ਗੁਰਦਾਸਪੁਰ: ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਣ ਵਾਲੀਆਂ ਮੌਤਾਂ ਨੂੰ ਲੈ ਕੇ ਪੰਜਾਬ ਦਾ ਹਰ ਸਿਆਸਤਦਾਨ ਪੀੜਤਾਂ ਦੇ ਘਰਾਂ ਤੱਕ ਪਹੁੰਚ ਕਰ ਰਹੇ ਹਨ। ਪੰਜਾਬ ਦੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਗੁਰਦਾਸਪੁਰ ਪਹੁੰਚ ਕੇ ਪੀੜਤਾਂ ਦੇ ਘਰਾਂ ਵਿੱਚ ਗਏ ਅਤੇ ਪੀੜਤ ਪਰਿਵਾਰ ਦਾ ਹਾਲ-ਚਾਲ ਪੁੱਛਿਆ।
ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ 'ਤੇ ਦੋਸ਼ ਲਾਏ ਹਨ ਕਿ ਜ਼ਹਿਰੀਲੀ ਸ਼ਰਾਬ ਪੀਣ ਨਾਲ ਲੋਕ ਮਰੇ ਨਹੀਂ ਬਲਕਿ ਉਨ੍ਹਾਂ ਦਾ ਕਤਲ ਹੋਇਆ ਹੈ।
ਅਸ਼ਵਨੀ ਨੇ ਪੀੜਤਾਂ ਦੇ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਨਸਾਫ਼ ਦਾ ਪੂਰਾ ਭਰੋਸਾ ਦਵਾਇਆ।
ਸ਼ਰਮਾ ਨੇ ਆਖਿਆ ਕਿ ਪੰਜਾਬ ਦੀ ਜਨਤਾ ਅਤੇ ਖ਼ੁਦ ਕਾਂਗਰਸ ਪਾਰਟੀ ਦੇ ਸਾਰੇ ਆਗੂਆਂ ਦਾ ਆਪਣੀ ਹੀ ਸਰਕਾਰ ਤੋਂ ਵਿਸ਼ਵਾਸ ਉੱਠ ਗਿਆ ਹੈ ਅਤੇ ਇਸ ਦੇ ਲਈ ਕਾਂਗਰਸ ਦੇ ਨੇਤਾਵਾਂ ਵੱਲੋਂ ਵੀ ਇਨ੍ਹਾਂ ਮੌਤਾਂ ਦੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ।
ਉਨ੍ਹਾਂ ਵੱਲੋਂ ਅਤੇ ਪੰਜਾਬ ਦੇ ਸਾਰੇ ਭਾਜਪਾ ਦੇ ਆਗੂਆਂ ਵੱਲੋਂ ਕੇਂਦਰ ਸਰਕਾਰ ਨੂੰ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਜੋ ਇਨ੍ਹਾਂ ਪਰਿਵਾਰਾਂ ਨੂੰ ਇਨਸਾਫ ਮਿਲ ਸਕੇ ਅਤੇ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਸਾਹਮਣੇ ਲਿਆਂਦਾ ਜਾ ਸਕੇ।