ਗੁਰਦਾਸਪੁਰ: ਪੰਜਾਬ ਦੇ ਨੌਜਵਾਨਾਂ ਵਿੱਚ ਆਪਣੀ ਜਾਨ ਜੋਖਮ ਵਿੱਚ ਪਾ ਕੇ ਵਿਦੇਸ਼ ਜਾ ਦੇ ਪੈਸਾ ਕਮਾਉਣ ਦੀ ਲਾਲਸਾ ਦਿਨ ਪਰ ਦਿਨ ਵੱਧਦੀ ਜਾ ਰਹੀ ਹੈ। ਇਸ ਤਹਿਤ ਹੀ ਗੁਰਦਾਸਪੁਰ ਦੇ ਕਸਬਾ ਕਲਾਨੌਰ ਦੇ ਰਹਿਣ ਵਾਲੇ ਨੌਜਵਾਨ ਭੁਪਿੰਦਰ ਸਿੰਘ ਦੀ ਮਲੇਸ਼ੀਆ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਜਿਸ ਦੀ ਖ਼ਬਰ ਸੁਣਕੇ ਪਰਿਵਾਰ ਅਤੇ ਹਲਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
ਮਲੇਸ਼ੀਆ ਵਿੱਚ ਟਰਾਲਾ ਚਲਾਉਂਦੇ ਸਮੇਂ ਹਾਦਸਾ:- ਇਸ ਮੌਕੇ ਜਾਣਕਾਰੀ ਦਿੰਦਿਆਂ ਮ੍ਰਿਤਕ ਭੁਪਿੰਦਰ ਸਿੰਘ ਦੀ ਪਤਨੀ ਨੇ ਦੱਸਿਆ ਕਿ ਮੇਰਾ ਪਤੀ ਭੁਪਿੰਦਰ ਸਿੰਘ ਮਲੇਸ਼ੀਆ ਦੇਸ਼ ਵਿੱਚ ਟਰਾਲਾ ਚਲਾਉਂਦਾ ਸੀ ਅਤੇ ਪਿਛਲੇ 8 ਸਾਲ ਤੋਂ ਵਿਦੇਸ਼ ਵਿੱਚ ਕੰਮ ਕਰ ਰਿਹਾ ਸੀ। ਬੀਤੇ ਕੱਲ੍ਹ ਬੁੱਧਵਾਰ ਨੂੰ ਉਸਦੇ ਟਰਾਲੇ ਦੀਆਂ ਬਰੇਕਾਂ ਫੇਲ੍ਹ ਹੋਣ ਕਰਕੇ ਸੜਕ ਹਾਦਸੇ ਦੌਰਾਨ ਉਸ ਦੀ ਮੌਤ ਹੋ ਗਈ।
ਭੁਪਿੰਦਰ ਸਿੰਘ ਦੀ ਦੇਹ ਭਾਰਤ ਲਿਆਉਣ ਦੀ ਮੰਗ:- ਮ੍ਰਿਤਕ ਭੁਪਿੰਦਰ ਸਿੰਘ ਦੀ ਪਤਨੀ ਨੇ ਦੱਸਿਆ ਕਿ ਹਾਦਸੇ ਵਾਲੇ ਦਿਨ ਉਸ ਨੂੰ ਫੋਨ ਆਇਆ ਸੀ। ਜਿਸ ਦੌਰਾਨ ਭੁਪਿੰਦਰ ਸਿੰਘ ਨੇ ਪਰਿਵਾਰ ਨਾਲ ਗੱਲਬਾਤ ਵੀ ਕੀਤੀ ਸੀ। ਪਰ ਉਸ ਤੋਂ ਬਾਅਦ ਭੁਪਿੰਦਰ ਸਿੰਘ ਨਾਲ ਕੋਈ ਵੀ ਗੱਲਬਾਤ ਨਹੀਂ ਹੋਈ। ਜਿਸ ਤੋਂ ਬਾਅਦ ਭੁਪਿੰਦਰ ਸਿੰਘ ਦੇ ਛੋਟੇ ਭਰਾ ਕੋਲ ਭੁਪਿੰਦਰ ਸਿੰਘ ਦੀ ਮੌਤ ਦੀ ਖ਼ਬਰ ਹੀ ਆਈ। ਇਸ ਮੌਕੇ ਪਰਿਵਾਰ ਨੇ ਸਰਕਾਰ ਤੋਂ ਅਪੀਲ ਕੀਤੀ ਕਿ ਸਾਡੇ ਬੇਟੇ ਦੀ ਮ੍ਰਿਤਕ ਦੇਹ ਜਲਦੀ ਤੋਂ ਜਲਦੀ ਭਾਰਤ ਲਿਆਂਦੀ ਜਾਵੇ ਤਾਂ ਜੋ ਅਸੀਂ ਉਸ ਦਾ ਸਸਕਾਰ ਕਰ ਸਕੀਏ।
ਇਹ ਵੀ ਪੜੋ:- ਗੰਭੀਰ ਇਲਜ਼ਾਮਾਂ ਵਿੱਚ ਘਿਰਿਆ ਪਾਕਿਸਤਾਨ ਦੂਤਘਰ, ਵੀਜ਼ਾ ਲੈਣ ਗਈ ਮਹਿਲਾ ਨੂੰ ਪੁੱਛੇ ਅਸ਼ਲੀਲ ਸਵਾਲ !