ਗੁਰਦਾਸਪੁਰ: ਪੰਜਾਬ ਦੀ ਪੁਲਿਸ ਵੱਲੋਂ ਨਸ਼ੇ ਦੇ ਸੌਦਾਗਰਾਂ ਉੱਤੇ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਤਹਿਤ ਬੰਬੇ ਤੋਂ ਫੜੀ ਗਈ 73 ਕਿੱਲੋ ਹੈਰੋਇਨ ਮਾਮਲੇ ਵਿੱਚ ਸੀਆਈਏ ਸਟਾਫ਼ ਗੁਰਦਾਸਪੁਰ CIA staff Gurdaspur ਨੇ ਤਿੰਨ ਵੱਡੇ ਨਸ਼ਾ ਤਸਕਰਾਂ ਨੂੰ ਬੱਬਰੀ ਬਾਈਪਾਸ ਗੁਰਦਾਸਪੁਰ ਤੋਂ ਗ੍ਰਿਫ਼ਤਾਰ ਕੀਤਾ ਹੈ। ਬੰਬੇ ਤੋਂ ਪੰਜਾਬ ਵਿੱਚ ਇਹਨਾਂ ਤਸਕਰਾਂ ਕੋਲ ਹੈਰੋਇਨ ਖੇਪ ਪਹੁੰਚਣੀ ਸੀ ਅਤੇ ਇਹ ਫੜੇ ਗਏ ਨਸ਼ਾ ਤਸਕਰਾਂ ਦਾ ਗੈਂਗਸਟਰ ਨਾਲ ਵੀ ਸਬੰਧ ਦੱਸਿਆ ਜਾ ਰਿਹਾ ਹੈ। CIA staff Gurdaspur arrested three drug smugglers
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸੀਆਈਏ ਸਟਾਫ ਗੁਰਦਾਸਪੁਰ ਦੇ ਇੰਚਾਰਜ ਕਪਿਲ ਕੌਸ਼ਲ ਨੇ ਦੱਸਿਆ ਕਿ ਪੰਜਾਬ ਪੁਲਿਸ ਅਤੇ ਏ.ਟੀ.ਐਸ. ਮੁੰਬਈ ਦੀਆਂ ਟੀਮਾਂ ਵੱਲੋਂ ਸਾਂਝੇ ਆਪਰੇਸ਼ਨ ਦੌਰਾਨ ਜੁਲਾਈ 2022 ਵਿੱਚ ਟਾਈਲਾਂ ਵਾਲੇ ਕੰਟੇਨਰ ਦੇ ਦਰਵਾਜ਼ੇ ਦੇ ਬਾਰਡਰ ਵਿੱਚ ਛੁਪਾ ਕੇ 73 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਸੀ। ਇਹ ਕੰਟੇਨਰ ਦਿੱਲੀ ਦੇ ਇੱਕ ਦਰਾਮਦਕਾਰ ਵੱਲੋਂ ਮੰਗਵਾਇਆ ਗਿਆ ਸੀ। ਇਸ ਮਾਮਲੇ ਵਿੱਚ ਨਾਮਜ਼ਦ ਤਿੰਨ ਵਿਅਕਤੀਆਂ ਨੂੰ ਕਲ ਸੀਆਈਏ ਸਟਾਫ ਗੁਰਦਾਸਪੁਰ ਨੇ ਗ੍ਰਿਫ਼ਤਾਰ ਕੀਤਾ ਹੈ।
ਇਸ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਪੰਡੋਰੀ ਦੇ ਵਾਸੀ ਗੁਰਵਿੰਦਰ ਸਿੰਘ ਉਰਫ਼ ਮਹਿਕ, ਤਰਨਤਾਰਨ ਦੇ ਪਿੰਡ ਭਿੱਖੀਵਿੰਡ ਦੇ ਵਾਸੀ ਗੁਰਸੇਵਕ ਸਿੰਘ ਉਰਫ਼ ਸੇਵਕ ਅਤੇ ਅੰਮ੍ਰਿਤਸਰ ਦੇ ਪਿੰਡ ਮਾਹਵਾ ਦੇ ਵਾਸੀ ਮਨਜੀਤ ਸਿੰਘ ਉਰਫ਼ ਸੋਨੀ ਵਜੋਂ ਹੋਈ ਹੈ। ਗ੍ਰਿਫਤਾਰ ਕੀਤੇ ਗਏ ਤਿੰਨੋਂ ਵਿਅਕਤੀ ਪੰਜਾਬ ਵਿੱਚ ਸਰਹੱਦ ਪਾਰੋਂ ਅਤੇ ਅੰਤਰ-ਰਾਜੀ ਨਸ਼ਾ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸਨ ਉਹਣਾ ਦਸਿਆ ਕਿ ਗੁਰਦਾਸਪੁਰ ਦੇ ਧਾਰੀਵਾਲ ਖੇਤਰ ਵਿੱਚ ਅੰਮ੍ਰਿਤਸਰ-ਜੰਮੂ ਹਾਈਵੇਅ 'ਤੇ ਇੱਕ ਐਸਯੂਵੀ ਮਹਿੰਦਰਾ ਥਾਰ (ਪੀਬੀ 46 ਏਐਚ 0003) ਨੂੰ ਰੋਕ ਕੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ।
ਉਨ੍ਹਾਂ ਦੱਸਿਆ ਕਿ ਪੁਲਿਸ ਟੀਮ ਨੇ ਗੱਡੀ ਦੀ ਤਲਾਸ਼ੀ ਦੌਰਾਨ ਇੱਕ ਰਿਵਾਲਵਰ ਸਮੇਤ 9 ਐਮਐਮ ਦੇ 6 ਜਿੰਦਾ ਕਾਰਤੂਸ ਅਤੇ .32 ਬੋਰ ਦੇ 6 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਜੋ ਬੰਬੇ ਤੋਂ ਜੋਂ ਹੈਰੋਇਨ ਆਉਣੀ ਸੀ ਉਹ ਪੰਜਾਬ ਦੇ ਵਿੱਚ ਇਨ੍ਹਾਂ ਵਿਅਕਤੀਆਂ ਦੇ ਕੋਲ ਪਹੁੰਚਣੀ ਸੀ ਅਤੇ ਇਨ੍ਹਾਂ ਨੇ ਇਹ ਹੈਰੋਇਨ ਦੀ ਖੇਪ ਅੱਗੇ ਦੇਣੀ ਸੀ। ਉਹਨਾਂ ਦੱਸਿਆ ਕਿ ਇਹਨਾਂ ਵਿਅਕਤੀਆਂ ਦੇ ਉਪਰ ਪਹਿਲਾਂ ਵੀ ਕਈ ਅਪਰਾਧਕ ਅਤੇ ਨਸ਼ੇ ਦੇ ਮਾਮਲੇ ਦਰਜ ਹਨ, ਜਿਹਨਾਂ ਵਿੱਚ ਇਹ ਪੁਲਿਸ ਨੂੰ ਲੋੜੀਂਦੇ ਸਨ। ਸੀਆਈਏ ਇੰਚਾਰਜ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਦੇ ਸਬੰਧ ਗੈਂਗਸਟਰਾਂ ਨਾਲ ਵੀ ਦੱਸੇ ਜਾ ਰਹੇ ਹਨ ਅਤੇ ਇਨ੍ਹਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰ ਅਗਲੀ ਪੁੱਛਗਿੱਛ ਕੀਤੀ ਜਾਵੇਗੀ।
ਇਹ ਵੀ ਪੜੋ:- ਪਠਾਨਕੋਟ ਦੀ ਇਸ ਸੜਕ ਨੂੰ ਕਿਹਾ ਜਾ ਰਿਹਾ ਹੈ 'ਲਾਵਾਰਿਸ ਸੜਕ', ਜਾਣੋ ਕਿਉਂ