ETV Bharat / state

ਨਾਬਾਲਗ ਲੜਕੀ ਨੂੰ ਸੋਸ਼ਲ ਮੀਡੀਆ 'ਤੇ ਮੈਸਜ ਕਰਨ ਨੂੰ ਲੈ ਕੇ ਹੋਇਆ ਵਿਵਾਦ

ਗੁਰਦਾਸਪੁਰ ਦੇ ਪਿੰਡ ਲੇਹਲ ਵਿੱਚ ਸੋਸ਼ਲ ਮੀਡੀਆ 'ਤੇ ਮੈਸਜ ਕਰਨ ਨੂੰ ਲੈ ਕੇ ਵਿਵਾਦ ਹੋ ਗਿਆ। ਕੁਝ ਵਿਅਕਤੀਆਂ ਵੱਲੋਂ ਇਕ ਘਰ 'ਚ ਦਾਖ਼ਲ ਹੋ ਕੇ ਸਮਾਨ ਦੀ ਭੰਨ ਤੋੜ ਕਰਨ ਅਤੇ 6 ਵਿਅਕਤੀਆਂ 'ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈੇ।

ਸੋਸ਼ਲ ਮੀਡੀਆ 'ਤੇ ਮੈਸਜ ਕਰਨ ਨੂੰ ਲੈ ਕੇ ਹੋਇਆ ਵਿਵਾਦ

author img

By

Published : Mar 19, 2022, 10:33 AM IST

ਗੁਰਦਾਸਪੁਰ: ਦਿਨੀਂ ਗੁਰਦਾਸਪੁਰ ਦੇ ਪਿੰਡ ਲੇਹਲ ਵਿੱਚ ਕੁਝ ਵਿਅਕਤੀਆਂ ਵੱਲੋਂ ਇਕ ਘਰ 'ਚ ਦਾਖਲ ਹੋ ਕੇ ਸਮਾਨ ਦੀ ਭੰਨ ਤੋੜ ਕਰਨ ਅਤੇ 6 ਵਿਅਕਤੀਆਂ 'ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈੇ। ਜ਼ਖਮੀ ਹੋਏ ਵਿਅਕਤੀਆਂ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਜ਼ਖਮੀ ਹੋਏ ਨੌਜਵਾਨਾਂ ਦਾ ਕਿਹਾ ਕਿ ਉਸ ਦੀ ਚਚੇਰੀ ਭੈਣ ਨੂੰ ਪਿੰਡ ਦੇ ਹੀ ਕੁਝ ਨੌਜਵਾਨ ਫੋਨ 'ਤੇ ਮੈਸਜ ਭੇਜ ਕੇ ਤੰਗ ਪ੍ਰੇਸ਼ਾਨ ਕਰਦੇ ਸਨ। ਜਦੋਂ ਉਹ ਉਹਨਾਂ ਲੜਕਿਆਂ ਨੂੰ ਸਮਝਾ ਕੇ ਆਪਣੇ ਘਰ ਆਏ ਤਾਂ ਉਹਨਾਂ ਉਸ ਲੜਕੇ ਨੇ ਆਪਣੇ ਸਾਥੀਆਂ ਨੂੰ ਭੇਜ ਉਹਨਾਂ ਉਪਰ ਹਮਲਾ ਕਰਵਾ ਦਿੱਤਾ।

ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਜਖਮੀਆਂ ਨੂੰ ਹਸਪਤਾਲ ਦੇ 'ਚ ਮਿਲਣ ਲਈ ਆਮ ਆਦਮੀ ਪਾਰਟੀ ਦੇ ਆਗੂ ਜਗਰੂਪ ਸਿੰਘ ਸੇਖਵਾਂ ਪਹੁੰਚੇ ਸਨ। ਉਹਨਾਂ ਦੀ ਪਾਰਟੀ ਨਾਲ ਸਬੰਧਤ ਹਨ। ਉਹਨਾਂ ਉਪਰ ਜਿਹਨਾਂ ਨੇ ਹਮਲਾ ਕੀਤਾ ਹੈ। ਉਹਨਾਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਖ਼ਮੀ ਹੋਏ ਨੌਜਵਾਨ ਨੇ ਦੱਸਿਆ ਕਿ ਉਸ ਦੀ ਚਚੇਰੀ ਭੈਣ ਦੀ ਉਮਰ 16 ਸਾਲ ਹੈ। ਜਿਸ ਨੂੰ ਪਿੰਡ ਦੇ ਕੁਝ ਲੜਕਿਆਂ ਵੱਲੋਂ ਫੋਨ 'ਤੇ ਮੈਸੇਜ ਭੇਜ ਕੇ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ। ਇਸ ਲਈ ਉਨ੍ਹਾਂ ਇਕ ਲੜਕੇ ਦੇ ਘਰ ਜਾ ਕੇ ਸਮਝਾਇਆ। ਲੜਕੀ ਦੇ ਭਰਾ ਨੇ ਦੱਸਿਆ ਕਿ ਜਦੋਂ ਉਹ ਲੜਕੇ ਦੇ ਭਰਾ ਦੇ ਘਰੋਂ ਹੋ ਕੇ ਵਾਪਸ ਘਰ ਪਹੁੰਚੇ।

ਸੋਸ਼ਲ ਮੀਡੀਆ 'ਤੇ ਮੈਸਜ ਕਰਨ ਨੂੰ ਲੈ ਕੇ ਹੋਇਆ ਵਿਵਾਦ

ਉਕਤ ਲੜਕੇ ਵੱਲੋਂ ਭੇਜੇ ਕੁਝ ਵਿਅਕਤੀਆਂ ਨੇ ਉਨ੍ਹਾਂ ਦੇ ਘਰ ਦਾਖ਼ਲ ਹੋ ਕੇ ਭੰਨ ਤੋੜ ਕੀਤੀ ਗਈ। ਪੂਜਾ,ਸੋਨਾ ਮਸੀਹ, ਸ਼ਮੀ, ਅਰਜਨ,ਲਵਪ੍ਰੀਤ,ਜੋਤੀ ਨੂੰ ਜਖ਼ਮੀ ਕਰ ਦਿੱਤਾ ਗਿਆ। ਉਹਨਾਂ ਮੰਗ ਕੀਤੀ ਹੈ ਕਿ ਦੋਸ਼ੀਆਂ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।

ਜ਼ਖ਼ਮੀਆਂ ਦਾ ਪਤਾ ਲੈਣ ਦੇ ਲਈ ਸਿਵਲ ਹਸਪਤਾਲ ਗੁਰਦਾਸਪੁਰ ਪਹੁੰਚੇ। ਆਮ ਆਦਮੀ ਪਾਰਟੀ ਦੇ ਆਗੂ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਉਹ ਇਸ ਤਰ੍ਹਾਂ ਦੀ ਗੁੰਡਾਗਰਦੀ ਕਦੀ ਵੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਕੁਝ ਗੁੰਡੇ ਕਿਸਮ ਦੇ ਲੋਕਾਂ ਨੇ ਬੜੀ ਬੁਰੀ ਤਰ੍ਹਾਂ ਦੇ ਨਾਲ ਘਰ ਵਿੱਚ ਦਾਖ਼ਲ ਹੋ ਕੇ ਇਨ੍ਹਾਂ ਨੌਜਵਾਨਾਂ ਅਤੇ ਮਹਿਲਾਵਾਂ ਦੀ ਮਾਰਕੁਟਾਈ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਦੀ ਚੋਣਾਂ ਦੌਰਾਨ ਹਿਮਾਇਤ ਕੀਤੀ ਸੀ। ਇਸ ਲਈ ਅੱਜ ਉਹ ਇਨ੍ਹਾਂ ਨੂੰ ਮਿਲਣ ਵਾਸਤੇ ਆਏ ਹਨ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਦੇ ਖ਼ਿਲਾਫ ਬਣਦੀ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

ਇਸ ਮਾਮਲੇ ਸਬੰਧੀ ਗੁਰਦਾਸਪੁਰ ਦੇ ਐਸਪੀਡੀ ਨੇ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆ ਗਿਆ ਹੈ। ਉਨ੍ਹਾਂ ਨੇ ਸੰਬੰਧਤ ਥਾਣੇ ਦੇ ਐਸਐਚਓ ਨੂੰ ਆਦੇਸ਼ ਜਾਰੀ ਕੀਤੇ ਹਨ। ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ। ਦੋਸ਼ੀਆਂ ਦੇ ਖ਼ਿਲਾਫ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਲਦ ਤੋਂ ਜਲਦ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਸਹੁੰ ਚੁੱਕ ਸਮਾਗਤ ਤੋਂ ਪਹਿਲਾਂ ਭਗਵੰਤ ਮਾਨ ਦੇ ਧੀ-ਪੁੱਤ ਪਹੁੰਚੇ ਪੰਜਾਬ

ETV Bharat Logo

Copyright © 2024 Ushodaya Enterprises Pvt. Ltd., All Rights Reserved.