ਗੁਰਦਾਸਪੁਰ: ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸ਼ਤਾਬਦੀ ਦਿਵਸ ਦੇ ਸੰਪੂਰਨਤਾ ਸਮਾਗਮ ਜੋ 28 ਤੋਂ 30 ਨਵੰਬਰ ਤੱਕ ਪੰਜਾਬ ਸਰਕਾਰ ਵੱਲੋ ਡੇਰਾ ਬਾਬਾ ਨਾਨਕ ਵਿਖੇ ਕਰਵਾਏ ਜਾ ਰਹੇ ਹਨ। ਇਨ੍ਹਾਂ ਸਮਾਗਮਾਂ ਸਬੰਧੀ ਤਿਆਰੀ ਆਦਿ ਦਾ ਜਾਇਜ਼ਾ ਲੈਣ ਅੱਜ ਸੰਜੇ ਕੁਮਾਰ ਵਧੀਕ ਮੁੱਖ ਸਕੱਤਰ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਨੇ ਵਿਸ਼ੇਸ ਤੌਰ ਤੇ ਡੇਰਾ ਬਾਬਾ ਨਾਨਕ ਵਿਖੇ ਸ਼ਿਰਕਤ ਕੀਤੀ ਜਿੱਥੇ ਉਨ੍ਹਾਂ ਸਬੰਧਤ ਅਧਿਕਾਰੀਆਂ ਨਾਲ ਬੈਠਕ ਕਰ ਸ਼ਤਾਬਦੀ ਦਿਵਸ਼ ਮੌਕੇ ਕੀਤੇ ਜਾ ਰਹੇ ਪ੍ਰਬੰਧਾਂ ਜਾਇਜ਼ਾ ਲਿਆ।
ਇਸ ਮੌਕੇ ਉਨ੍ਹਾਂ ਈਟੀਵੀ ਭਾਰਤ ਦੀ ਟੀਮ ਨਾਲ ਗੱਲਬਾਤ ਕਰਦਿਆ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਪਿਛਲੇ ਸਾਲ 2019 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਸ਼ੁਰੂ ਕੀਤੇ ਗਏ ਸਨ, ਜਿਨਾਂ ਦੀ ਸੰਪੂਰਨਤਾ ਡੇਰਾ ਬਾਬਾ ਨਾਨਕ ਵਿੱਚ ਹੋ ਰਹੀ ਹੈ। ਉਹਨਾਂ ਦੱਸਿਆ ਕਿ ਇਸ ਸੰਪੂਰਨਤਾ ਸਮਾਗਮ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਪੰਜਾਬ ਦੇ ਕੈਬਨਿਟ ਮੰਤਰੀ, ਵਿਧਾਇਕ ਅਤੇ ਸਮਾਜਿਕ ਤੇ ਧਾਰਮਿਕ ਆਦਿ ਸਖਸ਼ੀਅਤਾਂ ਵੀ ਵਿਸ਼ੇਸ ਤੌਰ ਤੇ ਸਿਰਕਤ ਕਰਨਗੇ।
ਉਨਾਂ ਕਿਹਾ ਕਿ ਇਹਨਾਂ ਸਮਾਮਗਾਂ ਨੂੰ ਸੁਚੱਜੇ ਢੰਗ ਨਾਲ ਨੇਪੜੇ ਚਾੜਨ ਲਈ ਕਈ ਉੱਚ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।ਸਮਾਗਮਾਂ ਨੂੰ ਮੁੱਖ ਰੱਖਦਿਆ 28 ਨਵੰਬਰ ਨੂੰ ਸ੍ਰੀ ਅੰਖਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਤੇ 30 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਕੀਰਤਨ ਦਰਬਾਰ ਸਜਾਏ ਜਾਣਗੇ। ਇਸ ਦੇ ਨਾਲ ਹੀ ਉਹਨਾਂ ਦੱਸਿਆ ਕਿ ਕੋਰੋਨਾਂ ਦੇ ਚੱਲਦਿਆ ਹੋਇਆ ਪੂਰੀਆਂ ਸਾਵਧਾਨੀਆਂ ਵਰਤਣ ਨੂੰ ਯਕੀਨੀ ਬਣਾਇਆ ਜਾਵੇਗਾ।
ਦੱਸਣਯੋਗ ਹੈ ਕਿ ਸੰਜੇ ਕੁਮਾਰ ਵਧੀਕ ਮੁੱਖ ਸਕੱਤਰ ਮੀਟਿੰਗ ਤੋਂ ਪਹਿਲਾਂ ਕਰਤਾਰਪੁਰ ਕੋਰੀਡੋਰ ਵੀ ਗਏ ਜਿੱਥੇ ਉਹ ਗੁਰਦੁਆਰਾ ਬਾਬਾ ਸਿੱਧ ਸਿਓ ਰੰਧਾਵਾ ਵਿਖੇ ਦਰਬਾਰ ਸਾਹਿਬ ’ਚ ਨਤਮਸਤਕ ਹੋਏ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਉਨਾਂ ਨੂੰ ਸਿਰੋਪਾਓ ਭੇਂਟ ਕੀਤਾ ਗਿਆ।