ਗੁਰਦਾਸਪੁਰ: ਬਟਾਲਾ ਵਿੱਚ ਇੱਕ ਪਟਾਕਾ ਫ਼ੈਕਟਰੀ 'ਚ ਹੋਏ ਧਮਾਕੇ 'ਚ ਹੁਣ ਤੱਕ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਲੋਕ ਜ਼ਖ਼ਮੀ ਹੋਏ ਹਨ। ਉੱਥੇ ਹੀ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੰਨੀ ਦਿਓਲ ਹਾਦਸੇ ਵਾਲੀ ਥਾਂ 'ਤੇ ਬਚਾਅ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਬਟਾਲਾ ਪੁੱਜੇ। ਇਸ ਦੌਰਾਨ ਉਨ੍ਹਾਂ ਦੇ ਨਾਲ ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ ਵੀ ਮੌਜੂਦ ਸਨ।
ਦੱਸਣਯੋਗ ਹੈ ਕਿ ਸਥਾਨਕ ਲੋਕਾਂ ਵੱਲੋਂ ਘਟਨਾ ਤੋਂ ਬਾਅਦ ਸੰਨੀ ਦਿਓਲ ਦੀ ਗ਼ੈਰ-ਮੌਜੂਦਗੀ ਨੂੰ ਲੈ ਕੇ ਉਨ੍ਹਾਂ ਦੀ ਨਿਖੇਧੀ ਕੀਤੀ ਜਾ ਰਹੀ ਸੀ। ਦਿਓਲ ਨੇ ਪਟਾਕਾ ਫੈਕਟਰੀ 'ਚ ਹੋਏ ਧਮਾਕੇ 'ਤੇ ਟਵੀਟ ਰਾਹੀਂ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਐਨ.ਡੀ.ਆਰ.ਐੱਫ ਤੇ ਸਥਾਨਕ ਪ੍ਰਸ਼ਾਸਨ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ ਹਨ।
-
I am on my way to visit the #BatalaBlast site and meet bereaved families.
— Sunny Deol (@iamsunnydeol) September 5, 2019 " class="align-text-top noRightClick twitterSection" data="
">I am on my way to visit the #BatalaBlast site and meet bereaved families.
— Sunny Deol (@iamsunnydeol) September 5, 2019I am on my way to visit the #BatalaBlast site and meet bereaved families.
— Sunny Deol (@iamsunnydeol) September 5, 2019
ਇਸ ਦੌਰਾਨ ਸੰਨੀ ਦਿਓਲ ਨੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਜ਼ਖਮੀ ਲੋਕਾਂ ਦਾ ਹਾਲ ਚਾਲ ਪੁੱਛਿਆ ਤੇ ਉਨ੍ਹਾਂ ਕਿਹਾ, ਮੈਂ ਇਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਦਰਦ ਸਾਂਝਾ ਕਰਨ ਲਈ ਆਇਆ ਹਾਂ।" ਇੱਥੇ ਦੱਸ ਦਈਏ ਕਿ ਅਜਿਹਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਥਿਤੀ ਦਾ ਜਾਇਜ਼ਾ ਲੈਣ ਲਈ ਬਟਾਲਾ ਦਾ ਦੌਰਾ ਕਰਨਗੇ।
ਉਨ੍ਹਾਂ ਤੋਂ ਪਹਿਲਾਂ ਬੀਤੇ ਦਿਨ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਹਾਲਾਤਾੰ ਦਾ ਜ਼ਾਇਜਾ ਲੈਣ ਬਟਾਲਾ ਗਏ ਸਨ। ਬਟਾਲਾ ਵਿਖੇ ਹੋਏ ਇਸ ਧਮਾਕੇ ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਦੁੱਖ ਜ਼ਾਹਿਰ ਕੀਤਾ ਹੈ।