ਗੁਰਦਾਸਪੁਰ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੇ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਜੱਦੀ ਪਿੰਡ ਸ਼ਾਹਪੁਰ ਅਮਰਗੜ੍ਹ ਪੁੱਜੇ ਅਤੇ ਉਨ੍ਹਾਂ ਵੱਲੋਂ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੀ ਮਾਂ ਤੇ ਦਾਦਾ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ਹੀਦ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਦਾ ਚੈੱਕ (2 crore rupees to the family of the martyr) ਭੇਟ ਕੀਤਾ।
ਇਹ ਵੀ ਪੜੋ: ‘ਸਿੱਧੂ ਮੂਸੇਵਾਲਾ ਦੇ ਨਾਂ ਉੱਤੇ 11 ਜੂਨ ਨੂੰ ਹੋਵੇਗਾ ਲਾਈਵ ਸ਼ੋਅ’
ਪਰਿਵਾਰ ਦੀ ਕੀਤੀ ਆਰਥਿਕ ਸਹਾਇਤਾ: ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਸ਼ਹੀਦ ਕੁਲਦੀਪ ਸਿੰਘ ਬਾਜਵਾ ਬਹਾਦਰ ਦੇ ਦ੍ਰਿੜ ਇਰਾਦੇ ਵਾਲੇ ਸਨ ਅਤੇ ਪੰਜਾਬ ਸਰਕਾਰ ਇਸ ਸ਼ਹੀਦ ਜਵਾਨ ਦੇ ਪਰਿਵਾਰ ਨਾਲ ਖੜ੍ਹੀ ਹੈ ਅਤੇ ਦੋਸ਼ੀਆਂ ਨੂੰ ਸਖਤ ਸਜ਼ਾ ਦਿਤੀ ਜਾਏਗੀ। ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਪੁਲਿਸ ਜਾਂ ਕੋਈ ਹੋਰ ਜਵਾਨ ਡਿਊਟੀ ਦੌਰਾਨ ਸ਼ਹੀਦ ਹੋ ਜਾਂਦਾ ਹੈ ਤਾਂ ਉਸ ਨੂੰ ਪੰਜਾਬ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ, ਜਿਸਦੇ ਤਹਿਤ ਅੱਜ ਸ਼ਹੀਦ ਕੁਲਦੀਪ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਅਤੇ ਪੰਜਾਬ ਪੁਲਿਸ ਵੱਲੋਂ ਐਚ ਡੀ ਐਫ ਸੀ ਬੈਂਕ ਵੱਲੋਂ ਕੀਤੀ 1 ਕਰੋੜ ਰੁਪਏ ਦੀ ਬੀਮਾ ਰਾਸ਼ੀ ਸਮੇਤ ਦੋ ਕਰੋੜ ਰੁਪਏ ਦਾ ਚੈੱਕ ਆਰਥਿਕ ਸਹਾਇਤਾ ਵਜੋਂ ਭੇਟ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਕੁਲਦੀਪ ਸਿੰਘ ਦੀ ਜਾਨ ਦੀ ਕੀਮਤ ਕੋਈ ਨਹੀਂ ਹੈ ਇਹ ਕੇਵਲ ਪਰਿਵਾਰ ਦੀ ਆਰਥਿਕ ਸਹਾਇਤਾ ਲਈ ਹੈ ਅਤੇ ਸਰਕਾਰ ਹਰ ਸਮੇਂ ਪੀੜ੍ਹਤ ਪਰਿਵਾਰ ਨਾਲ ਖੜ੍ਹੀ ਹੈ।
ਸ਼ਹੀਦ ਦੇ ਨਾਂ ਉੱਤੇ ਬਣੇਗਾ ਸਟੇਡੀਅਮ: ਇਸ ਮੌਕੇ ਸ਼ਹੀਦ ਜਵਾਨ ਦੇ ਭਰਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਉਹਨਾਂ ਨੂੰ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਸ਼ਹੀਦ ਕੁਲਦੀਪ ਸਿੰਘ ਦੀ ਯਾਦ ਵਿੱਚ ਉਹਨਾਂ ਦੇ ਪਿੰਡ ਵਿੱਚ ਸਟੇਡੀਅਮ ਬਣਾਏਗੀ ਤਾਂ ਜੋ ਆਸ ਪਾਸ ਦੇ ਪਿੰਡਾਂ ਦੇ ਨੌਜਵਾਨਾਂ ਨੂੰ ਫੌਜ ਜਾ ਪੁਲਿਸ ਵਿੱਚ ਭਰਤੀ ਹੋਣ ਲਈ ਸੜਕਾਂ ਤੇ ਕੱਚਿਆਂ ਪਹਿਆਂ ਉੱਤੇ ਨਾ ਭੱਜਣਾ ਪਵੇ ਅਤੇ ਸਟੇਡੀਅਮ ਵਿੱਚ ਆਪਣੀ ਪ੍ਰੈਕਟਿਸ ਕਰ ਸਕਣ। ਉਹਨਾਂ ਕਿਹਾ ਕਿ ਭਗਵੰਤ ਮਾਨ ਨੇ ਕਿਹਾ ਕਿ ਪਿੰਡ ਵਡਾਲਾ ਬਾਂਗਰ ਤੋਂ ਲੈਕੇ ਪਿੰਡ-ਸ਼ਾਹਪੁਰ ਤੱਕ ਸ਼ਹੀਦ ਦੇ ਨਾਂਮ ਤੇ ਸੜਕ ਬਣਾਈ ਜਾਵੇਗੀ ਅਤੇ ਪਰਿਵਾਰ ਦੇ ਦੋ ਮੈਂਬਰਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਨਾਲ ਹੀ ਸ਼ਹੀਦ ਦੇ ਪਰਿਵਾਰ ਨੇ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਕੇ ਉਨ੍ਹਾਂ ਨੂੰ ਇਨਸਾਫ਼ ਦਿੱਤਾ ਜਾਵੇ।
ਇਹ ਵੀ ਪੜੋ: ਭਾਰਤ ਜੋੜੋ ਯਾਤਰਾ: ਰਾਹੁਲ ਦੀ ਯਾਤਰਾ ਵਿੱਚੋਂ ਮਾਲਵਾ ਖਿੱਤਾ ਆਊਟ !