ETV Bharat / state

ਕਾਂਗਰਸੀ ਸਰਪੰਚ ਨੇ 'ਆਪ' ਆਗੂ ਦੇ ਘਰ 'ਤੇ ਕੀਤਾ ਹਮਲਾ, ਘਟਨਾ ਸੀਸੀਟੀਵੀ 'ਚ ਕੈਦ

author img

By

Published : Mar 5, 2022, 10:44 PM IST

ਵਿਧਾਨ ਸਭਾ ਚੋਣਾਂ ਦੇ ਨਤੀਜ਼ੇ ਭਾਵੇਂ 10 ਮਾਰਚ ਨੂੰ ਆਉਣੇ ਹਨ ਪਰ ਚੋਣਾਵੀ ਰੰਜਿਸ਼ ਦੇ ਮਾਮਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਗੁਰਦਾਸਪੁਰ ਦੇ ਪਿੰਡ ਰਾਮਨਗਰ ਭੂਣਾ ਵਿਖੇ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਦੇਰ ਰਾਤ ਆਮ ਆਦਮੀ ਪਾਰਟੀ ਦੇ ਵਰਕਰ ਦੇ ਘਰ ਉਪਰ ਹਮਲਾ ਕੀਤਾ ਗਿਆ ਹੈ।

ਕਾਂਗਰਸੀ ਸਰਪੰਚ ਨੇ 'ਆਪ' ਆਗੂ ਦੇ ਘਰ 'ਤੇ ਕੀਤਾ ਹਮਲਾ

ਗੁਰਦਾਸਪੁਰ: ਵਿਧਾਨ ਸਭਾ ਚੋਣਾਂ (Assembly elections) ਦੇ ਨਤੀਜ਼ੇ ਭਾਵੇਂ 10 ਮਾਰਚ ਨੂੰ ਆਉਣੇ ਹਨ ਪਰ ਚੋਣਾਵੀ ਰੰਜਿਸ਼ ਦੇ ਮਾਮਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਗੁਰਦਾਸਪੁਰ ਦੇ ਪਿੰਡ ਰਾਮਨਗਰ ਭੂਣਾ ਵਿਖੇ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਦੇਰ ਰਾਤ ਆਮ ਆਦਮੀ ਪਾਰਟੀ ਦੇ ਵਰਕਰ ਦੇ ਘਰ ਉਪਰ ਹਮਲਾ ਕੀਤਾ ਗਿਆ ਹੈ।

ਆਮ ਆਦਮੀ ਪਾਰਟੀ ਦੇ ਘਰ ਉਪਰ ਪੱਥਰਬਾਜ਼ੀ ਕੀਤੀ ਗਈ, ਅਤੇ ਗੱਡੀ ਦੀ ਵੀ ਭੰਨਤੋੜ ਕੀਤੀ ਗਈ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋਈ ਹੈ। ਇਸ ਬਾਰੇ ਪਰਿਵਾਰਕ ਮੈਂਬਰਾਂ ਨੇ ਪਿੰਡ ਦੇ ਹੀ ਕਾਂਗਰਸੀ ਸਰਪੰਚ ਉਪਰ ਆਰੋਪ ਲਗਾਏ ਹਨ ਅਤੇ ਮੌਕੇ ਤੇ ਪਹੁੰਚੀ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਪੀੜਤ ਦਲਜੀਤ ਕੌਰ ਨੇ ਦੱਸਿਆ ਕਿ ਉਹ ਆਮ ਆਦਮੀ ਪਾਰਟੀ ਦੇ ਵਰਕਰ ਹਨ ਅਤੇ ਜਿਸ ਦਿਨ ਚੋਣਾਂ ਸਨ, ਉਸ ਦਿਨ ਵੀ ਕਾਂਗਰਸੀ ਸਰਪੰਚ ਬੂਥ ਉੱਪਰ ਆ ਕੇ ਜਾਅਲੀ ਵੋਟਾਂ ਪਵਾਉਣੀਆਂ ਚਾਹੁੰਦਾ ਸੀ। ਜਿਸ ਤੇ ਇਨ੍ਹਾਂ ਦੋਨਾਂ ਵਿਚਕਾਰ ਝੜਪ ਹੋਈ ਸੀ। ਉਨ੍ਹਾਂ ਕਿਹਾ ਕਿ ਚੋਣਾਂ ਦੀ ਉਸੇ ਰੰਜਿਸ਼ ਨੂੰ ਲੈ ਕੇ ਕਾਂਗਰਸੀ ਸਰਪੰਚ ਵੱਲੋਂ ਆਪਣੇ ਸਮਰਥਕਾਂ ਸਮੇਤ ਦੇਰ ਰਾਤ ਉਨ੍ਹਾਂ ਦੇ ਘਰ ਉੱਪਰ ਹਮਲਾ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਘਰ ਉਪਰ ਪਥਰਾਅ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੇਰੀ ਗੱਡੀ ਦੀ ਵੀ ਭੰਨਤੋੜ ਕੀਤੀ ਗਈ ਹੈ।

ਉਨ੍ਹਾਂ ਨੇ ਕਿਹਾ ਕਿ ਪਹਿਲਾਂ ਵੀ ਪੁਲਿਸ ਨੇ ਰਾਜਨੀਤਿਕ ਸ਼ਹਿ ਉੱਪਰ ਉਨ੍ਹਾਂ ਉੱਪਰ ਹੀ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਹੁਣ ਵੀ ਪੁਲਿਸ ਢਿੱਲੀ ਕਾਰਵਾਈ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਇਨਸਾਫ ਦਿੱਤਾ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਘਟਨਾ ਦਾ ਜਾਇਜ਼ਾ ਲੈਣ ਦੇ ਲਈ ਮੌਕੇ 'ਤੇ ਪਹੁੰਚੇ ਐੱਸਐੱਚਓ ਦੀਨਾਨਗਰ ਮਨਦੀਪ ਸਲਗੋਤਰਾ ਨੇ ਦੱਸਿਆ ਕਿ ਇਹ ਹਮਲਾ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਹੋਇਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਵਾਲੇ ਦਿਨ ਵੀ ਇਨ੍ਹਾਂ ਦਾ ਆਪਸ ਵਿਚ ਟਕਰਾਅ ਹੋਇਆ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਕਾਂਗਰਸੀ ਸਰਪੰਚ ਹਰਵਿੰਦਰ ਸਿੰਘ ਅਤੇ ਉਨ੍ਹਾਂ ਦੇ ਸਮਰਥਕਾਂ ਦੇ ਉੱਪਰ ਆਰੋਪ ਲਗਾਏ ਗਏ ਹਨ ਅਤੇ ਇਨ੍ਹਾਂ ਦੇ ਬਿਆਨ ਦਰਜ ਕਰਕੇ ਅਗਲੀ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਘਟਨਾ ਵਿੱਚ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ ਜਿਸ ਦੇ ਆਧਾਰ ਤੇ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਹੋਲੇ ਮੁਹੱਲੇ ਦੇ ਸਬੰਧ 'ਚ ਹਰਜਿੰਦਰ ਸਿੰਘ ਧਾਮੀ ਨੇ ਮੈਂਬਰ ਸਹਿਬਾਨਾਂ ਨਾਲ ਕੀਤੀ ਮੀਟਿੰਗ

ETV Bharat Logo

Copyright © 2024 Ushodaya Enterprises Pvt. Ltd., All Rights Reserved.