ETV Bharat / state

ਮੁੱਖ ਮੰਤਰੀ ਚੰਨੀ ਨੇ ਕੀਤਾ ਇਤਿਹਾਸਕ ਐਲਾਨ - punjab news

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਈਸਾਈ ਭਾਈਚਾਰੇ ਦੇ ਹਿੱਤ ਵਿੱਚ ਕਈ ਇਤਿਹਾਸਕ ਐਲਾਨ ਕਰਦਿਆ ਕਿਹਾ ਕਿ ਪਵਿੱਤਰ ਬਾਈਬਲ ਦੇ ਅਧਿਐਨ ਲਈ ਯੂਨੀਵਰਸਿਟੀ ਵਿੱਚ ਚੇਅਰ ਸਥਾਪਿਤ ਕੀਤੀ ਜਾਵੇਗੀ। ਗੁਰਦਾਸਪੁਰ ਵਿਖੇ ਪ੍ਰਭੂ ਯਿਸੂ ਮਸੀਹ ਦੇ ਜਨਮ ਦਿਹਾੜ੍ਹੇ ਸਬੰਧੀ ਕਰਵਾਏ ਗਏ ਰਾਜ ਪੱਧਰੀ ਸਮਾਗਮ ਵਿੱਚ ਚੰਨੀ ਨੇ ਕਿਹਾ ਕਿ ਈਸਾਈ ਭਾਈਚਾਰੇ ਨੂੰ ਸਰਕਾਰ ਦੇ ਬੋਰਡਾਂ ਵਿੱਚ ਨੁੰਮਾਇਦਗੀ ਦਿੱਤੀ ਜਾਵੇਗੀ।

ਮੁੱਖ ਮੰਤਰੀ ਚੰਨੀ ਦਾ ਕੀਤਾ ਇਤਿਹਾਸਕ ਐਲਾਨ
ਮੁੱਖ ਮੰਤਰੀ ਚੰਨੀ ਦਾ ਕੀਤਾ ਇਤਿਹਾਸਕ ਐਲਾਨ
author img

By

Published : Dec 16, 2021, 9:17 PM IST

Updated : Dec 16, 2021, 9:43 PM IST

ਗੁਰਦਾਸਪੁਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਈਸਾਈ ਭਾਈਚਾਰੇ ਦੇ ਹਿੱਤ ਵਿੱਚ ਕਈ ਇਤਿਹਾਸਕ ਐਲਾਨ ਕਰਦਿਆ ਕਿਹਾ ਕਿ ਪਵਿੱਤਰ ਬਾਈਬਲ ਦੇ ਅਧਿਐਨ ਲਈ ਯੂਨੀਵਰਸਿਟੀ ਵਿੱਚ ਚੇਅਰ ਸਥਾਪਿਤ ਕੀਤੀ ਜਾਵੇਗੀ। ਗੁਰਦਾਸਪੁਰ ਵਿਖੇ ਪ੍ਰਭੂ ਯਿਸੂ ਮਸੀਹ ਦੇ ਜਨਮ ਦਿਹਾੜ੍ਹੇ ਸਬੰਧੀ ਕਰਵਾਏ ਗਏ ਰਾਜ ਪੱਧਰੀ ਸਮਾਗਮ ਵਿੱਚ ਚੰਨੀ ਨੇ ਕਿਹਾ ਕਿ ਈਸਾਈ ਭਾਈਚਾਰੇ ਨੂੰ ਸਰਕਾਰ ਦੇ ਬੋਰਡਾਂ ਵਿੱਚ ਨੁੰਮਾਇਦਗੀ ਦਿੱਤੀ ਜਾਵੇਗੀ। ਉਨ੍ਹਾਂ ਸਮੁੱਚੇ ਈਸਾਈ ਭਾਈਚਾਰੇ ਨੂੰ ਪ੍ਰਭੂ ਯਿਸੂ ਮਸੀਹ ਜੀ ਦੇ ਜਨਮ ਦਿਨ ਦੀਆਂ ਮੁਬਾਰਕਾਂ ਦਿੱਤੀਆਂ।

ਕਬਰਸਤਾਨਾਂ ਲਈ ਜਗ੍ਹਾ ਕਰਵਾਈ ਜਾਵੇਗੀ ਮੁਹੱਈਆ

ਮੁੱਖ ਮੰਤਰੀ ਪੰਜਾਬ ਨੇ ਈਸਾਈ ਭਾਈਚਾਰੇ ਵੱਲੋਂ ਉਠਾਏ ਮੁੱਦਿਆਂ ਬਾਰੇ ਕਿਹਾ ਕਿ ਜਿੰਨ੍ਹਾਂ ਜ਼ਿਲਿਆਂ ਵਿੱਚ ਇਸਾਈ ਭਾਈਚਾਰਾ ਹੈ, ਉਥੇ ਕਬਰਿਸਤਾਨਾਂ ਦੀ ਸਮੱਸਿਆ ਵੀ ਹੱਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿੰਨਾ ਥਾਵਾਂ ਉੱਤੇ ਇਸਾਈ ਭਾਈਚਾਰੇ ਦੀ ਅਬਾਦੀ ਹੈ, ਪਰ ਕਬਰਸਤਾਨ ਲਈ ਜਗ੍ਹਾ ਨਹੀਂ ਹੈ, ਉਨ੍ਹਾਂ ਵਿੱਚ ਜਗ੍ਹਾ ਉਪਲਬਧ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਹਰ ਜ਼ਿਲ੍ਹੇ ਵਿੱਚ ਕਮਿਊਨਿਟੀ ਹਾਲ ਦੀ ਉਸਾਰੀ ਕੀਤੀ ਜਾਵੇਗੀ। ਜਿੱਥੇ ਇਸਾਈ ਭਾਈਚਾਰੇ ਨਾਲ ਸਬੰਧਿਤ ਲੋਕ ਆਪਣੀ ਖੁਸ਼ੀ-ਗਮੀ ਦਾ ਪ੍ਰਬੰਧ ਕਰ ਸਕਣਗੇ। ਇਸ ਮੌਕੇ ਮਸੀਹ ਭਾਈਚਾਰੇ ਦੇ ਧਾਰਮਿਕ ਆਗੂਆਂ ਵੱਲੋਂ ਮੁੱਖ ਮੰਤਰੀ ਪੰਜਾਬ ਸ੍ਰੀ ਚਰਨਜੀਤ ਸਿੰਘ ਚੰਨੀ ਨੂੰ ਪਵਿੱਤਰ ਬਾਈਬਲ ਭੇਂਟ ਕਰ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ।

ਈਸਾਈ ਧਰਮ ਦੀ ਸਿੱਖਿਆ ਤੇ ਸਿਹਤ ਦੇ ਖੇਤਰ ਵਿਚ ਬਹੁਤ ਵੱਡੀ ਦੇਣ

ਇਸ ਮੌਕੇ ਸੁਖਜਿੰਦਰ ਸਿੰਘ ਰੰਧਾਵਾ, ਉੱਪ ਮੁੱਖ ਮੰਤਰੀ ਪੰਜਾਬ ਨੇ ਪ੍ਰਭੂ ਯਿਸੂ ਮਸੀਹ ਜੀ ਦੇ ਜਨਮ ਦਿਹਾੜ੍ਹੇ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਵਿਸ਼ਵ ਸਾਂਤੀ, ਭਾਈਚਾਰਕ ਸਾਂਝ ਨੂੰ ਕਾਇਮ ਰੱਖਦੇ ਹੋਏ, ਉਨਾਂ ਦੀਆਂ ਸਿੱਖਿਆਂਵਾ ’ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਵੱਡੇ ਦਿਨ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਾਰੇ ਧਰਮ ਅਤੇ ਉਨਾਂ ਦੇ ਰਹਿਬਰ ਸਾਨੂੰ ਆਪਸੀ ਭਾਈਚਾਰੇ ਦਾ ਸ਼ੰਦੇਸ ਦਿੰਦੇ ਹਨ। ਉਨਾਂ ਕਿਹਾ ਕਿ ਈਸਾਈ ਧਰਮ ਦੀ ਸਿੱਖਿਆ ਤੇ ਸਿਹਤ ਦੇ ਖੇਤਰ ਵਿਚ ਬਹੁਤ ਵੱਡੀ ਦੇਣ ਹੈ ਅਤੇ ਆਪਣੀ ਸੇਵਾ ਭਾਵਨਾ ਨਾਲ ਈਸਾਈ ਧਰਮ ਪੂਰੀ ਦੂਨੀਆਂ ਵਿਚ ਫੈਲ ਚੁੱਕਾ ਹੈ। ਉਨਾਂ ਕਿਹਾ ਕਿ ਸਾਨੂੰ ਆਪਣੇ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਮਿਲਜੁਲ ਕੇ ਰਹਿਣਾ ਚਾਹੀਦਾ ਹੈ ਅਤੇ ਪ੍ਰਭੂ ਯਿਸੂ ਮਸੀਹ ਵਰਗੇ ਮਹਾਂਪੁਰਖਾਂ ਦੀਆਂ ਸਿੱਖਿਆਵਾ ਦੀ ਪਾਲਣਾ ਕਰਨੀ ਚਾਹੀਦੀ ਹੈ।

ਇਕ ਨਿਮਾਣੇ ਸ਼ਰਧਾਲੂ ਦੀ ਤਰ੍ਹਾਂ ਇਸ ਸਮਾਗਮ ਵਿੱਚ ਲਗਵਾਈ ਹਾਜ਼ਰੀ

ਇਸ ਮੌਕੇ ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ 'ਤੇ ਚੇਅਰਮੈਨ ਮਿਲਕਫੈੱਡ ਪੰਜਾਬ ਨੇ ਪ੍ਰਭੂ ਯਿਸੂ ਮਸੀਹ ਜੀ ਦਾ ਰਾਜ ਪੱਧਰੀ ਜਨਮ ਦਿਹਾੜਾ ਗੁਰਦਾਸਪੁਰ ਵਿਖੇ ਮਨਾਉਣ ’ਤੇ ਚੰਨੀ ਦਾ ਧੰਨਵਾਦ ਕੀਤਾ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਇਕ ਨਿਮਾਣੇ ਸ਼ਰਧਾਲੂ ਦੀ ਤਰ੍ਹਾਂ ਇਸ ਸਮਾਗਮ ਵਿਚ ਹਾਜ਼ਰੀ ਲਗਵਾਈ ਹੈ ਅਤੇ ਨਾਲ ਹੀ ਉਨਾਂ ਨੇ ਮਸੀਹ ਭਾਈਚਾਰੇ ਦੀ ਖੁਸ਼ਹਾਲੀ ਲਈ ਮਹੱਤਵਪੂਰਨ ਐਲਾਨ ਵੀ ਕੀਤੇ ਹਨ। ਉਨਾਂ ਨੇ ਸਮੂਹ ਮਸੀਹ ਭਾਈਚਾਰੇ ਦਾ ਇਸ ਰਾਜ ਪੱਧਰੀ ਸਮਾਗਮ ਵਿਚ ਆਉਣ 'ਤੇ ਧੰਨਵਾਦ ਕੀਤਾ।

ਰਾਜ ਪੱਧਰੀ ਸਮਾਗਮ ਕਰਵਾ ਕੇ ਮਸੀਹ ਭਾਈਚਾਰੇ ਨੂੰ ਦਿੱਤਾ ਹੈ ਮਾਣ

ਇਸ ਮੌਕੇ ਕੈਬਨਿਟ ਮੰਤਰੀ ਸ੍ਰੀਮਤੀ ਅਰੁਣਾ ਚੋਧਰੀ ਅਤੇ ਕਾਦੀਆਂ ਦੇ ਵਿਧਾਇਕ ਸ੍ਰੀ ਫਤਹਿਜੰਗ ਸਿੰਘ ਬਾਜਵਾ ਵੱਲੋਂ ਵੀ ਪ੍ਰਭੂ ਯਿਸੂ ਮਸੀਹ ਜੀ ਦੇ ਜਨਮ ਦਿਹਾੜ੍ਹੇ ਦੀ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਸ੍ਰੀ ਸਲਾਮਤ ਮਸੀਹ, ਚੇਅਰਮੈਨ ਕ੍ਰਿਸ਼ਚੀਅਨ ਵੈਲਫੇਅਰ ਬੋਰਡ ਪੰਜਾਬ ਨੇ ਕਿਹਾ ਕਿ ਪ੍ਰਭੂ ਯਿਸੂ ਮਸੀਹ ਜੀ ਦਾ ਜਨਮ ਦਿਹਾੜਾ ਜਿਥੇ ਪੂਰੇ ਸੰਸਾਰ ਵਿਚ ਮਨਾਇਆ ਜਾ ਰਿਹਾ ਹੈ, ਓਥੇ ਪੰਜਾਬ ਸਰਕਾਰ ਨੇ ਗੁਰਦਾਸਪੁਰ ਵਿਖੇ ਰਾਜ ਪੱਧਰੀ ਸਮਾਗਮ ਕਰਵਾ ਕੇ ਮਸੀਹ ਭਾਈਚਾਰੇ ਨੂੰ ਮਾਣ ਦਿੱਤਾ ਹੈ।

ਪਵਿੱਤਰ ਬਾਈਬਲ ਦੇ ਅਧਿਐਨ ਲਈ ਯੂਨੀਵਰਸਿਟੀ ਵਿਚ ਚੇਅਰ ਸਥਾਪਿਤ ਕਰਨ ਦਾ ਐਲਾਨ

ਉਨਾਂ ਅੱਗੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਮਸੀਹ ਭਾਈਚਾਰੇ ਦੀ ਭਲਾਈ ਲਈ ਵਚਨਬੱਧ ਹੈ ਅਤੇ ਅੱਜ ਮੁੱਖ ਮੰਤਰੀ ਪੰਜਾਬ ਨੇ ਪਵਿੱਤਰ ਬਾਈਬਲ ਦੇ ਅਧਿਐਨ ਲਈ ਯੂਨੀਵਰਸਿਟੀ ਵਿਚ ਚੇਅਰ ਸਥਾਪਿਤ ਕਰਨ ਦਾ ਐਲਾਨ ਕਰਕੇ, ਇਕ ਹੋਰ ਸ਼ਲਾਘਾਯੋਗ ਫੈਸਲਾ ਕੀਤਾ ਹੈ। ਇਸ ਮੌਕੇ ਉਨਾਂ ਪੰਜਾਬ ਭਰ ਵਿੱਚੋਂ ਆਏ ਪਾਦਰੀ ਸਾਹਿਬਾਨ, ਧਾਰਮਿਕ ਆਗੂ ਅਤੇ ਸਮੁੱਚੀ ਮਸੀਹ ਸੰਗਤ ਦਾ ਧੰਨਵਾਦ ਕੀਤਾ।

ਇਸ ਮੌਕੇ ਕ੍ਰਿਸਮਿਸ ਦਿਹਾੜੇ ਨੂੰ ਸਮਰਪਿਤ ਹਾਜ਼ਰ ਮੰਤਰੀ ਸਾਹਿਬਾਨ, ਵਿਧਾਇਕਾਂ ਅਤੇ ਮਸੀਹ ਭਾਈਚਾਰੇ ਦੇ ਆਗੂਆਂ ਵੱਲੋਂ ਸਾਂਝੇ ਤੋਰ 'ਤੇ ਕੇਕ ਕੱਟਣ ਦੀ ਰਸਮ ਨਿਭਾਈ ਗਈ। ਇਸ ਉਪਰੰਤ ਹਾਜ਼ਰ ਵੱਖ-ਵੱਖ ਸਖਸੀਅਤਾਂ ਨੂੰ ਵਿਸ਼ੇਸ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਸਮਾਗਮ ਦੌਰਾਨ ਫਾਦਰ ਜੋਨ ਜਾਰਜ ਨੇ ਪ੍ਰਾਰਥਨਾ ਕੀਤੀ ਅਤੇ ਦਿੱਲੀ ਤੋਂ ਪੁਹੰਚੇ ਡੇਨੀਅਲ ਰਾਜੂ ਦਿਸਾਰੀ ਨੇ ਪਵਿੱਤਰ ਬਾਈਬਲ ਦਾ ਸੰਦੇਸ ਪੜ੍ਹਕੇ ਸੁਣਾਇਆ। ਸੈਂਟਰ ਕਾਰਪਸ ਗੁਰਦਾਸਪੁਰ ਅਤੇ ਮੈਕ ਰਾਬਰਟ ਹਸਪਤਾਲ ਧਾਰੀਵਾਲ ਦੇ ਵਲੰਟੀਅਰਾਂ ਨੇ ਮਸੀਹੀ ਭਜਨ ਗਾਇਨ ਕੀਤੇ।

ਚਰਨਜੀਤ ਸਿੰਘ ਚੰਨੀ ਸਿਵਲ ਹਸਪਤਾਲ ਗੁਰਦਾਸਪੁਰ ਦਾ ਕੀਤਾ ਅਚਨਚੇਤ ਦੌਰਾ

ਅੱਜ ਆਪਣੀ ਗੁਰਦਾਸਪੁਰ ਫੇਰੀ ਦੌਰਾਨ ਮੁੱਖ ਮੰਤਰੀ ਪੰਜਾਬ ਚੰਨੀ ਨੇ ਉਸ ਵੇਲੇ ਸਭ ਨੂੰ ਹੈਰਾਨ ਕਰ ਦਿੱਤਾ, ਜਦੋਂ ਉਹ ਅਚਾਨਕ ਸਿਵਲ ਹਸਪਤਾਲ ਗੁਰਦਾਸਪੁਰ ਦਾ ਨਿਰੀਖਣ ਕਰਨ ਪੁਹੰਚ ਗਏ। ਮੁੱਖ ਮੰਤਰੀ ਦੇ ਇਸ ਦੌਰੇ ਦੀ ਕਿਸੇ ਨੂੰ ਕੋਈ ਜਾਣਕਾਰੀ ਨਹੀਂ ਸੀ। ਹਸਪਤਾਲ ਦੇ ਦੌਰੇ ਦੌਰਾਨ ਮੁੱਖ ਮੰਤਰੀ ਪੰਜਾਬ ਵੱਲੋਂ ਮਰੀਜਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ਦਾ ਨਿਰੀਖਣ ਕੀਤਾ ਗਿਆ ਅਤੇ ਨਾਲ ਹੀ ਮਰੀਜਾਂ ਨਾਲ ਗੱਲਬਾਤ ਕਰਕੇ ਉਨਾਂ ਦਾ ਹਾਲ ਜਾਣਿਆ। ਹਸਪਤਾਲ ਦੇ ਦੌਰੇ ਦੌਰਾਨ ਡਾਕਟਰ ਅਤੇ ਪੈਰਾ ਮੈਡੀਕਲ ਸਟਾਫ ਆਪਣੀ ਡਿਊਟੀ ’ਤੇ ਹਾਜਰ ਸੀ ਅਤੇ ਉਨਾਂ ਨੇ ਹਸਪਤਾਲ ਦੇ ਪ੍ਰਬੰਧਾਂ ਉੱਪਰ ਤਸੱਲੀ ਜ਼ਾਹਿਰ ਕੀਤੀ।

ਮੁੱਖ ਮੰਤਰੀ ਪੰਜਾਬ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ, ਸੂਬਾ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ ਅਤੇ ਇਸ ਗੱਲ ਦੀ ਪੂਰੀ ਨਿਗਰਾਨੀ ਕੀਤੀ ਜਾ ਰਹੀ ਹੈ ਕਿ ਹਸਪਤਾਲਾਂ ਵਿਚ ਮਰੀਜਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ: ਲੁਧਿਆਣਾ ਪਹੁੰਚੇ ਚੰਨੀ ਨੇ ਕਿਹਾ ਕੇਜਰੀਵਾਲ ਕਰ ਰਿਹੈ ਝੂਠੇ ਵਾਅਦੇ

Last Updated : Dec 16, 2021, 9:43 PM IST

For All Latest Updates

TAGGED:

ETV Bharat Logo

Copyright © 2025 Ushodaya Enterprises Pvt. Ltd., All Rights Reserved.