ਗੁਰਦਾਸਪੁਰ: ਗੁਰਦਾਸਪੁਰ ਦੇ ਰਾਮ ਸਿੰਘ ਦੱਤ ਹਾਲ ਵਿਖੇ ਔਰਤ ਸਮੱਸਿਆਵਾਂ ਉੱਪਰ ਔਰਤ ਚੇਤਨਾ ਕਨਵੈਨਸ਼ਨ ਕਰਨ ਉਪਰੰਤ ਇਸਤਰੀ ਜਾਗ੍ਰਿਤੀ ਮੰਚ ਦੀ ਜੱਥੇਬੰਧਕ ਕਮੇਟੀ ਦਾ ਐਲਾਨ ਕੀਤਾ ਗਿਆ, ਜਿਸ ਵਿੱਚ ਮੈਡਮ ਬਲਵਿੰਦਰ ਕੌਰ ਅਤੇ ਗੁਰਵਿੰਦਰ ਕੌਰ ਬਹਿਰਾਮਪੁਰ ਨੂੰ ਕਨਵੀਨਰ ਅਤੇ ਕੌ-ਕਨਵੀਨਰ ਚੁਣਿਆ ਗਿਆ। ਔਰਤ ਚੇਤਨਾ ਕਨਵੈਨਸ਼ਨ ਦੀ ਪ੍ਰਧਾਨਗੀ ਪੰਜਾਬ ਸਟੂਡੈਂਟਸ ਯੂਨੀਅਨ ਦੀ ਸੂਬਾਈ ਮੀਤ ਪ੍ਰਧਾਨ ਹਰਦੀਪ ਕੌਰ ਕੋਟਲਾ ਨੇ ਕੀਤੀ। ਇਸ ਮੌਕੇ ਤੇ ਉਹਨਾਂ ਨੇ ਔਰਤਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕੀਤਾ ਅਤੇ ਔਰਤਾਂ ਉਪਰ ਹੋ ਰਹੇ ਹਮਲਿਆਂ ਅਤੇ ਘਟਨਾਵਾਂ ਦਾ ਦੋਸ਼ੀ ਸਰਕਾਰਾਂ ਨੂੰ ਠਹਿਰਾਇਆ ਅਤੇ ਕਿਹਾ ਸਰਕਾਰਾਂ ਔਰਤਾਂ ਦੀ ਸੁਰੱਖਿਆ ਨੂੰ ਲੈਕੇ ਗੰਭੀਰ ਨਹੀਂ ਹਨ। ਇਸ ਮੌਕੇ ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਟੂਡੈਂਟਸ ਯੂਨੀਅਨ ਦੀ ਸੂਬਾਈ ਮੀਤ ਪ੍ਰਧਾਨ ਹਰਦੀਪ ਕੌਰ ਨੇ ਕਿਹਾ ਕਿ ਔਰਤਾਂ ਖਿਲਾਫ ਆਏ ਦਿਨ ਘਟਨਾਵਾਂ ਵੱਧਦੀਆਂ ਜਾ ਰਹੀਆਂ ਹਨ। ਇਸ ਦਾ ਕਾਰਨ ਸਮਾਜ ਵਿੱਚ ਔਰਤ ਵਿਰੋਧੀ ਮਾਨਸਿਕਤਾ ਹੈ।ਔਰਤ ਵਿਰੋਧੀ ਮਾਨਸਿਕਤਾ ਕੋਈ ਹਵਾ ਵਿੱਚ ਪੈਦਾ ਨਹੀਂ ਹੁੰਦੀ, ਸਗੋਂ ਇਸ ਲਈ ਸਮਾਜ ਵਿੱਚ ਠੋਸ ਪਦਰਾਥਕ ਹਲਾਤ ਹਨ। ਇਹਨਾਂ ਹਾਲਤਾਂ ਕਾਰਨ ਔਰਤਾਂ ਨੂੰ ਸਮਾਜ ਵਿੱਚ ਸਿਰਫ ਬੱਚੇ ਪੈਦਾ ਕਰਨ ਤੱਕ ਸੀਮਿਤ ਕਰ ਦਿੱਤਾ ਗਿਆ ਹੈ। ਇਸ ਕਾਰਨ ਭਾਰਤੀ ਸਮਾਜ ਵਿੱਚ ਔਰਤ ਵਿਰੋਧੀ ਘਟਨਾਵਾਂ ਵਾਪਰਦੀਆਂ ਹਨ। ਉਹਨਾਂ ਕਿਹਾ ਕਿ ਸਮਾਜ ਵਿੱਚ ਔਰਤਾਂ ਨੂੰ ਦੂਜੇ ਦਰਜੇ ਦਾ ਇਨਸਾਨ ਸਮਝਿਆ ਜਾਂਦਾ ਹੈ। ਉਹਨਾਂ ਨੇ ਕਿਹਾ ਕਿ ਔਰਤਾਂ ਨੂੰ ਘਰ ਦੀਆਂ ਚਾਰ ਦੀਵਾਰੀ ਤੋਂ ਬਾਹਰ ਆ ਕੇ ਸਮਾਜ ਵਿੱਚਲੇ ਆਪਣੇ ਸਥਾਨ ਤੇ ਦਾਵੇਦਾਰੀ ਜਤਾਉਣੀ ਚਾਹੀਦੀ ਹੈ। ਇਸ ਮੌਕੇ ਉਹਨਾਂ ਨੇ ਔਰਤਾਂ ਉਪਰ ਹੋ ਰਹੇ ਹਮਲਿਆਂ ਅਤੇ ਘਟਨਾਵਾਂ ਦਾ ਦੋਸ਼ੀ ਸਰਕਾਰਾਂ ਨੂੰ ਠਹਿਰਾਇਆ ਅਤੇ ਕਿਹਾ ਸਰਕਾਰਾਂ ਔਰਤਾਂ ਦੀ ਸੁਰੱਖਿਆ ਨੂੰ ਲੈਕੇ ਗੰਭੀਰ ਨਹੀਂ ਹਨ ਅਤੇ ਕੇਂਦਰ ਸਰਕਾਰ ਤੇ ਨਿਸ਼ਾਨੇ ਸਾਧੇ।
ਗੁਰਦਾਸਪੁਰ ਵਿੱਚ ਔਰਤ ਦੀ ਸਮੱਸਿਆਵਾਂ ਸਬੰਧੀ ਕਰਵਾਈ ਚੇਤਨਾ ਕਨਵੈਨਸ਼ਨ - ਔਰਤਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ
ਗੁਰਦਾਸਪੁਰ ਦੇ ਰਾਮ ਸਿੰਘ ਦੱਤ ਹਾਲ ਵਿਖੇ ਔਰਤ ਸਮੱਸਿਆਵਾਂ ਉੱਪਰ ਔਰਤ ਚੇਤਨਾ ਕਨਵੈਨਸ਼ਨ ਕਰਨ ਉਪਰੰਤ ਇਸਤਰੀ ਜਾਗ੍ਰਿਤੀ ਮੰਚ ਦੀ ਜੱਥੇਬੰਧਕ ਕਮੇਟੀ ਦਾ ਐਲਾਨ ਕੀਤਾ ਗਿਆ, ਜਿਸ ਵਿੱਚ ਮੈਡਮ ਬਲਵਿੰਦਰ ਕੌਰ ਅਤੇ ਗੁਰਵਿੰਦਰ ਕੌਰ ਬਹਿਰਾਮਪੁਰ ਨੂੰ ਕਨਵੀਨਰ ਅਤੇ ਕੌ-ਕਨਵੀਨਰ ਚੁਣਿਆ ਗਿਆ ਔਰਤ ਚੇਤਨਾ ਕਨਵੈਨਸ਼ਨ ਦੀ ਪ੍ਰਧਾਨਗੀ ਪੰਜਾਬ ਸਟੂਡੈਂਟਸ ਯੂਨੀਅਨ ਦੀ ਸੂਬਾਈ ਮੀਤ ਪ੍ਰਧਾਨ ਹਰਦੀਪ ਕੌਰ ਕੋਟਲਾ ਨੇ ਕੀਤੀ ਇਸ ਮੌਕੇ ਤੇ ਉਹਨਾਂ ਨੇ ਔਰਤਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕੀਤਾ ਅਤੇ ਔਰਤਾਂ ਉਪਰ ਹੋ ਰਹੇ ਹਮਲਿਆਂ ਅਤੇ ਘਟਨਾਵਾਂ ਦਾ ਦੋਸ਼ੀ ਸਰਕਾਰਾਂ ਨੂੰ ਠਹਿਰਾਇਆ ਅਤੇ ਕਿਹਾ ਸਰਕਾਰਾਂ ਔਰਤਾਂ ਦੀ ਸੁਰੱਖਿਆ ਨੂੰ ਲੈਕੇ ਗੰਭੀਰ ਨਹੀਂ ਹਨ।