ETV Bharat / state

ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਜੇਟਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ - ਅਰੁਣ ਜੇਟਲੀ

ਪੰਜਾਬ ਦੇ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ ਵਿਧਾਨਸਭਾ ਹਲਕੇ ਦਾ ਦੌਰਾ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਦੇ ਅਰੁਣ ਜੇਟਲੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ।

ਫ਼ੋਟੋ
author img

By

Published : Aug 24, 2019, 10:45 PM IST

ਗੁਰਦਾਸਪੁਰ: ਪੰਜਾਬ ਦੇ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ ਵਿਧਾਨਸਭਾ ਹਲਕੇ ਦਾ ਦੌਰਾ ਕੀਤਾ ਅਤੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਿੱਥੇ, ਮੰਤਰੀ ਰੰਧਾਵਾ ਨੇ ਆਪਣੇ ਪਾਕਿਸਤਾਨ ਜਾਣ ਦੇ ਪ੍ਰੋਗਰਾਮ ਬਾਰੇ ਦੱਸਿਆ, ਉੱਥੇ ਹੀ ਮੰਤਰੀ ਰੰਧਾਵਾ ਨੇ ਸਾਬਕਾ ਕੇਂਦਰੀ ਵਿੱਤ ਮੰਤਰੀ ਅਰੁਣ ਜੇਟਲੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ।

ਗੁਰਦਾਸਪੁਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਆਪਣੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿੱਚ ਪੈਂਦੇ ਪਿੰਡਾਂ ਦੇ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਇਹ ਵੀ ਕਿਹਾ ਕਿ ਪਿੰਡਾਂ ਨੂੰ ਵਿਕਾਸ ਕੰਮਾਂ ਲਈ ਦਿੱਤੀ ਜਾਣ ਵਾਲੀ ਗਰਾਂਟ ਠੀਕ ਤਰੀਕੇ ਨਾਲ ਵਰਤੋਂ ਕੀਤੀ ਜਾਵੇ, ਇਸ ਲਈ ਹੁਕਮ ਜਾਰੀ ਕੀਤੇ ਗਏ ਹਨ।

ਵੇਖੋ ਵੀਡੀਓ

ਕਰਤਾਰਪੁਰ ਕੋਰੀਡੋਰ ਦੇ ਸਬੰਧ ਵਿੱਚ ਗੱਲ ਕਰਦਿਆ ਸੁਖਜਿੰਦਰ ਰੰਧਾਵਾ ਨੇ ਕਿਹਾ ਦੀ ਕਰਤਾਰਪੁਰ ਕਾਰੀਡੋਰ ਦੇ ਕੰਮ ਦੀ ਰਫ਼ਤਾਰ ਤੇਜ਼ ਕਰ ਦਿੱਤੀ ਗਈ ਹੈ ਅਤੇ ਕਾਰੀਡੋਰ ਨੂੰ ਸਮੇਂ ਤੇ ਸ਼ਰਧਾਲੂਆਂ ਲਈ ਖੋਲ੍ਹ ਦਿੱਤਾ ਜਾਵੇਗਾ। ਰੰਧਾਵਾ ਨੇ ਦੱਸਿਆ ਕਿ ਭਾਰਤ ਤੋਂ ਪਾਕਿਸਤਾਨ ਦੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਪਹਿਲੇ ਜੱਥੇ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ।

ਇਹ ਵੀ ਪੜ੍ਹੋ:ਕੁਝ ਇਸ ਤਰ੍ਹਾਂ ਦਾ ਸੀ ਜੇਟਲੀ ਦਾ ਸਿਆਸੀ ਸਫ਼ਰ

ਉਥੇ ਹੀ, ਦੂਜੇ ਪਾਸੇ ਰੰਧਾਵਾ ਨੇ ਦੇਸ਼ ਦੇ ਸਾਬਕਾ ਕੇਂਦਰੀ ਵਿੱਤ ਮੰਤਰੀ ਅਰੁਣ ਜੇਟਲੀ ਦੇ ਦੇਹਾਂਤ ਉੱਤੇ ਸੋਗ ਵਿਅਕਤ ਕਰਦੇ ਹੋਏ ਕਿਹਾ ਕਿ ਅਰੁਣ ਜੇਟਲੀ ਦੇ ਜਾਣ ਨਾਲ ਕੇਵਲ ਭਾਜਪਾ ਨੂੰ ਹੀ ਨਹੀਂ ਬਲਕਿ ਪੂਰੇ ਦੇਸ਼ ਨੂੰ ਨੁਕਸਾਨ ਹੋਇਆ ਹੈ। ਰੰਧਾਵਾ ਨੇ ਜੇਟਲੀ ਦੀ ਆਤਮਿਕ ਸ਼ਾਂਤੀ ਦੀ ਕਾਮਨਾ ਕਰਦੇ ਹੋਏ ਕਿਹਾ ਕਿ ਜਿੱਥੇ ਇੱਕ ਪਾਸੇ ਜੇਟਲੀ ਇੱਕ ਚੰਗੇ ਅਤੇ ਮਿਲਣਸਾਰ ਇਨਸਾਨ ਸਨ, ਉੱਥੇ ਹੀ ਉਹ ਇੱਕ ਸੁਲਝੇ ਹੋਏ ਨੇਤਾ ਵੀ ਸਨ। ਇਸ ਲਈ ਪੂਰੇ ਦੇਸ਼ ਨੂੰ ਉਨ੍ਹਾਂ ਦੀ ਕਮੀ ਮਹਿਸੂਸ ਹੁੰਦੀ ਰਹੇਗੀ।

Intro:ਏੰਕਰ : - ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਆਪਣੇ ਵਿਧਾਨਸਭਾ ਹਲਕਾ ਦਾ ਦੌਰਾ ਕੀਤਾ ਗਿਆ ਅਤੇ ਹਲਕਾ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਰੰਧਾਵਾ ਨੇ ਆਪਣੇ ਪਾਕਿਸਤਾਨ ਜਾਣ ਦੇ ਪਰੋਗਰਾਮ ਬਾਰੇ ਦੱਸਿਆ ਉਥੇ ਹੀ ਮੰਤਰੀ ਰੰਧਾਵਾ ਨੇ ਸਾਬਕਾ ਕੇਂਦਰੀ ਵਿੱਤ ਮੰਤਰੀ ਅਰੁਣ ਜੇਟਲੀ ਦੇ ਨਿਧਨ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ ।
Body:ਵੀਓ : - ਗੁਰਦਾਸਪੁਰ ਚ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਹ ਅੱਜ ਆਪਣੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿੱਚ ਪੈਂਦੇ ਪਿੰਡਾਂ ਦੇ ਦੌਰੇ ਉੱਤੇ ਸਨ ਅਤੇ ਇਸ ਦੌਰਾਨ ਉਨ੍ਹਾਂ ਨੇ ਇਹ ਵੀ ਆਖਿਆ ਕਿ ਪਿੰਡਾਂ ਨੂੰ ਵਿਕਾਸ ਕੰਮਾਂ ਲਈ ਦਿੱਤੀ ਜਾਣ ਵਾਲੀ ਗਰਾਂਟ ਠੀਕ ਤਰਿਕੇ ਨਾਲ ਇਸਤਮਾਲ ਕੀਤੀ ਜਾਵੇ ਇਸ ਲਈ ਆਦੇਸ਼ ਜਾਰੀ ਕੀਤੇ ਗਏ ਹਨ । ਉਥੇ ਹੀ ਕਰਤਾਰਪੁਰ ਕਾਰਿਡੋਰ ਦੇ ਸਬੰਧ ਵਿੱਚ ਗੱਲ ਕਰਦੇ ਹੋਏ ਉਹਨਾਂ ਕਿਹਾ ਦੀ ਕਾਰਿਡੋਰ ਦਾ ਕੰਮ ਦੀ ਰਫਤਾਰ ਤੇਜ਼ ਕਰ ਦਿੱਤੀ ਗਈ ਹੈ ਅਤੇ ਕਾਰਿਡੋਰ ਨੂੰ ਸਮੇਂ ਤੇ ਸ਼੍ਰੱਧਾਲੂਆਂ ਲਈ ਖੋਲ ਦਿਤਾ ਜਾਵੇਗਾ । ਰੰਧਾਵਾ ਨੇ ਦੱਸਿਆ ਕਿ ਭਾਰਤ ਤੋਂ ਪਾਕਿਸਤਾਨ ਦੇ ਸ਼੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਪਹਿਲਾ ਜਥੇ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਆਪ ਹਰੀ ਝੰਡੀ ਦੇ ਰਵਾਨਾ ਕਰਨਗੇ । ਉਥੇ ਹੀ ਦੂਸਰੇ ਪਾਸੇ ਰੰਧਾਵਾ ਨੇ ਦੇਸ਼ ਦੇ ਸਾਬਕਾ ਕੇਂਦਰੀ ਵਿੱਤ ਮੰਤਰੀ ਅਰੁਣ ਜੇਟਲੀ ਦੇ ਨਿਧਨ ਉੱਤੇ ਸੋਗ ਵਿਅਕਤ ਕਰਦੇ ਹੋਏ ਕਿਹਾ ਕਿ ਅਰੁਣ ਜੇਟਲੀ ਦੇ ਜਾਣ ਨਾਲ ਕੇਵਲ ਭਾਜਪਾ ਨੂੰ ਹੀ ਨਹੀਂ ਬਲਿਕਿ ਪੁਰੇ ਦੇਸ਼ ਨੂੰ ਨੁਕਸਾਨ ਹੋਇਆ ਹੈ । ਰੰਧਾਵਾ ਨੇ ਜੇਟਲੀ ਦੀ ਆਤਮਕ ਸ਼ਾਂਤੀ ਦੀ ਕਾਮਨਾ ਕਰਦੇ ਹੋਏ ਕਿਹਾ ਕਿ ਜਿੱਥੇ ਇੱਕ ਤਰਫ ਜੇਟਲੀ ਇੱਕ ਚੰਗੇ ਅਤੇ ਮਿਲਣਸਾਰ ਇੰਸਾਨ ਸਨ , ਉਥੇ ਹੀ ਉਹ ਇੱਕ ਸੂਝਵਾਨ ਨੇਤਾ ਵੀ ਸਨ । ਇਸ ਲਈ ਪੁਰੇ ਦੇਸ਼ ਨੂੰ ਉਨ੍ਹਾਂ ਦੀ ਕਮੀ ਮਹਿਸੂਸ ਹੁੰਦੀ ਰਹੇਗੀ ।
ਬਾਇਟ : - ਸੁਖਜਿੰਦਰ ਸਿੰਘ ਰੰਧਾਵਾ ( ਕੈਬਿਨੇਟ ਮੰਤਰੀ ਪੰਜਾਬ) Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.