ETV Bharat / state

ਹੈਲਪਿੰਗ ਹੈਂਡ ਸੁਸਾਇਟੀ ਵੱਲੋਂ ਲਗਾਇਆ ਗਿਆ ਖ਼ੂਨਦਾਨ ਕੈਂਪ - Blood camp

ਹੈਲਪਿੰਗ ਹੈਂਡ ਸੁਸਾਇਟੀ ਵੱਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਦੌਰਾਨ 50 ਯੂਨਿਟ ਖੂਨ ਇਕੱਠਾ ਕਰਕੇ ਸਿਵਲ ਪ੍ਰਸ਼ਾਸਨ ਨੂੰ ਸੋਂਪਿਆ ਗਿਆ। ਇਸ ਮੌਕੇ ਐਸਐਸ ਬੋਰਡ ਪੰਜਾਬ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਹੈਲਪਿੰਗ ਹੈਂਡ ਸੁਸਾਇਟੀ ਸਮਾਜ ਵਿੱਚ ਵਧੀਆ ਕੰਮ ਕਰ ਰਹੀ ਹੈ।

ਗੁਰਦਾਸਪੁਰ ’ਚ ਹੈਲਪਿੰਗ ਹੈਂਡ ਸੁਸਾਇਟੀ ਵੱਲੋਂ ਲਗਾਇਆ ਗਿਆ ਖ਼ੂਨਦਾਨ ਕੈਂਪ

author img

By

Published : May 22, 2021, 6:42 PM IST

ਗੁਰਦਾਸਪੁਰ: ਜ਼ਿਲ੍ਹੇ ਦੇ ਸਿਵਲ ਹਸਪਤਾਲ ’ਚ ਬਲੱਡ ਬੈਂਕ ਵਿੱਚ ਆ ਰਹੀ ਖੂਨ ਦੀ ਕਮੀ ਨੂੰ ਪੂਰਾ ਕਰਨ ਲਈ ਸਮਾਜ ਸੇਵੀਆਂ ਵੱਲੋਂ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਸੇ ਦੇ ਚੱਲਦੇ ਸਮਾਜ ਸੇਵੀ ਸੰਸਥਾ ਹੈਲਪਿੰਗ ਹੈਂਡ ਸੁਸਾਇਟੀ ਨੇ ਖ਼ੂਨਦਾਨ ਕੈਂਪ ਲਗਾ ਕੇ 50 ਯੂਨਿਟ ਖੂਨ ਇਕੱਠਾ ਕਰਕੇ ਸਿਵਲ ਪ੍ਰਸ਼ਾਸਨ ਨੂੰ ਸੋਂਪਿਆ। ਇਸ ਮੌਕੇ ’ਤੇ ਐਸਐਸ ਬੋਰਡ ਪੰਜਾਬ ਦੇ ਚੇਅਰਮੈਨ ਰਮਨ ਬਹਿਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।

ਗੁਰਦਾਸਪੁਰ ’ਚ ਹੈਲਪਿੰਗ ਹੈਂਡ ਸੁਸਾਇਟੀ ਵੱਲੋਂ ਲਗਾਇਆ ਗਿਆ ਖ਼ੂਨਦਾਨ ਕੈਂਪ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰਧਾਨ ਧੀਰਜ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਪਤਾ ਲੱਗਿਆ ਸੀ ਕਿ ਜ਼ਿਲ੍ਹੇ ਦੇ ਬਲੱਡ ਬੈਂਕ ’ਚ ਖੂਨ ਦੀ ਕਮੀ ਆਉਣ ਕਾਰਨ ਲੋਕਾਂ ਨੂੰ ਕਾਫੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਲਈ ਬਲੱਡ ਬੈਂਕ ’ਚ ਖੂਨ ਦੀ ਕਮੀ ਨੂੰ ਪੂਰਾ ਕਰਨ ਲਈ ਖੂਨ ਦਾਨ ਕੈਂਪ ਲਗਾਇਆ ਗਿਆ ਹੈ ਅਤੇ 50 ਯੂਨਿਟ ਖੂਨ ਦਾਨ ਕੀਤਾ।

ਦੱਸ ਦਈਏ ਕਿ ਇਸ ਕੈਂਪ ਵਿੱਚ ਐਸ ਐਸ ਬੋਰਡ ਦੇ ਚੇਅਰਮੈਨ ਰਮਨ ਬਹਿਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਹਨ। ਜਿਨ੍ਹਾਂ ਨੇ ਭਰੋਸਾ ਦਿੱਤਾ ਕਿ ਉਹ ਸੁਸਾਇਟੀ ਦਾ ਪੂਰਾ ਸਹਿਯੋਗ ਕਰਨਗੇ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਇਹ ਸੁਸਾਇਟੀ ਦਾ ਸ਼ਲਾਘਾਯੋਗ ਕਾਰਜ ਹੈ ਅਤੇ ਉਨ੍ਹਾਂ ਨੇ ਸੁਸਾਇਟੀ ਦੇ ਮੈਂਬਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਸੁਸਾਇਟੀ ਇਸ ਔਖੀ ਘੜੀ ਵਿੱਚ ਲੋਕਾਂ ਦਾ ਅਤੇ ਸਰਕਾਰ ਦਾ ਸਾਥ ਦੇ ਰਹੀ ਹੈ।

ਇਹ ਵੀ ਪੜੋ: 6800 ਟਰਾਮਾਡੋਲ ਗੋਲੀਆਂ ਸਮੇਤ ਨਸ਼ਾ ਤਸਕਰ ਕਾਬੂ

ETV Bharat Logo

Copyright © 2025 Ushodaya Enterprises Pvt. Ltd., All Rights Reserved.