ਗੁਰਦਾਸਪੁਰ: ਜ਼ਿਲ੍ਹੇ ਦੇ ਕਾਹਨੂੰਵਾਨ ਛੰਭ ’ਚ ਪੈਂਦੇ ਇਤਿਹਾਸਿਕ ਗੁਰਦਵਾਰਾ ਛੋਟਾ ਘੱਲੂਘਾਰਾ ਸਾਹਿਬ ਜਿੱਥੇ 11000 ਤੋਂ ਵੱਧ ਸਿੰਘ-ਸਿੰਘਣੀਆਂ ਮੁਗਲ ਫੌਜ਼ਾਂ ਨਾਲ ਜੰਗ ਦੌਰਾਨ ਸ਼ਹੀਦ ਹੋਏ ਸੀ ਓਥੇ ਸ਼ਹੀਦਾਂ ਦੀ ਯਾਦ ਵਿੱਚ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਪੰਜਾਬ ਸਰਕਾਰ ਦੇ ਕੈਬਿਨੇਟ ਮੰਤਰੀ ਹਰਜੋਤ ਸਿੰਘ ਬੈਂਸ ਬਟਾਲਾ ਤੋਂ ਇਲਾਵਾ ਵਿਧਾਇਕ ਅਮਰ ਸ਼ੇਰ ਸਿੰਘ ਕਲਸੀ ਤੇ ਹਲਕਾ ਕਾਦੀਆਂ ਤੋਂ ਹਲਕਾ ਇੰਚਾਰਜ ਜਗਰੂਪ ਸਿੰਘ ਸੇਖਵਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਗੁਰਦੁਆਰਾ ਸਾਹਿਬ ’ਚ ਨਤਮਸਤਕ ਹੁੰਦੇ ਹੋਏ ਧਾਰਮਿਕ ਸਮਾਗਮ ’ਚ ਸ਼ਮੂਲੀਅਤ ਕੀਤੀ।
ਗੱਲਬਾਤ ਦੌਰਾਨ ਕੈਬਿਨੇਟ ਮੰਤਰੀ ਨੇ ਕਿਹਾ ਸ਼ਹੀਦਾ ਦੇ ਅਸਥਾਨ ’ਤੇ ਨਤਮਸਤਕ ਹੋ ਕੇ ਆਪਣੇ ਆਪ ਨੂੰ ਵਡਭਾਗਾ ਸਮਝਦਾ ਹਨ। ਉਨ੍ਹਾਂ ਕਿਹਾ ਕਿ ਇਸ ਸ਼ਹੀਦੀ ਸਮਾਰਕ ਦੇ ਵਿੱਚ ਜੋ ਵੀ ਕੋਈ ਕਮੀ ਹੈ ਉਸਨੂੰ ਪਹਿਲ ਦੇ ਅਧਾਰ ’ਤੇ ਦੂਰ ਕੀਤਾ ਜਾਏਗਾ । ਇਸ ਦੌਰਾਨ ਉਨ੍ਹਾਂ ਦਾ ਪੰਜਾਬ ਦੀਆਂ ਜੇਲ੍ਹਾਂ ਨੂੰ ਲੈਕੇ ਅਹਿਮ ਬਿਆਨ ਸਾਹਮਣੇ ਆਇਆ ਹੈ। ਪੰਜਾਬ ਦੀਆਂ ਜੇਲ੍ਹਾਂ ’ਤੇ ਬੋਲਦਿਆਂ ਮੰਤਰੀ ਨੇ ਕਿਹਾ ਪੰਜਾਬ ਦੀਆਂ ਜੇਲ੍ਹਾਂ ’ਚ ਬਹੁਤ ਤੇਜ਼ੀ ਨਾਲ ਸੁਧਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਜਿਨਾ ਲੋਕਾਂ ਨੂੰ ਜੇਲ੍ਹਾਂ ਅੰਦਰ ਸੁੱਖ-ਸੁਵਿਧਾਵਾਂ ਮਿਲਦੀਆਂ ਸਨ ਉਹ ਸੁਵਿਧਾਵਾ ਸਾਡੀ ਸਰਕਾਰ ਵੱਲੋਂ ਪੂਰੀ ਤਰ੍ਹਾਂ ਬੰਦ ਕੀਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਜਿਹੜੇ ਜੇਲ੍ਹ ਦੇ ਵਿੱਚੋਂ ਫੋਨ ਚੱਲਦੇ ਸਨ ਉਹ ਬਹੁਤ ਜਲਦ ਬੰਦ ਕੀਤੇ ਜਾਣਗੇ। ਬੀਤੇ ਦਿਨ ਜੋ ਅੰਮ੍ਰਿਤਸਰ ਜੇਲ੍ਹ ਵਿੱਚੋਂ ਵੀਡੀਓ ਵਾਇਰਲ ਹੋਈ ਸੀ ਉਸ ਦੇ ਉੱਤੇ ਬੋਲਦਿਆਂ ਕਿਹਾ ਇਹ ਛੋਟੀਆਂ ਘਟਨਾਵਾਂ ਹਨ ਇਹ ਛੋਟੀਆਂ-ਮੋਟੀਆਂ ਘਟਨਾਵਾਂ ਆਮ ਹੁੰਦੀਆਂ ਹਨ। ਨਾਲ ਹੀ ਮੰਤਰੀ ਨੇ ਮਾਈਨਿੰਗ ਪਾਲਸੀ ’ਤੇ ਬੋਲਦਿਆਂ ਕਿਹਾ ਸਾਡੀ ਸਰਕਾਰ ਦਿਨ ਰਾਤ ਮਾਈਨਿੰਗ ਪਾਲਿਸੀ ਬਣਾਉਣ ਵਿਚ ਲੱਗੀ ਹੋਈ ਹੈ ਬਹੁਤ ਜਲਦੀ ਪੰਜਾਬ ਦੇ ਲੋਕਾਂ ਨੂੰ ਮਾਈਨਿੰਗ ਪਾਲਿਸੀ ਮਿਲੇਗੀ।
ਇਹ ਵੀ ਪੜ੍ਹੋ: ਜ਼ਮੀਨਾਂ 'ਤੇ ਕਬਜ਼ੇ ਕਰਨ ਵਾਲੇ ਵੱਡੇ ਮੱਗਰਮੱਛਾਂ 'ਤੇ ਹੋਵੇ ਕਾਰਵਾਈ: ਖਹਿਰਾ