ਗੁਰਦਾਸਪੁਰ: ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਜਿਥੇ ਪੰਜਾਬ ਦਾ ਕਿਸਾਨ ਅੱਗੇ ਸੀ ਹੁਣ ਉਸਦੇ ਨਾਲ ਭਾਰਤ ਦੇ ਵੱਖ ਵੱਖ ਸੂਬਿਆਂ ਤੋਂ ਕਿਸਾਨ ਨਾਲ ਹਨ ਅਤੇ ਇਸਦੇ ਨਾਲ ਹੀ ਇਨ੍ਹਾਂ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਵੱਖ ਵੱਖ ਵਰਗਾ ਦੇ ਲੋਕ ਕਰ ਰਹੇ ਹਨ।
ਬਟਾਲਾ 'ਚ ਮਸੀਹ ਭਾਈਚਾਰੇ ਵਲੋਂ ਕਿਸਾਨਾਂ ਦੇ ਸਮਰਥਨ 'ਚ ਕੇਂਦਰ ਸਰਕਾਰ ਖਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਗਿਆ। ਵੱਡੀ ਗਿਣਤੀ ਚ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰਦੇ ਹੋਏ ਬਟਾਲਾ ਦੇ ਬਾਜ਼ਾਰਾਂ 'ਚ ਰੋਸ ਮਾਰਚ ਕੀਤਾ ਗਿਆ ਅਤੇ ਬਟਾਲਾ-ਜਲੰਧਰ-ਰੋਡ ਤੇ ਮਸੀਹ ਭਾਈਚਾਰੇ ਦੇ ਲੋਕਾਂ ਵਲੋਂ ਕੇਂਦਰ ਸਰਕਾਰ ਖਿਲਾਫ਼ ਧਰਨਾ ਦਿੱਤਾ ਗਿਆ।
ਵੱਡੀ ਗਿਣਤੀ 'ਚ ਇਕੱਠੇ ਹੋਏ ਮਸੀਹ ਭਾਈਚਾਰੇ ਦੇ ਲੋਕਾਂ ਵਲੋਂ ਕਿਸਾਨਾਂ ਦੇ ਸਮਰਥਨ ਦਾ ਐਲਾਨ ਕਰਦੇ ਹੋਏ ਕੇਂਦਰ ਸਰਕਾਰ ਖਿਲਾਫ਼ ਰੋਸ ਮਾਰਚ ਕੀਤਾ ਅਤੇ ਧਰਨਾ ਪ੍ਰਦਰਸ਼ਨ ਕੀਤਾ। ਰੋਸ ਪ੍ਰਦਰਸ਼ਨ ਕਰ ਰਹੇ ਇਨ੍ਹਾਂ ਲੋਕਾਂ ਦਾ ਕਹਿਣਾ ਸੀ ਕਿ ਜੋ ਖੇਤੀ ਕਾਨੂੰਨਾਂ ਨੂੰ ਕੇਂਦਰ ਵਲੋਂ ਲਾਗੂ ਕੀਤਾ ਗਿਆ ਹੈ ਸਰਕਾਰ ਉਸ ਨੂੰ ਵਾਪਸ ਲਵੇ ਕਿਉਂਕਿ ਇਹ ਮੁੱਦਾ ਇਕੱਲੇ ਕਿਸਾਨਾਂ ਦਾ ਨਹੀਂ ਬਲਕਿ ਹਰ ਵਰਗ ਦਾ ਹੈ ਅਤੇ ਇਸ ਲਈ ਉਹ ਵੀ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ ਇਸ ਦੇ ਨਾਲ ਇਨ੍ਹਾਂ ਲੋਕਾਂ ਨੇ ਕਿਹਾ ਕਿ ਅੱਜ ਹਰ ਵਰਗ ਮੋਦੀ ਸਰਕਾਰ ਅਤੇ ਉਨ੍ਹਾਂ ਦੇ ਲਏ ਜਾ ਰਹੇ ਫੈਸਲਿਆਂ ਤੋਂ ਦੁਖੀ ਹੈ|