ਗੁਰਦਾਸਪੁਰ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਗੁਰਦਾਸਪੁਰ ਦੇ ਪਿੰਡ ਕੂੰਟਾਂ ਵਿੱਚ ਜ਼ਿਲ੍ਹਾ ਸਕੱਤਰ ਦਲਜੀਤ ਸਿੰਘ ਦੀ ਅਗਵਾਈ ਵਿੱਚ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਆਗੂਆਂ ਨੇ ਦੱਸਿਆ ਕਿ ਸੰਯੁਕਤ ਮੋਰਚੇ ਦੇ ਸੱਦੇ ’ਤੇ 26 ਮਈ ਨੂੰ ਕਾਲਾ ਦਿਵਸ ਮਨਾਉਣ ਲਈ ਸਾਰੇ ਪਿੰਡਾਂ ਵਿਚ ਮੋਦੀ ਸਰਕਾਰ ਤੇ ਸਾਮਰਾਜੀ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਸਾੜੇ ਜਾਣਗੇ।
ਉਥੇ ਹੀ ਉਹਨਾਂ ਕਿਹਾ ਕਿ ਕੋਰੋਨਾ ਦੇ ਨਾਂ ਤੇ ਲੋਕਾਂ ਨੂੰ ਅੰਦਰ ਬੰਦ ਕਰ ਰਹੀ ਅਤੇ ਕਿਸਾਨਾਂ ਨੂੰ ਵੀ ਬਦਨਾਮ ਕਰ ਰਹੀ ਹੈ ਜਦਕਿ ਕੋਰੋਨਾ ਨਾਲ ਨਜਿੱਠਣ ਲਈ ਹਸਪਤਾਲਾਂ ਡਾਕਟਰਾਂ ਨਰਸਾਂ ਤੇ ਪੈਰਾ ਮੈਡੀਕਲ ਸਟਾਫ ਭਰਤੀ ਕਰਕੇ ਲੋਕਾਂ ਦਾ ਇਲਾਜ ਕਰਨਾ ਚਾਹੀਦਾ ਸੀ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਦੇ ਕੀਤੇ ਵਾਅਦੇ ਪੂਰਾ ਨਾ ਕਰਨ ਦੇ ਰੋਸ ਚ ਪਟਿਆਲਾ ਵਿਖੇ ਵੀ ਧਰਨਾ ਪ੍ਰਦਰਸ਼ਨਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ 29 ਮਈ ਨੂੰ ਜਲ ਸਪਲਾਈ ਸੈਨੀਟੇਸ਼ਨ ਕੰਟ੍ਰੈਕਟ ਵਰਕਰਾਂ ਵੱਲੋਂ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ, ਉਸ ਵਿਚ ਏਕਤਾ ਉਗਰਾਹਾਂ ਦੇ ਕਿਸਾਨਾਂ ਵੱਲੋਂ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ ।