ETV Bharat / state

ਜਨਮਦਿਨ ਹੀ ਬਣਿਆ ਜ਼ਿੰਦਗੀ ਦਾ ਆਖਰੀ ਦਿਨ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ - ਨਸ਼ੇ ਦੇ ਓਵਰਡੋਜ਼ ਨਾਲ ਮੌਤ

ਗੁਰਦਾਸਪੁਰ 'ਚ 21 ਸਾਲਾ ਨੌਜਵਾਨ ਦੀ ਨਸ਼ੇ ਦੇ ਓਵਰਡੋਜ਼ ਨਾਲ ਮੌਤ ਹੋ ਗਈ। ਉਕਤ ਨੌਜਵਾਨ ਦੇ ਜਨਮਦਿਨ ਵਾਲੇ ਦਿਨ ਹੀ ਉਸ ਦੀ ਮੌਤ ਹੋਈ ਹੈ। ਜਿਸ 'ਚ ਉਸ ਦੇ ਦੋਸਤ ਅਤੇ ਇਕ ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਨਸ਼ੇ ਦੇ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
ਨਸ਼ੇ ਦੇ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
author img

By

Published : Aug 10, 2022, 1:47 PM IST

ਗੁਰਦਾਸਪੁਰ: ਨਸ਼ੇ ਦੀ ਓਵਰਡੋਜ਼ ਕਾਰਨ ਹੋ ਰਹੀਆਂ ਮੌਤਾਂ ਦੀ ਸਿਲਸਿਲਾ ਰੁੱਕਣ ਦਾ ਨਾਮ ਨਹੀਂ ਲੈ ਰਹੀਆਂ। ਗੁਰਦਾਸਪੁਰ ਵਿੱਚ ਵੀ ਇਕ 21 ਸਾਲਾ ਨੌਜਵਾਨ ਹਰਸ਼ ਦੀ ਜਨਮ ਦਿਨ ਵਾਲੇ ਦਿਨ ਹੀ ਓਵਰਡੋਜ਼ ਨਾਲ ਮੌਤ ਹੋਈ ਹੈ।

ਹਰਸ਼ ਘਰੋਂ ਪੈਸੇ ਲੈਕੇ ਆਪਣੇ ਦੋਸਤਾਂ ਨਾਲ ਜਨਮ ਦਿਨ ਮਨਾਉਣ ਗਿਆ ਸੀ ਪਰ ਰਸਤੇ ਵਿੱਚ ਚਿੱਟਾ ਲਾਉਣ ਨਾਲ ਉਸਦੀ ਮੌਤ ਹੋ ਗਈ। ਉਸਦੀ ਲਾਸ਼ ਨੂੰ ਠਿਕਾਣੇ ਲਾਉਣ ਲਈ ਉਸਦਾ ਦੋਸਤ ਘੁੰਮ ਰਿਹਾ ਸੀ ਪਰ ਪੁਲਿਸ ਨੇ ਉਸਨੂੰ ਲਾਸ਼ ਸਮੇਤ ਕਾਬੂ ਕਰ ਲਿਆ ਅਤੇ ਇਹਨਾਂ ਨੇ ਜਿਸ ਔਰਤ ਕੋਲੋ ਨਸ਼ਾ ਲਿਆ ਸੀ ਉਸਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।

ਨਸ਼ੇ ਦੇ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਗੁਰਦਾਸਪੁਰ ਦੇ ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਮ੍ਰਿਤਕ ਨੌਜਵਾਨ ਦੇ ਪਿਤਾ ਦਵਿੰਦਰ ਕੁਮਾਰ ਦੇ ਬਿਆਨਾਂ ‘ਤੇ ਦਰਜ ਕੀਤਾ ਗਿਆ ਹੈ। ਉਹਨਾਂ ਦੱਸਿਆ ਕੀ ਹਰਸ਼ ਨਾਮ ਦੇ ਨੌਜਵਾਨ ਦਾ ਜਨਮ ਦਿਨ ਸੀ ਅਤੇ ਇਹ ਨੋਜਵਾਨ ਆਪਣੇ ਦੋਸਤ ਈਸ਼ਰ ਕੁਮਾਰ ਨਾਲ ਜਨਮ ਦਿਨ ਦੀ ਪਾਰਟੀ ਕਰਨ ਦੇ ਲਈ ਗਿਆ ਸੀ।

ਪੁਲਿਸ ਨੇ ਦੱਸਿਆ ਕਿ ਇਹਨਾਂ ਨੇ ਪਿੰਡ ਗਾਂਧੀਆਂ ਤੋਂ ਚਿੱਟੇ ਦਾ ਨਸ਼ਾ ਲਿਆ ਅੱਤੇ ਦੋਵਾਂ ਨੇ ਨਸ਼ਾ ਕੀਤਾ ਅਤੇ ਹਰਸ਼ ਦੀ ਨਸ਼ੇ ਦੀ ਓਵਰਡੋਜ ਨਾਲ ਮੌਤ ਹੋ ਗਈ। ਹਰਸ਼ ਦੀ ਮੌਤ ਤੋਂ ਬਾਅਦ ਉਸਦਾ ਦੋਸਤ ਈਸ਼ਰ ਕੁਮਾਰ ਉਸਦੀ ਲਾਸ਼ ਨੂੰ ਠਿਕਾਣੇ ਲਾਉਣ ਦੀ ਨੀਅਤ ਨਾਲ ਘੁੰਮ ਰਿਹਾ ਸੀ ਅਤੇ ਪੁਲਿਸ ਨੇ ਉਸਨੂੰ ਲਾਸ਼ ਸਮੇਤ ਕਾਬੂ ਕਰ ਲਿਆ।

ਪੁਲਿਸ ਨੇ ਇਕ ਮਹਿਲਾ ਪ੍ਰਮਿਲਾ ਦੇਵੀ ਦੇ ਖਿਲਾਫ ਵੀ ਮਾਮਲਾ ਦਰਜ ਕੀਤਾ ਹੈ, ਜਿਸ ਕੋਲੋਂ ਇਹ ਨੌਜਵਾਨ ਨਸ਼ਾ ਲੈਕੇ ਆਏ ਸ਼ਨ। ਦੋਵਾਂ ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਹੁਣ ਫਰੀਦਕੋਟ ਪੁਲਿਸ ਨੂੰ ਮਿਲਿਆ ਗੈਂਗਸਟਰ ਲਾਰੈਂਸ ਦਾ ਟ੍ਰਾਂਜਿਟ ਰਿਮਾਂਡ. ਜਾਣੋ ਮਾਮਲਾ

ETV Bharat Logo

Copyright © 2025 Ushodaya Enterprises Pvt. Ltd., All Rights Reserved.