ਗੁਰਦਾਸਪੁਰ: ਕੋਰੋਨਾ ਵਾਇਰਸ ਦੇ ਅਲਰਟ ਨੂੰ ਲੈ ਕੇ ਦੇਸ਼ ਵਿੱਚ ਮਾਰਚ ਮਹੀਨੇ ਤੋਂ ਲੌਕਡਾਉਨ ਹੈ ਅਤੇ ਜਰੂਰੀ ਸਾਮਾਨ ਜਿਵੇਂ ਕਰਿਆਨਾ, ਡੇਅਰੀ ਅਤੇ ਦਵਾਈਆਂ ਦੇ ਕਾਰੋਬਾਰ ਨੂੰ ਛੱਡ ਸਾਰੇ ਕੰਮ-ਕਾਜ ਠੱਪ ਸਨ।
ਹੁਣ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਪਿਛਲੇ ਕੁੱਝ ਦਿਨਾਂ ਤੋਂ ਲੋਕਾਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਲਈ ਸ਼ਰਤਾਂ ਤਹਿਤ ਛੋਟ ਦਿੱਤੀ ਜਾ ਰਹੀ ਹੈ, ਇਸ ਦੇ ਚਲਦਿਆਂ ਪੰਜਾਬ ਦੇ ਮੁੱਖ ਸਨਅਤੀ ਸ਼ਹਿਰ ਬਟਾਲਾ ਵਿੱਚ ਵੀ ਇੰਡਸਟਰੀ ਬੰਦ ਸੀ, ਜਦ ਕਿ ਹੁਣ ਸਰਕਾਰ ਦੇ ਆਦੇਸ਼ਾਂ ਉੱਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੰਡਸਟਰੀ ਨੂੰ ਸ਼ੁਰੂ ਕਰਨ ਦੀ ਛੋਟ ਦਿੱਤੀ ਗਈ ਹੈ, ਇਸ ਵਿੱਚ ਬਟਾਲਾ ਦੇ ਕੁੱਝ ਇੰਡਸਟਰੀ ਮਾਲਕਾਂ ਵੱਲੋਂ ਪਰਮਿਟ ਲੈ ਕੇ ਇੰਡਸਟਰੀ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ।
ਇਹ ਵੀ ਪੜੋ: ਕੋਵਿਡ-19: ਪੰਜਾਬ 'ਚ 1,402 ਹੋਈ ਮਰੀਜ਼ਾਂ ਦੀ ਗਿਣਤੀ, 25 ਲੋਕਾਂ ਦੀ ਮੌਤ
ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸਰਕਾਰ ਦਾ ਬੁਹਤ ਧੰਨਵਾਦ ਕਰਦੇ ਹਨ ਕਿ ਉਨ੍ਹਾਂ ਨੂੰ ਇਹ ਛੋਟ ਦਿੱਤੀ ਹੈ, ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਪ੍ਰਸ਼ਾਸਨ ਨੇ ਜੋ ਉਨ੍ਹਾਂ ਨੂੰ ਆਦੇਸ਼ ਦਿੱਤੇ ਹਨ, ਜਿਸ ਵਿੱਚ ਸਮਾਜਿਕ ਦੂਰੀ ਜਾਂ ਫਿਰ ਸਟਾਫ ਘੱਟ ਕਰਨ ਦੇ ਆਦੇਸ਼ ਹਨ। ਉਹ ਉਨ੍ਹਾਂ ਆਦੇਸ਼ਾਂ ਦੀ ਪਾਲਣਾ ਕਰ ਰਹੇ ਹਨ।