਿ ਲੜਕੀ ਦੀ ਸਿਹਤ ਬਹੁਤ ਖਰਾਬ ਹੋ ਚੁੱਕੀ ਸੀ ਜਿਸ ਕਰਕੇ ਸਿਵਲ ਹਸਪਤਾਲ ਵਿਚ ਦਾਖਿਲ ਕਰਵਾਇਆ ਗਿਆ ਹੈ।
ਪੀੜਤ ਦੀ ਭੈਣ ਦਾ ਕਹਿਣਾ ਹੈ ਕਿ ਸਾਡੇ ਦੂਜੇ ਘਰ ਰਿਸ਼ਤੇਦਾਰ ਆਏ ਸਨ।ਮੈਂ ਉਹਨਾਂ ਕੋਲ ਗਈ ਸੀ ਜਦੋਂ ਮੈਂ ਆਪਣੇ ਘਰ ਆ ਕੇ ਵੇਖਿਆ ਤਾਂ ਮੇਰੀ ਭੈਣ ਬੇਹੋਸ਼ ਪਈ ਸੀ ਅਤੇ ਉਸਦੀ ਹਾਲਤ ਬਹੁਤ ਖਰਾਬ ਹੋ ਚੁੱਕੀ ਸੀ।ਉਨ੍ਹਾਂ ਨੇ ਮੰਗ ਕੀਤੀ ਕੀ ਮੁਲਜ਼ਮਾਂ ਉਤੇ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ।
ਇਹ ਵੀ ਪੜੋ:ਡਰੋਨ ਦੇ ਵਧਦੇ ਹਮਲਿਆਂ ਨਾਲ ਨਜਿੱਠਣ ਲਈ ਬੀਐਸਐਫ ਤੇ ਪੰਜਾਬ ਪੁਲਿਸ ਵਿਚਾਲੇ ਬਿਹਤਰ ਤਾਲਮੇਲ ਦੀ ਲੋੜ: ਡੀਜੀਪੀ