ਗੁਰਦਾਸਪੁਰ: ਕੋਰੋਨਾ ਵਾਇਰਸ ਦੇ ਚਲਦਿਆਂ ਦੇਸ਼ ਭਰ ਦੇ ਲੋਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਦੌਰਾਨ ਗੁਰਦਾਸਪੁਰ ਵਿੱਚ ਇੱਕ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਗੁਰਦਾਸਪੁਰ ਵਿੱਚ ਕੁਝ ਦਿਨ ਪਹਿਲਾਂ ਕੋਰੋਨਾ ਦੇ ਸ਼ਿਕਾਰ ਹੋਏ ਮਰੀਜ਼ਾਂ ਨੂੰ ਘਰ ਭੇਜ ਦਿੱਤਾ ਗਿਆ ਸੀ ਤੇ ਹੁਣ ਕੁਝ ਹੋਰ ਮਰੀਜ਼ਾਂ ਨੇ ਇਸ ਭਿਆਨਕ ਬਿਮਾਰੀ 'ਤੇ ਜਿੱਤ ਹਾਸਲ ਕਰ ਲਈ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਵੀ ਆਪਣੇ ਘਰ ਵਾਪਸ ਭੇਜ ਦਿੱਤਾ ਗਿਆ ਹੈ।
ਇਸ ਸਬੰਧੀ ਗ਼ੱਲ ਕਰਦਿਆਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲੇ ਗੇੜ ਦੇ ਸਾਰੇ ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ ਤੇ ਉਨ੍ਹਾਂ ਨੂੰ ਆਪਣੇ ਘਰ ਵਾਪਸ ਭੇਜ ਦਿੱਤਾ ਗਿਆ ਹੈ।
ਹੋਰ ਪੜ੍ਹੋ: ਆਸ਼ਾ ਵਰਕਰਾਂ ਤੇ ਮੀਡ-ਡੇ-ਮਿਲ ਵਰਕਰਾਂ ਨੇ ਪੰਜਾਬ ਸਰਕਾਰ ਵਿਰੁੱਧ ਕੱਢਿਆ ਰੋਸ ਮਾਰਚ
ਦੱਸ ਦੇਈਏ ਕਿ ਬੀਤੇ ਦਿਨੀਂ ਗੁਰਦਾਸਪੁਰ ਤੋਂ ਕੁੱਲ 9 ਲੋਕਾਂ ਨੂੰ ਛੁੱਟੀ ਦਿੱਤੀ ਗਈ ਸੀ। ਕਾਗਜ਼ੀ ਕਾਰਵਾਈ ਅਤੇ ਮਰੀਜ਼ਾਂ ਨੂੰ ਵਾਪਸ ਭੇਜੇ ਜਾਣ ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਹੀ ਅਸਲ ਅੰਕੜੇ ਸਾਹਮਣੇ ਆਉਣਗੇ।